ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਹਾਈਕੋਰਟ ਵਿਚ ਸੁਣਵਾਈ ਨਹੀਂ ਹੋ ਸਕੀ। ਮਾਮਲੇ ਦੀ ਸੁਣਵਾਈ ਅਗਲੀ ਤਰੀਕ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੁੰਦਰ ਸ਼ਾਮ ਅਰੋੜਾ ਪੰਜਾਬ ਵਿਜੀਲੈਂਸ ਬਿਊਰੋ ਦੇ ਏਆਈਜੀ ਮਨਮੋਹਨ ਕੁਮਾਰ ਨੂੰ 50 ਲੱਖ ਰੁਪਏ ਰਿਸ਼ਵਤ ਦੇਣ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਹਨ।
ਬੀਤੇ ਮਹੀਨੇ ਹਾਈਕੋਰਟ ਨੇ ਇਸ ਮਾਮਲੇ ਵਿਚ ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਦੇ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਹਾਈਕੋਰਟ ਨੇ ਜਨਵਰੀ ਦੇ ਪਹਿਲੇ ਹਫਤੇ ਫੈਸਲਾ ਸੁਣਾਉਣਾ ਸੀ ਪਰ ਉਸ ਦੌਰਾਨ ਵੀ ਸੁਣਵਾਈ ਨਹੀਂ ਹੋ ਸਕੀ ਸੀ। ਮਾਮਲੇ ਦੀ ਸੁਣਵਾਈ ਲਈ ਅੱਜ ਦੀ ਤਰੀਕ ਤੈਅ ਕੀਤੀ ਗਈ ਸੀ ਪਰ ਅੱਜ ਵੀ ਸੁਣਵਾਈ ਨਹੀਂ ਹੋ ਸਕੀ ਹੈ।
ਇਸ ਤੋਂ ਪਹਿਲਾਂ ਹਾਈਕੋਰਟ ਦੇ ਹੁਕਮ ‘ਤੇ ਪੰਜਾਬ ਸਰਕਾਰ ਨੇ ਕੇਸ ਦੀ ਸਟੇਟਸ ਰਿਪੋਰਟ ਦਾਖਲ ਕੀਤੀ ਸੀ ਪਰ ਸਾਬਕਾ ਮੰਤਰੀ ਨੂੰ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਸੀ। ਇਸ ਤੋਂ ਪਹਿਲਾਂ ਅਰੋੜਾ ਨੇ ਰੈਗੂਲਰ ਜ਼ਮਾਨਤ ਲਈ ਪੰਜਾਬ ਦੀ ਜ਼ਿਲ੍ਹਾ ਮੋਹਾਲੀ ਦੀ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਸੀ। ਕੋਰਟ ਵੱਲੋਂ ਪਟੀਸ਼ਨ ਨੂੰ ਖਾਰਜ ਕਰਕੇ ਅਰੋੜਾ ਨੂੰ ਨਿਆਇਕ ਹਿਰਾਸਤ ਵਿਚ ਭੇਜਿਆ ਗਿਆ। ਇਸ ਤੋਂ ਬਾਅਦ ਹਾਈਕੋਰਟ ਵਿਚ 11 ਨਵੰਬਰ ਨੂੰ ਅਰੋੜਾ ਨੇ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ।
ਵਿਜੀਲੈਂਸ ਦੀ ਜਾਂਚ ਵਿਚ ਪਤਾ ਲੱਗਾ ਹੈ ਕਿ ਇਕ ਮਾਮਲੇ ਵਿਚ ਬਚਾਅ ਲਈ ਵਿਜੀਲੈਂਸ ਨੇ ਏਆਈਜੀ ਮਨਮੋਹਨ ਕੁਮਾਰ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਵਿਜੀਲੈਂਸ ਟੀਮ ਨੇ ਉਨ੍ਹਾਂ ਨੂੰ ਪੇਸ਼ ਕੀਤੇ ਜਾਣ ਵਾਲੀ ਰਿਸ਼ਵਤ ਦੀ ਰਕਮ ਸਣੇ ਗ੍ਰਿਫਤਾਰ ਕੀਤਾ ਸੀ। ਅਰੋੜਾ ਰਿਸ਼ਵਤ ਦੀ ਰਕਮ ਘਰ ਤੋਂ ਲਿਆਏ ਸਨ। ਇਸ ਦੇ ਬਾਅਦ ਅਰੋੜਾ ਹੁਸ਼ਿਆਰਪੁਰ ਤੋਂ ਕਾਰ ਵਿਚ ਸਵਾਰ ਹੋ ਕੇ ਪਹਿਲਾਂ ਮੋਹਾਲੀ ਏਅਰਪੋਰਟ ਰੋਡ ‘ਤੇ ਪਹੁੰਚੇ। ਫਿਰ ਆਪਣੀ ਗੱਡੀ ਬਦਲੀ ਤੇ ਇਕ ਕੰਪਨੀ ਦੇ ਪਾਰਟਨਰ ਦੀ ਇਨੋਵਾ ਕ੍ਰਿਸਟਾ ਕਾਰ ਲਈ। ਇਨੋਵਾ ਤੋਂ ਇਹ ਰਿਸ਼ਵਤ ਦੀ ਰਕਮ ਲੈ ਕੇ ਏਆਈਜੀ ਮਨਮੋਹਨ ਕੁਮਾਰ ਕੋਲ ਪਹੁੰਚੇ ਸਨ।
ਇਹ ਵੀ ਪੜ੍ਹੋ : ਗਣਤੰਤਰ ਦਿਵਸ ‘ਤੇ ਪੰਜਾਬ ਵਿਚ ਰੈੱਡ ਅਲਰਟ ਜਾਰੀ, ਭਾਰੀ ਪੁਲਿਸ ਫੋਰਸ ਤਾਇਨਾਤ
ਉਨ੍ਹਾਂ ਇਨੋਵਾ ਕਾਰ ਦੇ ਮਾਲਕ ਦਾ ਪੀਏ ਵੀ ਮੌਜੂਦ ਸੀ। ਸੁੰਦਰ ਸ਼ਾਮ ਅਰੋੜਾ ਜਿਸ ਸਮੇਂ ਰਿਸ਼ਵਤ ਦੇ 50 ਲੱਖ ਰੁਪਏ ਏਆਈਜੀ ਮਨਮੋਹਨ ਕੁਮਾਰ ਨੂੰ ਦੇਣ ਲੱਗੇ ਉਸੇ ਦੌਰਾਨ ਟ੍ਰੈਪ ਲਗਾ ਕੇ ਤਿਆਰ ਬੈਠੀ ਵਿਜੀਲੈਂਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।
ਵੀਡੀਓ ਲਈ ਕਲਿੱਕ ਕਰੋ -: