ਕਰਵਾ ਚੌਥ ‘ਤੇ ਉਤਰਾਖੰਡ ਸਰਕਾਰ ਨੇ ਮਹਿਲਾ ਕਰਮਚਾਰੀਆਂ ਨੂੰ ਤੋਹਫਾ ਦਿੱਤਾ ਹੈ। ਰਾਜਪਾਲ ਗੁਰਮੀਤ ਸਿੰਘ ਵੱਲੋਂ 1 ਨਵੰਬਰ ਨੂੰ ਸਰਕਾਰੀ, ਗੈਰ-ਸਰਕਾਰੀ ਦਫ਼ਤਰਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਮਹਿਲਾ ਮੁਲਾਜ਼ਮਾਂ ਲਈ ਜਨਤਕ ਛੁੱਟੀ ਐਲਾਨੀ ਗਈ ਹੈ। ਸਕੱਤਰ ਵਿਨੋਦ ਕੁਮਾਰ ਸੁਮਨ ਨੇ ਵੀ ਮੰਗਲਵਾਰ ਦੁਪਹਿਰ ਨੂੰ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।