ਉੱਤਰਾਖੰਡ ਦੇ ਹਲਦਵਾਨੀ ਜੇਲ੍ਹ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਹਲਦਵਾਨੀ ਜੇਲ੍ਹ ਵਿੱਚ 44 ਕੈਦੀ HIV ਪੀੜਤ ਪਾਏ ਗਏ ਹਨ, ਜਿਨ੍ਹਾਂ ਵਿੱਚ ਇੱਕ ਮਹਿਲਾ ਕੈਦੀ ਵੀ ਸ਼ਾਮਿਲ ਹੈ। ਨਾਲ ਹੀ ਜੇਲ੍ਹ ਵਿੱਚ HIV ਪੀੜਤ ਕੈਦੀਆਂ ਦੀ ਗਿਣਤੀ ਲਗਾਤਾਰ ਵੱਧਦੀ ਹੀ ਜਾ ਰਹੀ ਹੈ। ਇਨ੍ਹਾਂ ਸਾਰੇ ਕੈਦੀਆਂ ਦਾ ਹਲਦਵਾਨੀ ਦੇ ਸੁਸ਼ੀਲਾ ਤਿਵਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਸ ਸੂਚਨਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ‘ਚ ਹੜਕੰਪ ਮਚ ਗਿਆ ਹੈ।
ਹਲਦਵਾਨੀ ਜੇਲ੍ਹ ਦੇ ਸੁਪਰਡੈਂਟ ਪ੍ਰਮੋਦ ਪਾਂਡੇ ਨੇ ਦੱਸਿਆ ਕਿ ਜੇਲ੍ਹ ਵਿੱਚ 44 HIV ਪਾਜ਼ੇਟਿਵ ਮਰੀਜ਼ ਮਿਲੇ ਹਨ, ਜਿਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਜਾਣਕਾਰੀ ਮੁਤਾਬਕ ਇਸ ਸਮੇਂ ਹਲਦਵਾਨੀ ਜੇਲ੍ਹ ਵਿੱਚ 1629 ਪੁਰਸ਼ ਅਤੇ 70 ਮਹਿਲਾ ਕੈਦੀ ਹਨ। ਅਜਿਹੇ ‘ਚ ਇੰਨੀ ਵੱਡੀ ਗਿਣਤੀ ‘ਚ ਕੈਦੀਆਂ ਦੇ HIV ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵਲੋਂ ਕੈਦੀਆਂ ਦੇ ਰੂਟੀਨ ਟੈਸਟ ਵੀ ਕਰਵਾਏ ਜਾ ਰਹੇ ਹਨ। ਤਾਂ ਜੋ HIV ਪੀੜਤ ਕੈਦੀਆਂ ਦਾ ਸਮੇਂ ਸਿਰ ਇਲਾਜ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਫ਼ਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ‘ਤੇ ਸ਼ਿਕੰਜਾ, ਮਾਰਚ ਮਹੀਨੇ ‘ਚ NDPS ਦੇ 12 ਮਾਮਲਿਆਂ ‘ਚ 21 ਗ੍ਰਿਫਤਾਰ
ਸੁਸ਼ੀਲਾ ਤਿਵਾੜੀ ਹਸਪਤਾਲ ਦੇ ਡਾਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਜੇਲ੍ਹ ‘ਚ HIV ਪੀੜਤ ਕੈਦੀ ਮਿਲੇ ਹਨ, ਜਿਨ੍ਹਾਂ ‘ਚੋਂ ਜ਼ਿਆਦਾਤਰ ਨਸ਼ੇੜੀ ਹਨ। ਉਨ੍ਹਾਂ ਦੱਸਿਆ ਕਿ HIV ਦੇ ਮਰੀਜ਼ਾਂ ਲਈ ART ਸੈਂਟਰ ਬਣਾਇਆ ਗਿਆ ਹੈ, ਜਿੱਥੇ ਸੰਕਰਮਿਤ ਮਰੀਜ਼ਾਂ ਦਾ ਇਲਾਜ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਜੇਲ੍ਹ ਵਿੱਚ ਬੰਦ ਕੈਦੀਆਂ ਦੀ ਲਗਾਤਾਰ ਜਾਂਚ ਕੀਤੀ ਜਾਂਦੀ ਹੈ ਅਤੇ ਜੋ ਵੀ ਕੈਦੀ HIV ਪਾਜ਼ੀਟਿਵ ਪਾਇਆ ਜਾਂਦਾ ਹੈ, ਉਸ ਦਾ ਮੁਫ਼ਤ ਇਲਾਜ ਅਤੇ ਦਵਾਈਆਂ ਦਿੱਤੀਆਂ ਜਾਂਦੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: