ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਅਦਾਲਤ ‘ਚ ਪੇਸ਼ ਨਾ ਹੋਣ ‘ਤੇ 25,000 ਰੁਪਏ ਦਾ ਜੁਰਮਾਨਾ ਲਾਇਆ ਹੈ। ਹਾਈ ਕੋਰਟ ਨੇ ਉਨ੍ਹਾਂ ਨੂੰ ਇਹ ਜੁਰਮਾਨੇ ਦੀ ਰਕਮ ਪੀਜੀਆਈਐਮਈਆਰ, ਚੰਡੀਗੜ੍ਹ ਵਿਖੇ ਗਰੀਬ ਮਰੀਜ਼ ਭਲਾਈ ਫੰਡ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 4 ਨਵੰਬਰ 2022 ਦੀ ਤਰੀਕ ਤੈਅ ਕੀਤੀ ਹੈ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਸੇਵਾਮੁਕਤ ਜੱਜ ਮੰਜੂ ਰਾਣਾ ਨੇ ਕਪੂਰਥਲਾ ਤੋਂ ਵਿਧਾਨ ਸਭਾ ਚੋਣ ਲੜੀ ਸੀ। ਉਨ੍ਹਾਂ ਨੇ ਪੋਲਿੰਗ ਬੂਥ ਦੇ ਅਧਿਕਾਰੀਆਂ ਅਤੇ ਰਾਣਾ ਗੁਰਜੀਤ ਸਿੰਘ ‘ਤੇ ਵੋਟਾਂ ਦੀ ਗਿਣਤੀ ‘ਚ ਮਿਲੀਭੁਗਤ ਦੇ ਦੋਸ਼ ਲਾਏ ਸਨ। ਮੰਜੂ ਰਾਣਾ ਨੇ ਦੋਸ਼ ਲਾਇਆ ਸੀ ਕਿ ਵੋਟਾਂ ਦੀ ਗਿਣਤੀ ਵੇਲੇ ਮਸ਼ੀਨ ਵਿੱਚੋਂ ਚੋਣਾਂ ਦੌਰਾਨ ਪਈਆਂ ਵੋਟਾਂ ਨਾਲੋਂ ਵੱਧ ਵੋਟਾਂ ਨਿਕਲੀਆਂ ਹਨ।
ਮੰਜੂ ਰਾਣਾ ਨੇ ਵੋਟਾਂ ਦੀ ਗਿਣਤੀ ‘ਚ ਗੜਬੜੀ ਦਾ ਦੋਸ਼ ਲਾਉਂਦਿਆਂ ਚਾਰ ਦਿਨ ਤੱਕ ਧਰਨਾ ਦਿੱਤਾ ਸੀ। ਉਨ੍ਹਾਂ ਚੋਣਾਵੀ ਧਾਂਦਲੀ ਦਾ ਦੋਸ਼ ਲਾਉਂਦਿਆਂ ਕੇਸ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਮੀਡੀਆ ਰਾਹੀਂ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੀ ਕਿ ਉਹ ਜੋ ਗਲਤ ਕੰਮ ਪਹਿਲਾਂ ਕਰਦੇ ਆ ਰਹੇ ਹਨ, ਉਸ ਨੂੰ ਛੱਡ ਕੇ ਇਮਾਨਦਾਰੀ ਨਾਲ ਕੰਮ ਕਰਨ। ਉਸ ਵੇਲੇ ਸ਼ਹਿਰ ਦੇ ਕੌਂਸਲਰ ਵੀ ਧਰਨੇ ਵਾਲੀ ਥਾਂ ’ਤੇ ਆ ਕੇ ਉਨ੍ਹਾਂ ਨੂੰ ਮਿਲੇ ਸਨ। ਮੰਜੂ ਰਾਣਾ ਨੇ ਦੋਸ਼ ਲਾਇਆ ਸੀ ਕਿ ਸ਼ਹਿਰ ਦੇ ਇੱਕ ਕੌਂਸਲਰ ਦੇ ਇੱਕ ਬੂਥ ’ਤੇ ਦੋ ਵੋਟਾਂ ਬਣੀਆਂ ਸਨ ਤੇ ਦੋਵੇਂ ਵੋਟਾਂ ਪਈਆਂ ਸਨ। ਇਸ ਤਰ੍ਹਾਂ ਦੀ ਧਾਂਦਲੀ ਕਾਰਨ ਵਿਰੋਧੀ ਉਮੀਦਵਾਰ ਜਿੱਤ ਗਿਆ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਤੋਂ ਦੋ ਦਿਨ ਪਹਿਲਾਂ 10 ਮਾਰਚ ਨੂੰ ਹਾਈ ਕੋਰਟ ਨੇ ਐਸਐਸਪੀ ਕਪੂਰਥਲਾ ਨੂੰ ਤਿੰਨ ਹਫ਼ਤਿਆਂ ਵਿੱਚ ਸਪੀਕਿੰਗ ਆਰਡਰ ਦੇਣ ਦੇ ਹੁਕਮ ਦਿੱਤੇ ਸਨ। ਦਰਅਸਲ ‘ਆਪ’ ਦੀ ਉਮੀਦਵਾਰ ਤੇ ਸੇਵਾਮੁਕਤ ਜੱਜ ਮੰਜੂ ਰਾਣਾ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਮੰਤਰੀ ਰਾਣਾ ਗੁਰਜੀਤ ‘ਤੇ ਮੰਜੂ ਖਿਲਾਫ ਦੁਸਹਿਰੇ ਵਾਲੇ ਦਿਨ ਇਤਰਾਜ਼ਯੋਗ ਟਿੱਪਣੀ ਕਰਨ ਦਾ ਦੋਸ਼ ਸੀ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਜ਼ਹਿਰੀਲੀ ਗੈਸ ਲੀਕ, ਗਿਆਸਪੁਰਾ ਫੈਕਟਰੀ ‘ਚ ਫਟਿਆ ਪਾਈਪ, ਕਈ ਬੇਹੋਸ਼, ਇਲਾਕਾ ਸੀਲ
ਮੰਜੂ ਰਾਣਾ ਨੇ ਕਿਹਾ ਸੀ ਕਿ ‘ਆਪ’ ਵੱਲੋਂ ਦੁਸਹਿਰੇ ‘ਤੇ ਲਗਾਈ ਗਈ ਛਬੀਲ ਦੌਰਾਨ ਤਤਕਾਲੀ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਪਾਣੀ ਆਫਰ ਕੀਤਾ ਸੀ। ਫਿਰ ਉਸ ਨੂੰ ਦੇਖ ਕੇ ਇਤਰਾਜ਼ਯੋਗ ਟਿੱਪਣੀ ਕੀਤੀ ਗਈ ਸੀ। ਥਾਣਾ ਸਿਟੀ ਵਿੱਚ ਇਸ ਦੀ ਸ਼ਇਕਾਇਤ ਦਰਜ ਕਰਵਾਈ ਸੀ, ਪਰ ਕਾਰਵਾਈ ਨਹੀਂ ਹੋਣ ‘ਤੇ ਮੰਜੂ ਰਾਣਾ ਨੂੰ ਹਾਈਕੋਰਟ ਦੀ ਸ਼ਰਣ ਵਿੱਚ ਜਾਣਾ ਪਿਆ ਸੀ।
ਵੀਡੀਓ ਲਈ ਕਲਿੱਕ ਕਰੋ -: