ਪੰਜਾਬ ਵਿਜੀਲੈਂਸ ਨੇ ਲੁਧਿਆਣਾ ਦੇ ਪਿੰਡ ਲਲਤੋਂ ਕਲਾਂ ਦੀ ਪੁਲਿਸ ਚੌਕੀ ਵਿਚ ਤਾਇਨਾਤ ਪੰਜਾਬ ਹੋਮ ਗਾਰਡ ਦੇ ਸਵੈ-ਸੇਵਕ ਹਰਜਿੰਦਰ ਸਿੰਘ ਨੂੰ 10,000 ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਹੈ। ਐੱਸਐੱਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਖੁਲਾਸਾ ਕਰਦੇ ਹੋਏ ਕਿਹਾ ਕਿ ਉਕਤ ਮੁਲਜ਼ਮ ਖਿਲਾਫ ਇਹ ਮਾਮਲਾ ਭਾਈ ਬਾਲਾ ਕਾਲੋਨੀ ਪੱਖੋਵਾਲ ਰੋਡ ਵਾਸੀ ਮਨਦੀਪ ਕੌਰ ਨੇ ਮੁੱਖ ਮੰਤਰੀ ਹੈਲਪਲਾਈਨ ‘ਤੇ ਦਰਜ ਕਰਵਾਇਆ ਹੈ।
ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿਚ ਦੋਸ਼ ਲਗਾਇਆ ਕਿ ਪੰਜਾਬ ਹੋਮ ਗਾਰਡ ਹਰਜਿੰਦਰ ਸਿੰਘ ਤੇ ਇਕ ਏਐੱਸਆਈ ਪੁਲਿਸ ਚੌਕ ਲਲਤੋਂ ਕਲਾਂ ਵਿਚ ਤਾਇਨਾਤ ਹੈ। ਉਨ੍ਹਾਂ ਦੇ ਭਰਾਵਾਂ ਖਿਲਾਫ ਦਰਜ ਇਕ ਪੁਲਿਸ ਮਾਮਲੇ ਵਿਚ ਪੱਖ ਲੈਣ ਲਈ 30,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਮੁਲਜ਼ਮ ਨੇ ਪਹਿਲਾਂ ਹੀ ਉਸ ਤੋਂ 10,000 ਰੁਪਏ ਦੀ ਰਿਸ਼ਵਤ ਲਈ ਸੀ।
ਇਹ ਵੀ ਪੜ੍ਹੋ : CM ਮਾਨ ਨੇ ਪੰਜਾਬ ‘ਚ ਲੋਕ ਪੱਖੀ ਨੀਤੀਆਂ ਲਾਗੂ ਕਰਨ ਦੀ ਕੀਤੀ ਸਮੀਖਿਆ, ਹਸਪਤਾਲਾਂ ਨੂੰ ਲੈ ਕੇ ਕੀਤੇ ਵੱਡੇ ਐਲਾਨ
ਸ਼ਿਕਾਇਤਕਰਤਾ ਨੇ ਉਕਤ ਹੋਮਗਾਰਡ ਵੱਲੋਂ ਮੰਗੇ ਗਏ ਪੈਸਿਆਂ ਦੀ ਰਿਕਾਰਡਿੰਗ ਵੀ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪੀ। ਵਿਜੀਲੈਂਸ ਰੇਂਜ ਲੁਧਿਆਣਾ ਨੇ ਸ਼ਿਕਾਇਤ ਦੀ ਜਾਂਚ ਕੀਤੀ ਤੇ ਸ਼ਿਕਾਇਤਕਰਤਾ ਦੇ ਦੋਸ਼ਾਂ ਨੂੰ ਸਹੀ ਪਾਇਆ। ਰਿਪੋਰਟ ਦੇ ਆਧਾਰ ‘ਤੇ ਵਿਜੀਲੈਂਸ ਲੁਧਿਆਣਾ ਰੇਂਜ ਵਿਚ ਮੁਲਜ਼ਮ ਹੋਮਗਾਰਡ ਹਰਜਿੰਦਰ ਸਿੰਘ ਖਿਲਾਫ ਭ੍ਰਿਸ਼ਟਾਚਾਰ ਰੋਕੂ ਅਧਿਨਿਯਮ ਦੀ ਧਾਰਾ 7 ਤਹਿਤ ਐੱਫਆਈਆਰ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਵਿਚ ਏਐੱਸਆਈ ਤੇ ਹੋਰ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ –