ਪੰਜਾਬ ਸਰਕਾਰ ਵੱਲੋਂ 2 ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 28 ਅਕਤੂਬਰ ਨੂੰ ਮਹਾਰਿਸ਼ੀ ਬਾਲਮੀਕਿ ਜਯੰਤੀ ਤੇ ਮਹਾਰਾਜ ਅਜਮੀੜ ਜਯੰਤੀ ਮੌਕੇ ਸਾਰੇ ਸਕੂਲ, ਕਾਲਜ ਤੇ ਸਰਕਾਰੀ ਦਫਤਰ ਬੰਦ ਰਹਿਣਗੇ। ਇਸ ਦੇ ਨਾਲ ਹੀ ਜ਼ਿਲ੍ਹਾ ਅੰਮ੍ਰਿਤਸਰ ਵਿਚ 30 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦਿੱਤੀ। ਉਨ੍ਹਾਂ ਕਿਹਾ ਕਿ 30 ਅਕਤੂਬਰ ਨੂੰ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦਿਹਾੜੇ ਮੌਕੇ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ ਕਾਰਪੋਰੇਸ਼ਨਾ ਅਤੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ।
ਵੀਡੀਓ ਲਈ ਕਲਿੱਕ ਕਰੋ -: