ਜਗਰਾਓਂ ਵਿਚ ਆਪਣੇ ਪੁੱਤਰ ਨਾਲ ਰੋਟੀ ਖਾ ਕੇ ਘਰ ਵਾਪਸ ਆ ਰਹੇ ਵਿਅਕਤੀ ਨੂੰ ਕਾਰ ਨੇ ਟੱਕਰ ਮਾਰ ਦਿੱਤੀ ਜਿਸ ਨਾਲ ਉਹ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ। ਖੂਨ ਨਾਲ ਲੱਥਪੱਥ ਪਿਓ ਨੂੰ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿਚ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਉਰਫ ਜਿੰਦਰ ਵਾਸੀ ਬੁਰਜ ਕੁਲਾਰ ਵਜੋਂ ਹੋਈ ਹੈ।
ਮ੍ਰਿਤਕ ਦੇ ਪੁੱਤਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਕਾਰ ਚਾਲਕ ਮੁਲਜ਼ਮ ਦਵਿੰਦਰ ਸਿੰਘ ‘ਤੇ ਥਾਣਾ ਹਠੂਰ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਕਾਰ ਚਾਲਕ ਫਰਾਰ ਹੈ ਜਿਸ ਨੂੰ ਫੜਨ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ।
ਥਾਣਾ ਹਠੂਰ ਦੇ ਏਐੱਸਆਈ ਕੁਲਦੀਪ ਕੁਮਾਰ ਨੇ ਦੱਸਿਆ ਕਿ ਪੀੜਤ ਗੁਰਮੁਖ ਸਿੰਘ ਵਾਸੀ ਬੁਰਜ ਕੁਲਾਰ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਪਿਤਾ ਨਾਲ ਚਾਚੇ ਦੇ ਘਰ ਰੋਟੀ ਖਾਣ ਗਏ ਸਨ। ਰੋਟੀ ਖਾ ਕੇ ਪੈਦਲ ਹੀ ਆਪਣੇ ਘਰ ਵਾਪਸ ਜਾ ਰਹੇ ਸਨ।ਇਸੇ ਦੌਰਾਨ ਹਠੂਰ ਸਾਈਡ ਤੋਂ ਆਈ ਤੇਜ਼ ਰਫਤਾਰ ਕਾਰ ਨੇ ਉਸ ਦੇ ਪਿਤਾ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ : 67ਵੇਂ ਨੈਸ਼ਨਲ ਸਕੂਲ ਖੇਡਾਂ ਦੌਰਾਨ ਪੰਜਾਬ ਦੇ ਖਿਡਾਰੀਆਂ ਨੇ ਜਿੱਤੇ 142 ਮੈਡਲ, ਮੰਤਰੀ ਬੈਂਸ ਨੇ ਦਿੱਤੀ ਵਧਾਈ
ਟੱਕਰ ਇੰਨੀ ਜ਼ਬਰਦਸਤ ਸੀ ਕਿ ਉਸ ਦੇ ਪਿਤਾ ਉਛਲ ਕੇ ਕਾਫੀ ਦੂਰ ਜਾ ਕੇ ਡਿੱਗੇ ਜਿਸ ਨਾਲ ਉਹ ਗੰਭੀਰ ਤੌਰ ‘ਤੇ ਜ਼ਖਮੀ ਹੋ ਗਏ। ਖੂਨ ਨਾਲ ਲੱਥਪੱਥ ਹੋਏ ਪਿਤਾ ਨੂੰ ਲੈ ਕੇ ਉਹ ਹਸਪਤਾਲ ਲੈ ਕੇ ਜਾ ਰਿਹਾ ਸੀ ਪਰ ਰਸਤੇ ਵਿਚ ਹੀ ਪਿਤਾ ਨੇ ਦਮ ਤੋੜ ਦਿੱਤਾ। ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਇਸ ਸਬੰਧੀ ਪੁਲਿਸ ਨੇ ਮੁਲਜ਼ਮ ਕਾਰ ਚਾਲਕ ‘ਤੇ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ।