ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੰਗਲਵਾਰ ਨੂੰ ਵੀ ਹਲਕੀ ਬਾਰਿਸ਼ ਹੋਈ। ਹਾਲਾਂਕਿ ਮੀਂਹ ਤੋਂ ਬਾਅਦ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਉਮਸ ਭਰੀ ਗਰਮੀ ਝੱਲਣੀ ਪਈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਲੁਧਿਆਣਾ, ਚੰਡੀਗੜ੍ਹ ਪਟਿਆਲਾ ਸਣੇ ਕਈ ਜ਼ਿਲ੍ਹਿਆਂ ਵਿੱਚ ਸਵੇਰੇ 10 ਵਜੇ ਤੋਂ ਹੀ ਬੱਦਲਵਾਈ ਰਹੀ ਅਤੇ ਦੁਪਹਿਰ ਬਾਅਦ ਹਲਕੀ ਬਾਰਿਸ਼ ਹੋਈ।
ਦੂਜੇ ਪਾਸੇ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਪਠਾਨਕੋਟ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ, ਮਾਲਰੇਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ ਹਨ। ਮੀਂਹ ਦੌਰਾਨ ਦੋ ਤੋਂ ਪੰਜ ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ।
ਮੰਗਲਵਾਰ ਨੂੰ ਲੁਧਿਆਣਾ ‘ਚ ਕੁਝ ਥਾਵਾਂ ‘ਤੇ ਮੀਂਹ ਪਿਆ। ਇਸ ਕਾਰਨ ਲੋਕਾਂ ਨੂੰ ਹੁੰਮਸ ਤੋਂ ਕਾਫੀ ਰਾਹਤ ਮਿਲੀ। ਸ਼ਾਮ ਨੂੰ ਬੱਦਲ ਛਾਏ ਰਹਿਣ ਕਾਰਨ ਮੌਸਮ ਫਿਰ ਬਦਲ ਗਿਆ ਅਤੇ ਹਲਕੀ ਹਵਾ ਚੱਲਣ ਲੱਗੀ। ਹਾਲਾਂਕਿ ਸਵੇਰੇ ਧੁੱਪ ਨਿਕਲੀ ਪਰ ਇਸ ਤੋਂ ਬਾਅਦ ਬੱਦਲ ਛਾਏ ਰਹੇ ਅਤੇ ਕੁਝ ਇਲਾਕਿਆਂ ‘ਚ ਅੱਧੇ ਘੰਟੇ ਤੱਕ ਮੀਂਹ ਪਿਆ।
ਬਾਅਦ ਦੁਪਹਿਰ ਸ਼ਹਿਰ ਦਾ ਤਾਪਮਾਨ 35.3 ਡਿਗਰੀ ਦਰਜ ਕੀਤਾ ਗਿਆ, ਪਰ ਇਸ ਤੋਂ ਬਾਅਦ ਤਾਪਮਾਨ ‘ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਲੁਧਿਆਣਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਬੱਦਲਵਾਈ ਰਹੇਗੀ। ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਇਸ ਲਈ ਲੋਕ ਸਾਵਧਾਨ ਰਹਿਣ।
ਜਲੰਧਰ ‘ਚ ਹਫਤੇ ਦੇ ਦੂਜੇ ਦਿਨ ਦੁਪਹਿਰ 12.30 ਵਜੇ ਦੇ ਕਰੀਬ ਮੀਂਹ ਪਿਆ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦੋ ਦਿਨਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ ਦੋ ਦਿਨ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਸਵੇਰ ਤੋਂ ਹੀ ਬੱਦਲ ਛਾਏ ਰਹੇ ਪਰ 10 ਤੋਂ 11 ਵਜੇ ਦਰਮਿਆਨ ਤੇਜ਼ ਧੁੱਪ ਕਾਰਨ ਨਮੀ ਵਧ ਗਈ।
ਵੀਡੀਓ ਲਈ ਕਲਿੱਕ ਕਰੋ -: