ਪੰਜਾਬ ਦਾ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਇਸ ਦੇ ਨਾਲ ਹੀ ਤਾਪਮਾਨ ਨਿੱਤ ਨਵੇਂ ਰਿਕਾਰਡ ਬਣਾ ਰਿਹਾ ਹੈ। ਫਰਵਰੀ ਮਹੀਨੇ ਦੀ ਗਰਮੀ ਨੇ ਸਾਲ 2015 ਦਾ ਰਿਕਾਰਡ ਤੋੜ ਦਿੱਤਾ ਹੈ। ਸਾਲ 2015 ਵਿੱਚ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਤੱਕ ਦਰਜ ਕੀਤਾ ਗਿਆ ਸੀ ਪਰ ਹੁਣ ਇਹ 27.9 ਡਿਗਰੀ ਤੱਕ ਪਹੁੰਚ ਗਿਆ ਹੈ।
ਇਹ ਪਿਛਲੇ 11 ਸਾਲਾਂ ਵਿੱਚ ਸਭ ਤੋਂ ਵੱਧ ਤਾਪਮਾਨ ਹੈ। ਆਮ ਤੌਰ ‘ਤੇ ਫਰਵਰੀ ਵਿਚ ਰਾਤ ਦਾ ਤਾਪਮਾਨ 12 ਡਿਗਰੀ ਹੁੰਦਾ ਹੈ, ਜੋ ਐਤਵਾਰ ਰਾਤ ਨੂੰ 15.5 ਡਿਗਰੀ ‘ਤੇ ਪਹੁੰਚ ਗਿਆ। ਸੋਮਵਾਰ ਨੂੰ ਬੱਦਲਵਾਈ ਅਤੇ ਧੁੱਪ ਸੀ। ਇਸ ਦੇ ਬਾਵਜੂਦ ਤਾਪਮਾਨ ਲਗਾਤਾਰ ਵਧਦਾ ਰਿਹਾ।
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੀ ਰਿਪੋਰਟ ਮੁਤਾਬਕ ਤਾਪਮਾਨ ਲਗਾਤਾਰ ਵਧਦਾ ਰਹੇਗਾ। ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪਾਕਿਸਤਾਨ ਦੇ ਇਕ ਹਿੱਸੇ ‘ਤੇ ਘੱਟ ਦਬਾਅ ਵਾਲਾ ਖੇਤਰ ਬਣਿਆ ਹੈ, ਜਿਸ ਕਾਰਨ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਤਾਪਮਾਨ ਵਿੱਚ ਗਿਰਾਵਟ ਦਾ ਕਾਰਨ ਬਣ ਸਕਦਾ ਹੈ।
ਮਿਲੀ ਜਾਣਕਾਰੀ ਮੁਤਾਬਕ 2011 ਤੋਂ ਬਾਅਦ ਜਲੰਧਰ ਵਿੱਚ ਫਰਵਰੀ ਮਹੀਨੇ ਦਾ ਔਸਤ ਤਾਪਮਾਨ 5.9 ਡਿਗਰੀ ਵੱਧ ਗਿਆ ਹੈ। ਫਰਵਰੀ 2011 ਵਿੱਚ ਆਮ ਦਿਨ ਦਾ ਤਾਪਮਾਨ 22 ਡਿਗਰੀ ਸੀ, ਜੋ ਘੱਟ ਕੇ 23 ਤੋਂ 25 ਡਿਗਰੀ ਤੱਕ ਆ ਗਿਆ ਹੈ। ਇਸ ਦੌਰਾਨ 2015 ਵਿੱਚ ਇਹ 26 ਡਿਗਰੀ ਤੱਕ ਪਹੁੰਚ ਗਿਆ। ਹੁਣ ਇਹ ਰਿਕਾਰਡ ਟੁੱਟ ਗਿਆ ਹੈ।
ਇਹ ਵੀ ਪੜ੍ਹੋ : ਅਹਿਮ ਖਬਰ, ਮਾਨ ਸਰਕਾਰ ਇਸ ਦਿਨ ਪੇਸ਼ ਕਰਨ ਜਾ ਰਹੀ ਪੰਜਾਬ ਦਾ ਪੂਰਾ ਬਜਟ
ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਕਈ ਡਿਗਰੀ ਵੱਧ ਰਿਹਾ। ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਪੰਜਾਬ ਦੇ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 16.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਨੌਂ ਡਿਗਰੀ ਵੱਧ ਹੈ, ਜਦੋਂ ਕਿ ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 14.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਛੇ ਡਿਗਰੀ ਵੱਧ ਹੈ।
ਇਸ ਤੋਂ ਇਲਾਵਾ ਪਟਿਆਲਾ ਦਾ ਘੱਟੋ-ਘੱਟ ਤਾਪਮਾਨ 14.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਪੰਜ ਡਿਗਰੀ ਵੱਧ ਸੀ, ਜਦਕਿ ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 15.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 11.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਵੱਧ ਸੀ, ਜਦੋਂਕਿ ਫਰੀਦਕੋਟ ਅਤੇ ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ 14.6 ਅਤੇ 12 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਅਤੇ ਸ਼ਿਮਲਾ ਵਿੱਚ 17 ਸਾਲਾਂ ਵਿੱਚ ਫਰਵਰੀ ਦਾ ਸਭ ਤੋਂ ਗਰਮ ਦਿਨ ਦਰਜ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: