ਪੂਰਾ ਦੇਸ਼ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾ ਰਿਹਾ ਹੈ। ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ ਹਰ ਘਰ ਤਿਰੰਗਾ ਮੁਹਿੰਮ ਦੀ ਸ਼ੁਰੂਆਤ ਹੋਈ।
ਆਜ਼ਾਦੀ ਦਿਹਾੜੇ ਦੇ ਦਿਨ ਤੱਕ ਚੱਲਣ ਵਾਲੀ ਇਸ ਮੁਹਿੰਮ ਤਹਿਤ ਪੀ.ਐੱਮ. ਮੋਦੀ ਨੇ ਹਰ ਨਾਗਰਿਕ ਨੂੰ ਆਪਣੇ ਘਰ ਤਿਰੰਗਾ ਲਹਿਰਾ ਕੇ ਆਜ਼ਾਦੀ ਦੇ ਜਸ਼ਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ, ਦੂਜੇ ਪਾਸੇ ਪੀ.ਐੱਮ. ਮੋਦੀ ਦੀ ਮਾਂ ਹੀਰਾਬੇਨ ਮੋਦੀ ਆਪਣੇ ਪੁੱਤਰ ਦੇ ਇਸ ਹਰ ਘਰ ਤਿਰੰਗਾ ਮੁਹਿੰਮ ਵਿੱਚ ਸ਼ਾਮਲ ਹੋ ਚੁੱਕੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਮੋਦੀ ਨੇ ਸ਼ਨੀਵਾਰ ਨੂੰ ‘ਹਰ ਘਰ ਤਿਰੰਗਾ ਅਭਿਆਨ’ ਦੇ ਹਿੱਸੇ ਵਜੋਂ ਬੱਚਿਆਂ ਨੂੰ ਰਾਸ਼ਟਰੀ ਝੰਡਾ ਵੰਡਿਆ ਅਤੇ ਤਿਰੰਗਾ ਲਹਿਰਾਇਆ।
ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਹੀਰਾਬੇਨ ਘਰ ਦੇ ਬਾਹਰ ਬੱਚਿਆਂ ਨਾਲ ਤਿਰੰਗਾ ਲਹਿਰਾ ਰਹੀ ਹੈ। ਬੱਚਿਆਂ ਨੇ ਹੱਥਾਂ ਵਿੱਚ ਤਿਰੰਗਾ ਲੈ ਕੇ ‘ਹਰ ਘਰ ਤਿਰੰਗਾ ਅਭਿਆਨ’ ਦੀ ਸ਼ੁਰੂਆਤ ਵੀ ਕੀਤੀ।
ਇਹ ਵੀ ਪੜ੍ਹੋ : ਵੱਡੀ ਖ਼ਬਰ, 5500 ਅਧਿਆਪਕ 15 ਅਗਸਤ ਵਾਲੇ ਦਿਨ CM ਮਾਨ ਨੂੰ ਸੌਂਪਣਗੇ ਅਸਤੀਫ਼ੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 22 ਜੁਲਾਈ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਦੇ ਹਿੱਸੇ ਵਜੋਂ ਦੇਸ਼ ਵਾਸੀਆਂ ਨੂੰ 13 ਤੋਂ 15 ਅਗਸਤ ਤੱਕ ਆਪਣੇ ਘਰਾਂ ਵਿੱਚ ਰਾਸ਼ਟਰੀ ਝੰਡਾ ਲਹਿਰਾਉਣ ਦੀ ਅਪੀਲ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: