ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹੜ੍ਹ ਦਾ ਖਤਰਾ ਵਧਦਾ ਜਾ ਰਿਹਾ ਹੈ। ਇਸੇ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਬਲਦੀਪ ਕੌਰ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। 9 ਸਕੂਲਾਂ ਵਿਚ 23 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਬਲਦੀਪ ਕੌਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜਾਰੀ ਹੁਕਮਾਂ ਮੁਤਾਬਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬੁੱਢਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁਬਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ (ਲੜਕੇ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਭਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲਟੋਹਾ (ਲੜਕੇ) ਸਰਕਾਰੀ ਮਿਡਲ ਸਕੂਲ ਤਲਵੰਡੀ ਸੋਭਾ ਸਿੰਘ, ਸਰਕਾਰੀ ਐਲੀਮੈਂਟਰੀ ਸਕੂਲ ਕੁੱਟੀਵਾਲਾ ਵਿਚ ਪਾਣੀ ਜਮ੍ਹਾ ਹੋਣ ਕਾਰਨ ਸੀਨੀਅਰ ਸੈਕੰਡਰੀ ਸਕੂਲ ਹਰੀਕੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਰਹਾਣਾ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਕੇਂਦਰ ਦੇ ਨਿਰਮਾਣ ਲਈ 23 ਅਗਸਤ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: