ਮੋਹਾਲੀ ਦੇ ਮੇਅਰ ਤੇ ਕਾਂਗਰਸ ਸਰਕਾਰ ਵਿੱਚ ਸਿਹਤ ਮੰਤਰੀ ਰਹਿ ਚੁੱਕੇ ਬਲਬੀਰ ਸਿੰਘ ਸਿੱਧੂ ਦੇ ਭਰਾ ਅਮਰਜੀਤ ਸਿੰਘ ਸਿੱਧੂ ਉਰਫ ਜੀਤੀ ਸਿੱਧੂ ਨੂੰ ਵੀਰਵਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਸਿੱਧੂ ਨੂੰ ਮੁਹਾਲੀ ਨਗਰ ਨਿਗਮ ਦੇ ਕਾਰਪੋਰੇਟਰ ਦੇ ਅਹੁਦੇ ਤੋਂ ਬਰਖਾਸਤ ਕਰਨ ਦੇ ਹੁਕਮਾਂ ‘ਤੇ ਰੋਕ ਲਗਾ ਦਿੱਤੀ ਹੈ। ਜੀਤੀ ਸਿੱਧੂ ਦੀ ਇਸ ਪਟੀਸ਼ਨ ‘ਤੇ ਸੁਣਵਾਈ 20 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਉਨ੍ਹਾਂ ਦੀ ਕਾਰਪੋਰੇਸ਼ਨ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਸੀ। ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਪੰਜਾਬ ਸਰਕਾਰ ਨੇ ਕੌਂਸਲਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਸਰਕਾਰ ਦੇ ਇਨ੍ਹਾਂ ਹੁਕਮਾਂ ਨੂੰ ਜੀਤੀ ਸਿੱਧੂ ਨੇ ਹਾਈਕੋਰਟ ਵਿੱਚ ਚੈਲੰਜ ਕੀਤਾ ਹੈ।
ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਸਥਾਨਕ ਸਰਕਾਰ ਵਿਭਾਗ ਪੰਜਾਬ ਵਿਵੇਕ ਪ੍ਰਤਾਪ ਸਿੰਘ ਆਈ.ਏ.ਐੱਸ. ਦੇ ਦਸਤਖਤਾਂ ਹੇਠ ਜਾਰੀ ਕੀਤੇ ਹੁਕਮਾਂ ਵਿਚ ਕਿਹਾ ਗਿਆ ਸੀ ਕਿ ਸਰਕਾਰ ਦੇ ਸਾਹਮਣੇ ਅਮਰਜੀਤ ਸਿੰਘ ਸਿੱਧੂ ਵੱਲੋਂ ਪੰਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 63 ਦੀ ਉਲੰਘਣਾ ਕਾਰਨ ਉਨ੍ਹਾਂ ਨੂੰ ਕੌਂਸਲਰ ਅਹੁਦੇ ਤੋਂ ਹਟਾਉਣ ਤੋਂ ਇਲਾਵਾ ਕੋਈ ਚਾਰਾ ਨਹੀਂ ਰਹਿ ਜਾਂਦਾ।
ਇਹ ਵੀ ਪੜ੍ਹੋ : ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਨੂੰ 15 km ਤੱਕ ਘਸੀਟਿਆ, ਕੀਤੇ ਗੰਦੇ ਕੁਮੈਂਟ
ਇਸ ਲਈ ਪੰਜਾਬ ਦੇ ਰਾਜਪਾਲ ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 36 ਵਿੱਚ ਪ੍ਰਦਾਨ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਮਰਜੀਤ ਸਿੰਘ ਸਿੱਧੂ ਨੂੰ ਕੌਂਸਲਰ ਅਹੁਦੇ ਤੋਂ ਹਟਾਉਣ ਦਾ ਹੁਕਮ ਕਰਦੇ ਹਨ। ਇਹ ਹੁਕਮ 30 ਦਸੰਬਰ ਨੂੰ ਸਾਹਮਣੇ ਆਏ ਸਨ, ਜਦਕਿ ਇਨ੍ਹਾਂ ‘ਤੇ 28 ਦਸੰਬਰ ਦੀ ਤਰੀਕ ਪਾਈ ਹੋਈ ਸੀ।
ਵੀਡੀਓ ਲਈ ਕਲਿੱਕ ਕਰੋ -: