ਪੰਜਾਬ ਸਰਕਾਰ ਨੇ ਮੇਲਾ ਮਾਘੀ ‘ਤੇ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫਤਰ, ਬੋਰਡ, ਨਿਗਮ ਤੇ ਸਰਕਾਰੀ ਸਿੱਖਿਆ ਸੰਸਥਾਵਾਂ ਵਿਚ ਛੁੱਟੀ ਐਲਾਨੀ ਗਈ ਹੈ। ਪੰਜਾਬ ਸਰਕਾਰ ਵੱਲੋਂ ਇਸ ਬਾਰੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਰਕਾਰ ਵੱਲੋਂ ਨਿਯਮ ਤੋੜਨ ਵਾਲਿਆਂ ‘ਤੇ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਨ.ਸ਼ਾ ਤ.ਸ/ਕਰਾਂ ਖਿਲਾਫ਼ ਮੋਗਾ ਪੁਲਿਸ ਦੀ ਕਾਰਵਾਈ, 1 ਕਰੋੜ 54 ਲੱਖ 54 ਹਜ਼ਾਰ ਰੁ. ਦੀ ਜਾਇਦਾਦ ਕੀਤੀ ਫਰੀਜ਼
ਦੂਜੇ ਪਾਸੇ ਸੀਐੱਮ ਭਗਵੰਤ ਮਾਨ ਨੇ ਅੱਜ ਆਪਣੀ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਤੇ ਕੈਲੇਂਡਰ ਜਾਰੀ ਕੀਤਾ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੇਂਡਰ ਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਤੇ ਜਨ ਸੰਪਰਕ ਵਿਭਾਗ ਵੱਲੋਂ ਤਿਆਰ ਕੀਤਾ ਗਿਆ ਹੈ। ਇਸ ਨੂੰ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ। ਇਸ ਮੌਕੇ ਮੁੱਖ ਸਕੱਤਰ ਕੇਪੀ ਸਿਨ੍ਹਾ, ਡੀਜੀਪੀ ਗੌਰਵ ਯਾਦਵ ਤੇ ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ ਸਣੇ ਕਈ ਮਾਣਯੋਗ ਵਿਅਕਤੀ ਹਾਜ਼ਰ ਸਨ।
ਵੀਡੀਓ ਲਈ ਕਲਿੱਕ ਕਰੋ -: