ਗੈਂਗਸਟਰ ਜੈਪਾਲ ਭੁੱਲਰ ਦੀ ਲਾਸ਼ ਦਾ ਮੁੜ ਪੋਸਟ ਮਾਰਟਮ ਕਰਵਾਏ ਜਾਣ ਦੀ ਉਸ ਦੇ ਪਿਤਾ ਦੀ ਮੰਗ ਨੂੰ ਸਵੀਕਾਰ ਕਰ ਲਿਆ ਅਤੇ ਪੀ.ਜੀ. ਆਈ. ਵਿਖੇ ਮੰਗਲਵਾਰ ਸਵੇਰੇ 10 ਵਜੇ ਪੋਸਟ ਮਾਰਟਮ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਹਾਈ ਕੋਰਟ ਨੇ ਪੀ.ਜੀ.ਆਈ. ਨੂੰ ਆਦੇਸ਼ ਦਿੱਤੇ ਹਨ ਕਿ ਪੀ.ਜੀ.ਆਈ. ਇਸ ਦੇ ਲਈ ਇਕ ਮੈਡੀਕਲ ਬੋਰਡ ਦਾ ਗਠਨ ਕੀਤਾ ਜਾਵੇਗਾ ਅਤੇ ਪਰਿਵਾਰ ਨੂੰ ਸਵੇਰੇ ਜੈਪਾਲ ਭੁੱਲਰ ਦੀ ਮ੍ਰਿਤਕ ਦੇਹ ਪੀ. ਜੀ. ਆਈ. ਲਿਆਉਣ ਦੇ ਹੁਕਮ ਦਿੱਤੇ ਗਏ ਹਨ।
ਹਾਲਾਂਕਿ, ਪਰਿਵਾਰ ਨੇ ਇਸ ਪੋਸਟ ਮਾਰਟਮ ਦੀ ਵੀਡੀਓਗ੍ਰਾਫੀ ਦੀ ਮੰਗ ਵੀ ਕੀਤੀ ਸੀ, ਜਿਸ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਮ੍ਰਿਤਕ ਦੇਹ ਦਾ ਦੁਬਾਰਾ ਪੋਸਟ ਮਾਰਟਮ ਕਰਵਾਉਣ ਦੇ ਆਦੇਸ਼ ਦੇ ਨਾਲ, ਹਾਈ ਕੋਰਟ ਨੇ ਇਹ ਵੀ ਕਿਹਾ ਹੈ ਕਿ ਜੇ ਪੀ.ਜੀ.ਆਈ. ਵਿਚ ਹੋਏ ਪੋਸਟਮਾਰਟਮ ਦੀ ਰਿਪੋਰਟ ਕੋਲਕਾਤਾ ਵਿੱਚ ਹੋਏ ਪੋਸਟ ਮਾਰਟਮ ਦੀ ਰਿਪੋਰਟ ਨਾਲ ਮੇਲ ਖਾਂਦੀ ਹੈ, ਠੀਕ ਹੈ ਤੇ ਜੇ ਇਹ ਮੇਲ ਨਹੀਂ ਖਾਂਦਾ ਤਾਂ ਪਰਿਵਾਰ ਅਗਲੀ ਕਾਨੂੰਨੀ ਕਾਰਵਾਈ ਕਰਨ ਲਈ ਸੁਤੰਤਰ ਹੈ।
ਕੋਲਕਾਤਾ ’ਚ ਹੋਏ ਐਨਕਾਊਂਟਰ ਦੌਰਾਨ ਮਾਰੇ ਗਏ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ ਦੀ ਮੌਤ ਹੋਣ ਤੋਂ ਬਾਅਦ ਹੁਣ ਤੱਕ ਸਸਕਾਰ ਨਹੀਂ ਹੋ ਸਕਿਆ। ਜੈਪਾਲ ਦੀ ਦੁਬਾਰਾ ਪੋਸਟਮਾਰਟਮ ਕਰਾਉਣ ਦੀ ਮੰਗ ਨੂੰ ਹਾਈਕੋਰਟ ਵੱਲੋਂ ਰੱਦ ਕਰਨ ਤੋਂ ਬਾਅਦ ਪਿਤਾ ਭੁਪਿੰਦਰ ਸਿੰਘ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਰਿਪੋਰਟ ਮੁੜ ਹਾਈਕੋਰਟ ਨੂੰ ਭੇਜ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਹੈ। ਜੈਪਾਲ ਦੇ ਪਿਤਾ ਨੇ ਦੋਸ਼ ਲਾਇਆ ਕਿ ਪਹਿਲਾਂ ਉਨ੍ਹਾਂ ਦੇ ਪੁੱਤਰ ਨੂੰ ਬੁਰੀ ਤਰ੍ਹਾਂ ਪੁਲਸ ਵੱਲੋਂ ਟਾਰਚਰ ਕੀਤਾ ਗਿਆ ਅਤੇ ਬਾਅਦ ‘ਚ ਗੋਲੀਆਂ ਮਾਰੀਆਂ ਗਈਆਂ।
ਜ਼ਿਕਰਯੋਗ ਹੈ ਕਿ ਜੈਪਾਲ ਭੁੱਲਰ ਦੇ ਅੰਤਿਮ ਸੰਸਕਾਰ ਮੌਕੇ ਉਸ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਦੇਖਣ ਮਗਰੋਂ ਪਿਤਾ ਭੁਪਿੰਦਰ ਸਿੰਘ ਨੇ ਇਹ ਗੱਲ ਕਹਿੰਦਿਆਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਕਿ ਉਹ ਆਪਣੇ ਪੁੱਤਰ ਦਾ ਦੁਬਾਰਾ ਪੋਸਟਮਾਰਟਮ ਕਰਾਏ ਬਿਨਾਂ ਅੰਤਿਮ ਸੰਸਕਾਰ ਨਹੀਂ ਕਰਨਗੇ।
ਇਹ ਵੀ ਪੜ੍ਹੋ : ਸਿੱਧੂ ਫਿਰ ਹੋਏ ਸਿੱਧੇ, CM ‘ਤੇ ਨਿਸ਼ਾਨਾ ਸਾਧਦਿਆਂ ਕਿਹਾ – ‘ਮੈਂ ਕੋਈ ਸ਼ੋਅਪੀਸ ਨਹੀਂ ਜੋ ਸਿਰਫ ਚੋਣਾਂ ‘ਚ ਕੰਮ ਆਵਾਂ’