ਕਪੂਰਥਲਾ ਦੇ ਸਦਰ ਬਾਜ਼ਾਰ ਦੇ ਸਰਾਫਾ ਬਾਜ਼ਾਰ ‘ਚ ਸ਼ਨੀਵਾਰ ਦੇਰ ਸ਼ਾਮ ਉਸ ਸਮੇਂ ਹਾਈਵੋਲਟੇਜ ਡਰਾਮਾ ਹੋਇਆ, ਜਦੋਂ ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ-5 ਦੀ ਪੁਲਿਸ ਨੇ ਇਕ ਸੁਨਿਆਰੇ ਦੀ ਦੁਕਾਨ ‘ਤੇ ਛਾਪਾ ਮਾਰਿਆ। ਜਲੰਧਰ ਪੁਲਿਸ ਸੋਨੇ ਦੀਆਂ ਵਾਲੀਆਂ ਖੋਹਣ ਵਾਲੇ ਇਕ ਦੋਸ਼ੀ ਦੀ ਨਿਸ਼ਾਨਦੇਹੀ ‘ਤੇ ਪੁੱਛਗਿੱਛ ਕਰਨ ਆਈ ਸੀ ਪਰ ਜਦੋਂ ਸੁਨਿਆਰੇ ਨੇ ਵਿਰੋਧ ਕੀਤਾ ਤਾਂ ਪੁਲਿਸ ਉਸ ਨੂੰ ਜ਼ਬਰਦਸਤੀ ਦੁਕਾਨ ਤੋਂ ਬਾਹਰ ਖਿੱਚ ਕੇ ਗੱਡੀ ਵਿਚ ਬਿਠਾ ਕੇ ਲੈ ਗਈ।
ਤਿੰਨ-ਚਾਰ ਦਿਨ ਪਹਿਲਾਂ ਕਪੂਰਥਲਾ ਦੇ ਲਾਹੌਰੀ ਗੇਟ ਵਾਸੀ ਇਕ ਦੋਸ਼ੀ ਨੇ ਜਲੰਧਰ ਦੇ ਫੁੱਟਬਾਲ ਚੌਕ ਨੇੜੇ ਇਕ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹ ਲਈਆਂ ਸਨ, ਜਿਸ ਨੂੰ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਸ ਨੇ ਚੋਰੀ ਕੀਤਾ ਸੋਨਾ ਸਦਰ ਬਜ਼ਾਰ ਕਪੂਰਥਲਾ ਵਿਖੇ ਇੱਕ ਸੁਨਿਆਰੇ ਨੂੰ ਵੇਚਿਆ ਸੀ।
ਇਹ ਵੀ ਪੜ੍ਹੋ : ਮੋਟੇ ਢਿੱਡ ਵਾਲੇ ਪੁਲਿਸ ਮੁਲਾਜ਼ਮਾਂ ‘ਤੇ ਸਖ਼ਤੀ, ਸਰਕਾਰ ਨੇ ਫੀਲਡ ਤੋਂ ਹਟਾਉਣ ਦੇ ਦਿੱਤੇ ਹੁਕਮ
ਇਸ ’ਤੇ ਥਾਣਾ ਡਵੀਜ਼ਨ ਨੰਬਰ 5 ਦੇ ਐਸਐਚਓ ਇੰਸਪੈਕਟਰ ਰਜਿੰਦਰ ਕੁਮਾਰ ਪੁਲੀਸ ਫੋਰਸ ਸਮੇਤ ਜਲੰਧਰ-ਕਪੂਰਥਲਾ ਦੇ ਸਦਰ ਬਾਜ਼ਾਰ ਸਥਿਤ ਸੁਨਿਆਰੇ ਦੀ ਦੁਕਾਨ ’ਤੇ ਪੁੱਜੇ ਤਾਂ ਉਥੇ ਹੰਗਾਮਾ ਸ਼ੁਰੂ ਹੋ ਗਿਆ। ਸੁਨਿਆਰੇ ਦਾ ਵਿਰੋਧ ਕਰਨ ‘ਤੇ ਪੁਲਿਸ ਨੇ ਸਖਤੀ ਦਿਖਾਉਂਦੇ ਹੋਏ ਉਸ ਨੂੰ ਚੁੱਕ ਕੇ ਪੁਲਿਸ ਦੀ ਗੱਡੀ ਵਿਚ ਬਿਠਾ ਕੇ ਆਪਣੇ ਨਾਲ ਲੈ ਗਈ। ਕਰੀਬ ਡੇਢ ਘੰਟੇ ਤੱਕ ਕਾਫੀ ਹਾਈ ਵੋਲਟੇਜ ਡਰਾਮਾ ਹੋਇਆ।
ਦੁਕਾਨਦਾਰ ਪੁਲਿਸ ਨੂੰ ਖੂਬ ਰੌਲਾ ਪਾ ਕੇ ਬੋਲ ਰਿਹਾ ਸੀ। ਦੁਕਾਨਦਾਰ ਨੇ ਦੋਸ਼ ਲਾਇਆ ਕਿ ਪੁਲਿਸ ਨੂੰ ਕੋਈ ਚੋਰੀ ਦਾ ਸਾਮਾਨ ਨਹੀਂ ਮਿਲਿਆ ਅਤੇ ਨਾ ਹੀ ਉਨ੍ਹਾਂ ਕੋਲ ਕੋਈ ਗ੍ਰਿਫ਼ਤਾਰੀ ਸਬੰਧੀ ਦਸਤਾਵੇਜ਼ ਹਨ। ਥਾਣਾ ਡਿਵੀਜ਼ਨ ਨੰਬਰ-5 ਦੇ ਐਸਐਚਓ ਇੰਸਪੈਕਟਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਉਹ ਚੋਰੀ ਦੇ ਦੋਸ਼ੀ ਦੀ ਨਿਸ਼ਾਨਦੇਹੀ ’ਤੇ ਹੀ ਸੁਨਿਆਰੇ ਨੂੰ ਕਾਬੂ ਕਰ ਰਹੇ ਹਨ। ਉਨ੍ਹਾਂ ਕੋਲ ਸੁਨਿਆਰੇ ਤੋਂ ਚੋਰੀ ਦੇ ਗਹਿਣੇ ਖਰੀਦਣ ਦੇ ਪੁਖਤਾ ਸਬੂਤ ਹਨ। ਉਸ ਤੋਂ ਥਾਣੇ ਲਿਜਾ ਕੇ ਪੁੱਛਗਿੱਛ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: