ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਹਿਮਾਚਲ ਪੁਲਿਸ ਵੀ ਅਲਰਟ ‘ਤੇ ਹੈ। ਇਸ ਦੇ ਲਈ ਪੰਜਾਬ ਨਾਲ ਲੱਗਦੀਆਂ ਸਰਹੱਦਾਂ ‘ਤੇ ਗਸ਼ਤ ਵਧਾ ਦਿੱਤੀ ਗਈ ਹੈ। ਪੁਲਿਸ ਵੱਲੋਂ ਦੇਰ ਰਾਤ ‘ਤੋਂ ਨਾਕਾਬੰਦੀ ਕੀਤੀ ਗਈ ਹੈ। ਸੂਤਰਾਂ ਅਨੁਸਾਰ ਪੰਜਾਬ ਪੁਲਿਸ ਲਗਾਤਾਰ ਹਿਮਾਚਲ ਪੁਲਿਸ ਦੇ ਸੰਪਰਕ ਵਿੱਚ ਹੈ।
ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਖਿਲਾਫ ਕੀਤੀ ਜਾ ਰਹੀ ਕਾਰਵਾਈ ਦੇ ਮੱਦੇਨਜ਼ਰ ਹਿਮਾਚਲ ਪ੍ਰਦੇਸ਼ ਸਰਕਾਰ ਨੇ ਸਾਰੇ ਜ਼ਿਲਾ ਪ੍ਰਸ਼ਾਸਨ ਨੂੰ ਅਲਰਟ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਨਾਲ ਲੱਗਦੀਆਂ ਹਿਮਾਚਲ ਦੀਆਂ ਸਰਹੱਦਾਂ ‘ਤੇ ਸੂਬਾ ਪੁਲਿਸ ਚੌਕਸ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਹਰੇਕ ਨਾਕੇ ‘ਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੰਜਾਬ ਦੇ ਪਠਾਨਕੋਟ ਦੇ ਗੇਟਵੇ ਕੰਦਵਾਲ ਵਿਖੇ ਚੌਕਸੀ ਵਧਾ ਦਿੱਤੀ ਗਈ ਹੈ। ਸੂਬੇ ਵਿੱਚ ਦਾਖਲ ਹੋਣ ਵਾਲੇ ਹਰ ਛੋਟੇ-ਵੱਡੇ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਇਕਵਾਡੋਰ ‘ਚ 6.8 ਤੀਬਰਤਾ ਦੇ ਭੂਚਾਲ ਨਾਲ ਤਬਾਹੀ,12 ਲੋਕਾਂ ਦੀ ਮੌ.ਤ, ਪੇਰੂ ‘ਚ ਵੀ ਮਹਿਸੂਸ ਹੋਏ ਝਟਕੇ
ਪੰਜਾਬ ਨਾਲ ਲੱਗਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਨੰਗਲ ਨਾਲ ਲੱਗਦੇ ਊਨਾ ਜ਼ਿਲ੍ਹੇ ਦੀ ਪੁਲਿਸ ਨੇ ਵੀ ਕਈ ਥਾਵਾਂ ’ਤੇ ਨਾਕਾਬੰਦੀ ਕੀਤੀ ਹੋਈ ਹੈ। ਹਿਮਾਚਲ-ਪੰਜਾਬ ਸਰਹੱਦ ‘ਤੇ ਬਠੜੀ, ਮਾਰਵਾੜੀ, ਸੰਤੋਸ਼ਗੜ੍ਹ, ਮਹਿਤਪੁਰ ਵਿਖੇ ਪੁਲਿਸ ਤਿਆਰ ਹੈ। ਇਸ ਮਾਮਲੇ ਸਬੰਧੀ ਹਿਮਾਚਲ ਵਿੱਚ ਪੁਲਿਸ ਦੀ ਟੀਮ ਵੱਲੋਂ ਸਖ਼ਤੀ ਵਰਤੀ ਜਾ ਰਹੀ ਹੈ। ਹਿਮਾਚਲ ਪੁਲਿਸ ਨੇ ਸਰਹੱਦੀ ਇਲਾਕੇ ‘ਤੇ ਚੌਕਸੀ ਵਧਾ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: