ਤਿੰਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਅੱਜ ਕਾਲਾ ਦਿਵਸ ਮਨਾਏਗਾ। ਇਸ ਨੂੰ ‘ਬਲੈਕ ਫਰਾਈਡੇ ਪ੍ਰੋਟੈਸਟ ਡੇ’ ਦਾ ਨਾਂ ਦਿੱਤਾ ਗਿਆ ਹੈ। ਪਾਰਟੀ ਦੀ ਤਰਫੋਂ ਅੱਜ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਮਾਰਚ ਕੱਢਿਆ ਜਾਵੇਗਾ। ਇਸ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਕਰਨਗੇ।
ਸ਼੍ਰੋਮਣੀ ਅਕਾਲੀ ਦਲ ਨੂੰ ਗੁਰਦੁਆਰਾ ਰਕਾਬ ਗੰਜ ਤੋਂ ਸੰਸਦ ਤੱਕ ਕੀਤੇ ਜਾਣ ਵਾਲੇ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ ਹੈ। ਨਵੀਂ ਦਿੱਲੀ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਇਹ ਰੋਕ ਲਗਾਈ ਗਈ ਹੈ। ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਪਹੁੰਚ ਗਏ ਹਨ।
ਦਿੱਲੀ ਦੇ ਸ਼ੰਕਰ ਮਾਰਗ ਵਿੱਚ ਬਹੁਤ ਜ਼ਿਆਦਾ ਮਾਤਰਾ ਵਿੱਚ ਪੁਲਿਸ ਬਲ ਤੈਨਾਤ ਕੀਤੀ ਗਈ ਹੈ। ਤਾਂ ਜੋ ਇਹ ਮਾਰਚ ਸੰਸਦ ਭਵਨ ਤੱਕ ਨਾ ਪਹੁੰਚ ਸਕੇ। ਦਿੱਲੀ ਪੁਲਿਸ ਨੇ ਕੋਵਿਡ ਨਿਯਮਾਂ ਦੇ ਚੱਲਦਿਆਂ ਇਸ ਮਾਰਚ ਨੂੰ ਇਜਾਜ਼ਤ ਨਹੀਂ ਦਿੱਤੀ ਹੈ ਤੇ ਨਾਲ ਹੀ ਨਵੀਂ ਦਿੱਲੀ ਵਿੱਚ ਧਾਰਾ -144 ਲਾਗੂ ਕੀਤਾ ਗਿਆ ਹੈ।
ਦਿੱਲੀ ਪੁਲਿਸ ਨੇ ਵੀ ਟ੍ਰੈਫਿਕ ਅਲਰਟ ਜਾਰੀ ਕੀਤਾ ਹੈ। ਡੀਸੀਪੀ ਦੀਪਕ ਯਾਦਵ ਨੇ ਕੁਝ ਲੋਕਾਂ ਨੂੰ ਰਕਾਬ ਗੰਜ ਗੁਰਦੁਆਰੇ ਕੋਲ ਖੜ੍ਹੇ ਹੋ ਕੇ ਪ੍ਰਦਰਸ਼ਨ ਕਰ ਰਹੇ ਹਨ ਨੇਤਾਵਾਂ ਨਾਲ ਗੱਲਬਾਤ ਚੱਲ ਰਹੀ ਹੈ ਤੇ ਸਪੱਸ਼ਟ ਤੌਰ ‘ਤੇ ਇਹ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਦੀ ਕੋਈ ਇਜਾਜ਼ਤ ਨਹੀਂ ਦਿੱਤੀ ਗਈ ਹੈ।
ਅਕਾਲੀ ਦਲ ਦੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਦੀ ਇਜਾਜ਼ਤ ਤੋਂ ਬਿਨਾਂ ਅਕਾਲੀ ਵਰਕਰ ਦਿੱਲੀ ਵਿੱਚ ਸੰਸਦ ਮਾਰਚ ਕੱਢਣਗੇ। ਹਾਲਾਂਕਿ ਉਨ੍ਹਾਂ ਦਾ ਮਾਰਚ ਸ਼ਾਂਤੀਪੂਰਨ ਰਹੇਗਾ। ਕੇਂਦਰ ਸਰਕਾਰ ਕਿਸਾਨਾਂ ਦੇ ਹੱਕ ਵਿੱਚ ਉੱਠੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਅਜਿਹਾ ਯਕੀਨੀ ਤੌਰ ‘ਤੇ ਨਹੀਂ ਹੋਣ ਦਿੱਤਾ ਜਾਵੇਗਾ। ਉਹ ਕਹਿੰਦੇ ਹਨ ਕਿ ਸਾਨੂੰ ਰੋਕਣ ਦੀਆਂ ਕੋਸ਼ਿਸ਼ਾਂ ਹੋਣਗੀਆਂ, ਪਰ ਅਸੀਂ ਇਸ ਤੋਂ ਨਹੀਂ ਡਰਦੇ। ਅਸੀਂ ਮਾਰਚ ਕੱਢਾਂਗੇ। ਅਸੀਂ ਇਹ ਸੰਘਰਸ਼ ਆਪਣੇ ਭਰਾਵਾਂ, ਸਾਡੇ ਪੰਜਾਬ ਲਈ ਕਰ ਰਹੇ ਹਾਂ। ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਬਚਾਇਆ ਜਾ ਸਕੇ। ਇਸ ਲਈ ਇਸ ਨੂੰ ਰੋਕਣਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਹਰਸਿਮਰਤ ਬਾਦਲ ਨੇ ਅਕਾਲੀ ਵਰਕਰਾਂ ਨੂੰ ਦਿੱਲੀ ਪੁਲਿਸ ਵੱਲੋਂ ਬਾਰਡਰ ‘ਤੇ ਰੋਕੇ ਜਾਣ ਦੀ ਕੀਤੀ ਨਿਖੇਧੀ, ਟਵੀਟ ਕਰ ਕਹੀ ਇਹ ਗੱਲ