ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿਚ ਬੱਸਾਂ ਦੀ ਐਂਟਰੀ ਬੰਦ ਹੋ ਸਕਦੀ ਹੈ। ਪੰਜਾਬ ਵਿਚ HRTC ਬੱਸਾਂ ‘ ਤੇ ਹੋਏ ਹਮਲਿਆਂ ਨੂੰ ਲੈ ਕੇ ਹਿਮਾਚਲ ਪ੍ਰਦੇਸ਼ ਸਰਕਾਰ ਨੇ ਸਖਤ ਰੁਖ ਅਪਣਾ ਲਿਆ ਹੈ। ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੀਆਂ ਬੱਸਾਂ ‘ਤੇ ਲਗਾਤਾਰ ਹੋ ਰਹੇ ਹਮਲਿਆਂ ਨੂੰ ਦੇਖਦੇ ਹੋਏ ਸੂਬੇ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਕੁਝ ਸੰਕੇਤ ਦਿੱਤੇ ਹਨ।
ਹਿਮਾਚਲ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਵਿਚ HRTC ਬੱਸਾਂ ਦੀ ਸੁਰੱਖਿਆ ਯਕੀਨੀ ਨਹੀਂ ਬਣਾਈ ਜਾਂਦੀ ਉਦੋਂ ਤੱਕ ਪੰਜਾਬ ਵਿਚ 600 ਬੱਸਾਂ ਨਹੀਂ ਰੁਕਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਹੁਣ ਪੰਜਾਬ ਦੇ ਬੱਸ ਅੱਡਿਆਂ ‘ਤੇ ਹਿਮਾਚਲ ਦੀਆਂ ਬੱਸਾਂ ਦੀ ਪਾਰਕਿੰਗ ਨਹੀਂ ਹੋਵੇਗੀ। ਹਿਮਾਚਲ ਦੀਆਂ ਬੱਸਾਂ ਨੂੰ ਪੰਜਾਬ ਵਿਚ ਨਹੀਂ ਰੋਕਿਆ ਜਾਵੇਗਾ। ਹਿਮਾਚਲ ਸਰਕਾਰ ਦੇ ਅਧਿਕਾਰੀ ਪੰਜਾਬ ਸਰਕਾਰ ਨਾਲ ਗੱਲਬਾਤ ਲਈ ਸੰਪਰਕ ਕਰ ਰਹੇ ਹਨ ਤੇ ਕੇਂਦਰ ਸਰਕਾਰ ਤੋਂ ਵੀ ਇਸ ਮਾਮਲੇ ਵਿਚ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਕਿ ਇਸ ਦਾ ਸਥਾਈ ਹੱਲ ਕੱਢਿਆ ਜਾ ਸਕੇ।
ਇਹ ਵੀ ਪੜ੍ਹੋ : ਜਲੰਧਰ ‘ਚ ਪੁਲਿਸ ਨੂੰ ਦੇਖ ਨੌਜਵਾਨ ਨੇ ਭਜਾਈ ਗੱਡੀ, ਵਾਇਰਲ ਵੀਡੀਓ ‘ਤੇ ਪੁਲਿਸ ਨੇ ਦਿੱਤਾ ਇਹ ਜਵਾਬ
ਉਨ੍ਹਾਂ ਕਿਹਾ ਕਿ 600 ਰੂਟਾਂ ‘ਤੇ HRTC ਦੀਆਂ ਬੱਸਾਂ ਪੰਜਾਬ ਜਾਂ ਪੰਜਾਬ ਤੋਂ ਹੋ ਕੇ ਹੋਰਨਾਂ ਸੂਬਿਆਂ ਨੂੰ ਜਾਂਦੀਆਂ ਹਨ। ਅਜਿਹੇ ਵਿਚ ਸਰਕਾਰ ਯਾਤਰੀਆਂ ਦੇ ਨਾਲ-ਨਾਲ ਡਰਾਈਵਰਾਂ ਤੇ ਕੰਡਕਟਰਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਕੁਝ ਰੂਟਾਂ ਨੂੰ ਰੱਦ ਕਰਨ ‘ਤੇ ਵੀ ਵਿਚਾਰ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
