ਪੰਜਾਬ ਦੇ ਗਿੱਦੜਬਾਹਾ ਦੇ ਪਿੰਡ ਭੂੰਦੜ ਵਿੱਚ ਡੇਰਾ ਸੱਚਾ ਸੌਦਾ ਪ੍ਰੇਮੀ ਚਰਨਦਾਸ ਦੇ ਕਤਲ ਤੋਂ ਬਾਅਦ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕਤਲ ਤੋਂ ਬਾਅਦ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਵਿਵਾਦਾਂ ‘ਚ ਘਿਰੇ ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ ਦੇ ਘਰਾਂ ਦੇ ਬਾਹਰ ਪੂਰੀ ਰਾਤ ਪੁਲਸ ਤਾਇਨਾਤ ਰਹੀ। ਪੁਲਿਸ ਦੀ ਇਹ ਮੁਸਤੈਦੀ ਕੋਟਕਪੂਰਾ, ਫਰੀਦਕੋਟ ਅਤੇ ਬਠਿੰਡਾ ਵਿੱਚ ਜ਼ਿਆਦਾ ਦੇਖਣ ਨੂੰ ਮਿਲੀ ਹੈ।
ਡੇਰਾ ਸੱਚਾ ਸੌਦਾ ਨੂੰ ਲੈ ਕੇ ਜ਼ਿਆਦਾਤਰ ਵਿਵਾਦ ਇਨ੍ਹਾਂ ਇਲਾਕਿਆਂ ‘ਚ ਹੀ ਹੁੰਦੇ ਰਹੇ ਹਨ, ਜਿਸ ਕਾਰਨ ਪੁਲਿਸ ਵਲੋਂ ਸੁਰੱਖਿਆ ਵਿਵਸਥਾ ਸਖਤ ਕਰ ਦਿੱਤੀ ਗਈ ਹੈ। ਪਰ ਅਜੇ ਤੱਕ ਕਿਸੇ ਨੇ ਚਰਨਦਾਸ ਦੇ ਕਤਲ ਦੀ ਜ਼ਿੰਮੇਵਾਰੀ ਨਹੀਂ ਲਈ ਹੈ ਅਤੇ ਨਾ ਹੀ ਕਾਤਲਾਂ ਬਾਰੇ ਪੁਲਿਸ ਨੂੰ ਕੋਈ ਸੁਰਾਗ ਮਿਲਿਆ ਹੈ। ਚਰਨਦਾਸ ਦੀ ਲਾਸ਼ ਦਾ ਅੱਜ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਪੁਲਿਸ ਨੇ 2015 ‘ਚ ਪਿੰਡ ਬੁਰਜ ਜਵਾਹਰ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰਨ ਦੇ ਮਾਮਲੇ ‘ਚ ਪੰਜ ਡੇਰਾ ਪ੍ਰੇਮੀਆਂ ਨਿਸ਼ਾਨ ਸਿੰਘ, ਰਣਜੀਤ ਸਿੰਘ ਅਤੇ ਕੋਟਕਪੂਰਾ ਦੇ ਪ੍ਰਦੀਪ ਸਿੰਘ, ਬਲਜੀਤ ਸਿੰਘ ਅਤੇ ਸ਼ਕਤੀ ਸਿੰਘ ਫ਼ਰੀਦਕੋਟ ਅਤੇ ਇੱਕ ਹੋਰ ਮੁਲਜ਼ਮ ਸੁਖਵਿੰਦਰ ਸਿੰਘ ਸੰਨੀ ਨੂੰ ਨਾਮਜ਼ਦ ਕੀਤਾ ਹੈ। ਇਹ ਸਾਰੇ ਹੁਣ ਜ਼ਮਾਨਤ ‘ਤੇ ਬਾਹਰ ਹਨ। ਪੁਲਿਸ ਤਰਫ਼ੋਂ ਦੇਰ ਰਾਤ ਤੱਕ ਸਾਰਿਆਂ ਦੇ ਘਰਾਂ ਦੇ ਬਾਹਰ ਪੁਲਿਸ ਪਹਿਰਾ ਲਾਇਆ ਗਿਆ ਸੀ। ਉਨ੍ਹਾਂ ਨੂੰ ਪਹਿਲਾਂ ਹੀ ਪੁਲਿਸ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ, ਜਿਸ ਨੂੰ ਹੋਰ ਸਖ਼ਤ ਕੀਤਾ ਗਿਆ ਹੈ।
ਦੇਰ ਰਾਤ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਇਨ੍ਹਾਂ ਸੁਰੱਖਿਆ ਪ੍ਰਬੰਧਾਂ ਦਾ ਨਿੱਜੀ ਤੌਰ ’ਤੇ ਜਾਇਜ਼ਾ ਲਿਆ ਗਿਆ ਹੈ। ਪੁਲਿਸ ਦੇ ਗਜ਼ਟਿਡ ਅਧਿਕਾਰੀਆਂ ਨੂੰ ਡੇਰਾ ਪ੍ਰੇਮੀਆਂ ਅਤੇ ਵਿਵਾਦਾਂ ਵਿਚ ਘਿਰੇ ਡੇਰਾ ਪ੍ਰੇਮੀਆਂ ਦੇ ਘਰਾਂ ‘ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਗਏ ਹਨ।