ਦਿੱਲੀ-ਐਨਸੀਆਰ ਸਣੇ ਉੱਤਰੀ ਭਾਰਤ ਦੇ ਲੋਕਾਂ ਲਈ ਮੌਸਮ ਨੂੰ ਲੈ ਕੇ ਨਵੀਂ ਅਪਡੇਟ ਆਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 17 ਤੋਂ 19 ਅਪ੍ਰੈਲ ਤੱਕ ਇਨ੍ਹਾਂ ਇਲਾਕਿਆਂ ‘ਚ ਗਰਮੀ ਹੋਵੇਗੀ। ਅਜਿਹੇ ‘ਚ ਲੋਕਾਂ ਨੂੰ ਦੁਪਹਿਰ ਸਮੇਂ ਘਰੋਂ ਬਾਹਰ ਨਿਕਲਣ ਤੋਂ ਬਚਣਾ ਚਾਹੀਦਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 17 ਤੋਂ 19 ਅਪ੍ਰੈਲ ਦੌਰਾਨ ਰਾਜਸਥਾਨ ‘ਚ ਗਰਮੀ ਦੀ ਲਹਿਰ ਚੱਲੇਗੀ ਅਤੇ ਤੇਜ਼ ਗਰਮੀ ਹੋਵੇਗੀ। ਦੂਜੇ ਪਾਸੇ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ 17-18 ਅਪ੍ਰੈਲ ਨੂੰ ਭਿਆਨਕ ਗਰਮੀ ਰਹੇਗੀ।
ਵਿਭਾਗ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ 18 ਅਪ੍ਰੈਲ ਤੱਕ ਜੰਮੂ ਖੇਤਰ ਵਿੱਚ 16-18 ਅਪ੍ਰੈਲ ਤੱਕ ਯੂਪੀ ਅਤੇ ਮੱਧ ਪ੍ਰਦੇਸ਼ ਵਿੱਚ 17-19 ਅਪ੍ਰੈਲ ਤੱਕ ਬਿਹਾਰ ਅਤੇ ਗੁਜਰਾਤ ਦੇ ਸੌਰਾਸ਼ਟਰ-ਕੱਛ ਵਿੱਚ ਵੀ ਗਰਮੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੱਛਮੀ ਭਾਰਤ ‘ਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਗੜਬੜੀ ਕਾਰਨ 19 ਅਪ੍ਰੈਲ ਤੋਂ ਬਾਅਦ ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਵਿੱਚ ਮੀਂਹ ਪੈ ਸਕਦਾ ਹੈ। ਇਸ ਮੀਂਹ ਅਤੇ ਠੰਡੀਆਂ ਹਵਾਵਾਂ ਕਾਰਨ 42-43 ਡਿਗਰੀ ਸੈਲਸੀਅਸ ਦੇ ਚੱਲ ਰਹੇ ਤਾਪਮਾਨ ‘ਚ 2 ਡਿਗਰੀ ਤੱਕ ਦੀ ਗਿਰਾਵਟ ਆ ਸਕਦੀ ਹੈ। ਪੱਛਮੀ ਬੰਗਾਲ ਦੇ ਬਾਂਕੁਰਾ ਵਿੱਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 43.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਿਨ੍ਹਾਂ ਥਾਵਾਂ ‘ਤੇ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਜਾਂ ਇਸ ਤੋਂ ਵੱਧ ਦਰਜ ਕੀਤਾ ਗਿਆ, ਉਹ ਹਨ ਚੰਦਰਪੁਰ, ਮਹਾਰਾਸ਼ਟਰ (43), ਡਾਲਟਨਗੰਜ, ਝਾਰਖੰਡ (43.6) ਅਤੇ ਪਾਨਾਗੜ੍ਹ, ਓਡੀਸ਼ਾ (43.1)। ਇਸ ਦੇ ਨਾਲ ਹੀ ਪੱਛਮੀ ਰਾਜਸਥਾਨ, ਹਿਮਾਚਲ ਪ੍ਰਦੇਸ਼, ਬਿਹਾਰ ਅਤੇ ਪੱਛਮੀ ਬੰਗਾਲ ਦੇ ਅਲੱਗ-ਥਲੱਗ ਖੇਤਰਾਂ ਵਿੱਚ ਗਰਮੀ ਦੀ ਲਹਿਰ ਦੇ ਹਾਲਾਤ ਦੇਖੇ ਗਏ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”