ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਕੋਰਟ ਵਿਚ ਦਾਅਵਾ ਕੀਤਾ ਕਿ ਕਿਸਾਨ ਆਗੂ ਜਗਜੀਤ ਡੱਲੇਵਾਲ ਕੋਰਟ ਦੀ ਬਣਾਈ ਕਮੇਟੀ ਨਾਲ ਮਿਲਣ ਲਈ ਰਾਜ਼ੀ ਹੋ ਗਏ ਹਨ। ਸਰਕਾਰ ਦੇ ਵਕੀਲ ਕਪਿਲ ਸਿੱਬਲ ਨੇ ਸੁਣਵਾਈ ਕੁਝ ਸਮੇਂ ਬਾਅਦ ਕਰਨ ਦੀ ਅਪੀਲ ਕੀਤੀ ਜਿਸ ‘ਤੇ ਕੋਰਟ ਨੇ ਸੁਣਵਾਈ 10 ਜਨਵਰੀ ਲਈ ਤੈਅ ਕਰ ਦਿੱਤੀ।
ਸੁਣਵਾਈ ਦੇ ਬਾਅਦ ਦੁਪਹਿਰ ਨੂੰ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੇ ਪ੍ਰਧਾਨ ਰਿਟਾਇਰਡ ਜਸਟਿਸ ਨਵਾਬ ਸਿੰਘ ਖਨੌਰੀ ਬਾਰਡਰ ‘ਤੇ ਡੱਲੇਵਾਲ ਨਾਲ ਮਿਲੇ। ਮੁਲਾਕਾਤ ਦੇ ਬਾਅਦ ਨਵਾਬ ਸਿੰਘ ਨੇ ਕਿਹਾ ਕਿ ਅਸੀਂ ਡੱਲੇਵਾਲ ਨੂੰ ਮੈਡੀਕਲ ਸਹੂਲਤ ਲੈਣ ਲਈ ਬੇਨਤੀ ਕੀਤੀ ਹੈ। ਅਸੀਂ ਅਰਦਾਸ ਕਰਦੇ ਹਾਂ ਕਿ ਉਹ ਜਲਦ ਠੀਕ ਹੋਣ। ਉਹ ਜਦੋਂ ਵੀ ਚਾਹੁਣਗੇ, ਅਸੀਂ ਹਾਜ਼ਰ ਹੋ ਜਾਵਾਂਗੇ। ਉਨ੍ਹਾਂ ਕਿਹਾ ਕਿ ਕੇਂਦਰ ਨਾਲ ਸਿੱਧੀ ਗੱਲਬਾਤ ਕਰਨ ਦੀ ਸਾਡੇ ਕੋਲ ਅਥਾਰਟੀ ਨਹੀਂ ਹੈ।
ਅਸੀਂ ਪਿਛਲੇ 4 ਮਹੀਨਿਆਂ ਤੋਂ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਵਿਚ ਲੱਗੇ ਹੋਏ ਹਾਂ। ਅਸੀਂ ਸ਼ੁਰੂਆਤੀ ਮੁੱਦੇ ਕੋਰਟ ਦੇ ਸਾਹਮਣੇ ਰੱਖੇ ਸਨ। ਅਜੇ ਤੱਕ ਰਿਪੋਰਟ ਫਾਈਲ ਨਹੀਂ ਕੀਤੀ ਹੈ। ਅਸੀਂ ਜਲਦ ਰਿਪੋਰਟ ਪੇਸ਼ ਕਰਾਂਗੇ। ਰਿਪੋਰਟ ਵੱਖ-ਵੱਖ ਫੇਜ ਵਿਚ ਹੋਵੇਗੀ। ਇਸ ਮੁੱਦੇ ‘ਤੇ ਇਕ ਨਵੀਂ ਮੀਟਿੰਗ ਹੋਵੇਗੀ।
ਇਹ ਵੀ ਪੜ੍ਹੋ : ਛੱਤੀਸਗੜ੍ਹ : ਬੀਜਾਪੁਰ ਵਿਚ ਵੱਡਾ ਨਕ.ਸ/ਲੀ ਹ.ਮ/ਲਾ, 8 ਜਵਾਨ ਸ਼.ਹੀਦ, ਡਰਾਈਵਰ ਦੀ ਮੌ/ਤ
ਇਸ ਤੋਂ ਪਹਿਲਾਂ ਡੱਲੇਵਾਲ ਨੇ ਕਮੇਟੀ ਪ੍ਰਧਾਨ ਰਿਟਾਇਰਡ ਜਸਟਿਸ ਨਵਾਬ ਸਿੰਘ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਉਨ੍ਹਾਂ ਦਾ ਵਫਦ 4 ਨਵੰਬਰ 2024 ਨੂੰ ਸੁਪਰੀਮ ਕੋਰਟ ਦੀ ਕਮੇਟੀ ਨੂੰ ਮਿਲਿਆ ਸੀ ਪਰ ਕਮੇਟੀ ਨੂੰ ਸ਼ੰਭੂ ਤੇ ਖਨੌਰੀ ਬਾਰਡਰ ਆਉਣ ਦਾ ਟਾਈਮ ਨਹੀਂ ਮਿਲਿਆ। ਕੀ ਉਹ ਮੇਰੀ ਮੌਤ ਦਾ ਇੰਤਜ਼ਾਰ ਕਰ ਰਹੇ ਸਨ। ਉਦੋਂ ਡੱਲੇਵਾਲ ਨੇ ਕਿਹਾ ਸੀ ਕਿ ਅਸੀਂ ਸਿਰਫ ਕੇਂਦਰ ਸਰਕਾਰ ਨਾਲ ਗੱਲਬਾਤ ਕਰਾਂਗੇ।
ਵੀਡੀਓ ਲਈ ਕਲਿੱਕ ਕਰੋ -: