ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿੱਚ ਬਰਨਾਲਾ ਜ਼ਿਲ੍ਹੇ ਵਿੱਚ ਕੱਲ੍ਹ 20 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਇਸ ਸੰਬੰਧੀ ਹੁਕਮ ਜਾਰੀ ਕੀਤੇ ਹਨ, ਜਿਨ੍ਹਾਂ ਮੁਤਾਬਕ 20 ਅਗਸਤ ਦਿਨ ਸ਼ੁੱਕਰਵਾਰ ਨੂੰ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੇ ਸ਼ਹੀਦੀ ਦਿਵਸ ਕਰਕੇ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ/ ਅਰਧ ਸਰਕਾਰੀ/ਵਿੱਦਿਅਕ ਅਦਾਰਿਆਂ/ ਦਫਤਰਾਂ/ ਬੈਂਕਾਂ ਆਦਿ ਬੰਦ ਰਹਿਣਗੇ।
ਇਹ ਵੀ ਪੜ੍ਹੋ : ਸਾਬਕਾ DGP ਸੈਣੀ ਦੀ ਗ੍ਰਿਫਤਾਰੀ ਨੂੰ ਲੈ ਕੇ ਹਾਈਕੋਰਟ ਵਿੱਚ ਸੁਣਵਾਈ, ਪਰਿਵਾਰ ਨੇ ਵੀ ਦਿੱਤੀ ਪਟੀਸ਼ਨ
ਇਹ ਹੁਕਮ ਉਨ੍ਹਾਂ ਵਿੱਦਿਅਕ ਅਦਾਰਿਆਂ, ਯੂਨੀਵਰਸਿਟੀ, ਬੋਰਡਾਂ, ਸਕੂਲ, ਕਾਲਜਾਂ ਆਦਿ ‘ਤੇ ਲਾਗੂ ਨਹੀਂ ਹੋਣਗੇ ਜਿਨ੍ਹਾਂ ਵਿੱਚ ਪ੍ਰਿਖਿਆਵਾਂ ਚੱਲ ਰਹੀਆਂ ਹਨ।