ਗੁਰਦਾਸਪੁਰ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਜਿਥੇ ਸਕੂਟੀ ਸਵਾਰ ਮਹਿਲਾ ਨੂੰ ਥਾਰ ਵਾਲੇ ਨੇ ਟੱਕਰ ਮਾਰ ਦਿੱਤੀ। ਉਸ ਦੀ ਮੌਕੇ ਉਤੇ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮਹਿਲਾ ਸਬਜ਼ੀ ਲੈ ਕੇ ਘਰ ਵਾਪਸੀ ਕਰ ਰਹੀ ਸੀ ਕਿ ਰਸਤੇ ਵਿਚ ਇਕ ਤੇਜ਼ ਰਫਤਾਰ ਥਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਥਾਰ ਚਾਲਕ ਨੇ ਨਸ਼ਾ ਕੀਤਾ ਹੋਇਆ ਸੀ ਤੇ ਉਹ ਸਕੂਟੀ ਸਵਾਰ ਮਹਿਲਾ ਨੂੰ ਕਾਫੀ ਦੂਰ ਤੱਕ ਘਸੀਟਦਾ ਲੈ ਕੇ ਚਲਾ ਗਿਆ। ਮ੍ਰਿਤਕਾ ਦੀ ਪਛਾਣ ਪਰਮਜੀਤ ਕੌਰ (35 ਸਾਲ) ਵਜੋਂ ਹੋਈ ਹੈ ਤੇ ਉਹ ਇਕ ਪ੍ਰਾਈਵੇਟ ਸਕੂਲ ਵਿਚ ਟੀਚਰ ਸੀ।
ਇਹ ਵੀ ਪੜ੍ਹੋ : ਪੰਜਾਬ ‘ਚ ਪਵੇਗੀ ਕੜਾਕੇ ਦੀ ਠੰਡ, ਚੱਲਣਗੀਆਂ ਤੇਜ਼ ਹਵਾਵਾਂ, ਵਿਭਾਗ ਵੱਲੋਂ ਸੀਤ ਲਹਿਰ ਦਾ ਰੈੱਡ ਅਲਰਟ ਜਾਰੀ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਉਨ੍ਹਾਂ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























