ਆਗਰਾ ਦੇ ਫ਼ਤਿਹਾਬਾਦ ਰੋਡ ਸਥਿਤ ਪਿੰਡ ਬਾਸ ਮਹਾਪਤ ਮਲੇਲਾ ਵਿੱਚ ਸਕੂਲ ਬੱਸ ਦਾ ਇੰਤਜ਼ਾਰ ਕਰ ਰਹੇ ਛੇ ਬੱਚਿਆਂ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 2 ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਚਾਰ ਬੱਚੇ ਗੰਭੀਰ ਜ਼ਖ਼ਮੀ ਹੋਏ ਹਨ। ਜਖਮੀ ਬੱਚਿਆਂ ਨੂੰ ਇਲਾਜ ਲਈ ਜੀਆਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਦੌਰਾਨ ਮੌਕੇ ‘ਤੇ ਮੌਜੂਦ ਪਿੰਡ ਵਾਸੀਆਂ ਨੇ ਕਾਰ ’ਚ ਸਵਾਰ ਪੰਜ ਵਿਅਕਤੀਆਂ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਹੈ।
ਇਹ ਹਾਦਸਾ ਅੱਜ ਵੀਰਵਾਰ ਸਵੇਰੇ 8 ਵਜੇ ਦੇ ਕਰੀਬ ਹੋਇਆ ਹੈ। ਹਾਦਸੇ ਤੋਂ ਬਾਅਦ ਪਿੰਡ ਵਾਸੀਆਂ ਨੇ ਕਾਰ ਸਵਾਰਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਘਟਨਾ ਦਾ ਪਤਾ ਲੱਗਦਿਆਂ ਹੀ ਰਿਸ਼ਤੇਦਾਰ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਫਤਿਹਾਬਾਦ ਰੋਡ ’ਤੇ ਜਾਮ ਲਗਾ ਕੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਸੂਚਨਾ ਮਿਲਣ ‘ਤੇ ਪੁਲਿਸ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ। ਦੋ ਬੱਚਿਆਂ ਦੀ ਮੌਤ ਕਾਰਨ ਪਿੰਡ ਵਿੱਚ ਹਫੜਾ-ਦਫੜੀ ਮੱਚ ਗਈ ਹੈ।
ਇਹ ਵੀ ਪੜ੍ਹੋ : ਬਰਨਾਲਾ ਦਾ ਜਵਾਨ ਜੰਮੂ ‘ਚ ਡਿਊਟੀ ਦੌਰਾਨ ਸ਼ਹੀਦ, ਮਾਪਿਆਂ ਦਾ ਇਕਲੌਤਾ ਪੁੱਤ ਸੀ ਜਸਵੀਰ ਸਿੰਘ
ਕੁੰਡੋਲ ਦੇ ਬਾਸ ਮਹਾਪਤ ਮਲੇਲਾ ਪਿੰਡ ਦੇ ਵਾਸੀ ਰੁਪੇਸ਼ ਅਤੇ ਪਰਮਹੰਸ ਕਿਸਾਨ ਹਨ। ਉਨ੍ਹਾਂ ਦੇ ਬੱਚੇ ਸਕੂਲ ਜਾਣ ਲਈ ਫਤਿਹਾਬਾਦ ਰੋਡ ‘ਤੇ ਬੱਸ ਦੀ ਉਡੀਕ ਕਰ ਰਹੇ ਸਨ। ਆਗਰਾ ਸਾਈਡ ਤੋਂ ਗਲਤ ਸਾਈਡ ਜਾ ਰਹੀ ਤੇਜ਼ ਰਫਤਾਰ ਕਾਰ ਸਵਾਰ ਨੇ 6 ਬੱਚਿਆਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਰੁਪੇਸ਼ ਦੇ ਬੇਟੇ ਅਰਵਿੰਦ ਅਤੇ ਪਰਮਹੰਸ ਦੀ ਬੇਟੀ ਪ੍ਰੀਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਚਾਰ ਬੱਚਿਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: