ਪੰਜਾਬ ਵਿਚ ਅਗਲੇ 21 ਤੇ 22 ਜੁਲਾਈ ਨੂੰ ਭਾਰੀ ਮੀਂਹ ਪੈ ਸਕਦਾ ਹੈ। ਸੂਬੇ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ ਦਿਨੀਂ ਕੁਝ ਥਾਵਾਂ ਨੂੰ ਛੱਡ ਕੇ ਜ਼ਿਆਦਾ ਮੀਂਹ ਨਹੀਂ ਪਿਆ ਪਰ ਬੱਦਲ ਛਾਏ ਰਹਿਣ ਨਾਲ ਤਾਪਮਾਨ ਥੋੜ੍ਹਾ ਡਿੱਗਿਆ। ਦੂਜੇ ਪਾਸੇ ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਤੇ ਪਠਾਨਕੋਟ ਵਿਚ ਸਵੇਰੇ 9 ਵਜੇ ਤੱਕ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਦੋਂ ਕਿ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੋਹਾਲੀ ਵਿਚ ਸਵੇਰ ਤੋਂ ਮੀਂਹ ਦੇਖਣ ਨੂੰ ਮਿਲ ਰਿਹਾ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ 12 ਜ਼ਿਲ੍ਹਿਆਂ ਵਿਚ ਭਾਰੀ ਤੋਂ ਮੱਧਮ ਮੀਂਹ ਪੈ ਸਕਦਾ ਹੈ। ਹੁਸ਼ਿਆਰਪੁਰ, ਪਟਾਨਕੋਟ ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਮੋਹਾਲੀ ਤੇ ਰੂਪਨਗਰ ਵਿਚ 12 ਸੈਂਟੀਮੀਟਰ ਜਾਂ ਵੱਧ ਮੀਂਹ ਪੈ ਸਕਦਾ ਹੈ। ਦੂਜੇ ਪਾਸੇ ਅੰਮ੍ਰਿਤਸਰ, ਗੁਰਦਾਸਪੁਰ ਕਪੂਰਥਲਾ, ਜਲੰਧਰ, ਲੁਧਿਆਣਾ ਤੇ ਪਟਿਆਲਾ ਵਿਚ ਮੱਧਮ ਮੀਂਹ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਦੋਵੇਂ ਦਿਨਾਂ ਵਿਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।
ਦੂਜੇ ਪਾਸੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਸੂਬੇ ਵਿਚ ਅਧਿਕਤਮ ਤਾਪਮਾਨ ਵਿਚ ਔਸਤਨ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਇਹ ਗਿਰਾਵਟ ਸਾਧਾਰਨ ਮੰਨੀ ਜਾ ਰਹੀ ਹੈ। ਪੰਜਾਬ ਵਿਚ ਸਭ ਤੋਂ ਅਧਿਕ ਅਧਿਕਤਮ ਤਾਪਮਾਨ 35.4 ਡਿਗਰੀ ਸੈਲਸੀਅਸ ਪਟਿਆਲਾ ਵਿਚ ਦਰਜ ਕੀਤਾ ਗਿਆ। ਲੁਧਿਆਣਾ ਵਿਚ 35, ਬਠਿੰਡਾ ਵਿਚ 35.4, ਅੰਮ੍ਰਿਤਸਰ ਵਿਚ 34.2, ਪਠਾਨਕੋਟ ਵਿਚ 32.7 ਤੇ ਫਿਰੋਜ਼ਪੁਰ ਵਿਚ 33 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਹੋਇਆ। ਇਸ ਤੋਂ ਇਲਾਵਾ ਫਿਰੋਜ਼ਪੁਰ ਵਿਚ 5.5 ਮਿਲੀਮੀਟਰ ਮੀਂਹ ਟ੍ਰੇਸ ਕੀਤਾ ਗਿਆ।
ਇਹ ਵੀ ਪੜ੍ਹੋ : ਸਮੁੰਦਰ ‘ਚ 280 ਯਾਤਰੀਆਂ ਨਾਲ ਭਰੇ ਜਹਾਜ਼ ਨੂੰ ਲੱਗੀ ਅੱ.ਗ, ਜਾ.ਨ ਬਚਾਉਣ ਲਈ ਲੋਕਾਂ ਨੇ ਪਾਣੀ ‘ਚ ਮਾ.ਰੀਆਂ ਛਾ/ਲਾਂ
21 ਤੇ 22 ਜੁਲਾਈ ਨੂੰ ਪੰਜਾਬ ਤੇ ਚੰਡੀਗੜ੍ਹ ਦੇ ਜ਼ਿਆਦਾਤਰ ਥਾਵਾਂ ‘ਤੇ ਮੱਧਮ ਮੀਂਹ ਪੈਣ ਦੀ ਸੰਭਾਵਾ ਹੈ। 23 ਜੁਲਾਈ ਤੱਕ ਕੁਝ ਖੇਤਰਾਂ ਵਿਚ ਹਲਕਾ ਮੀਂਹ ਪੈ ਸਕਦਾ ਹੈ। ਉੱਤਰ ਪੰਜਾਬ ਵਿਚ 20 ਤੋਂ 22 ਜੁਲਾਈ ਵਿਚ ਭਾਰੀ ਮੀਂਹ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:
























