ਸਾਬਕਾ PM ਮਨਮੋਹਨ ਸਿੰਘ ਦੀ ਪਤਨੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਮੁਤਾਬਕ ਗ੍ਰਹਿ ਮੰਤਰਾਲੇ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਦੀ ਸੁਰੱਖਿਆ ਘਟਾ ਦਿੱਤੀ ਹੈ। ਹੁਣ ਉਨ੍ਹਾਂ ਨੂੰ Z+ ਸਕਿਓਰਿਟੀ ਨਹੀਂ ਮਿਲੇਗੀ।
ਦੱਸ ਦੇਈਏ ਕਿ ਸਾਬਕਾ PM ਮਨਮੋਹਨ ਸਿੰਘ ਦੀ ਪਤਨੀ ਨੂੰ ਸਾਲ 2019 ਵਿੱਚ ਸੀਆਰਪੀਐਫ ਦਾ ਜ਼ੈੱਡ ਪਲੱਸ ਸੁਰੱਖਿਆ ਕਵਰ ਦਿੱਤਾ ਗਿਆ ਸੀ,ਜਿਸ ਨੂੰ ਕਿ ਹੁਣ ਘਟਾ ਦਿੱਤਾ ਗਿਆ ਹੈ ਤੇ ਹੁਣ ਉਨ੍ਹਾਂ ਨੂੰ ਜੈੱਡ ਸ਼੍ਰੇਣੀ ਦਾ ਸੁਰੱਖਿਆ ਕਵਚ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਲੁਧਿਆਣਾ ਪੱਛਮੀ ਤੋਂ ਜ਼ਿਮਨੀ ਚੋਣ ਲੜਨਗੇ ਭਾਰਤ ਭੂਸ਼ਣ ਆਸ਼ੂ, ਕਾਂਗਰਸ ਨੇ ਐਲਾਨਿਆ ਉਮੀਦਵਾਰ
ਸਾਲ 2013 ਵਿਚ ਗੁਰਸ਼ਰਨ ਕੌਰ ਐੱਸਪੀਜੀ ਸੁਰੱਖਿਆ ਪ੍ਰਾਪਤ ਪਹਿਲੀ ਵਿਅਕਤੀ ਬਣੀ ਜਿਨ੍ਹਾਂ ਦੇ ਸੁਰੱਖਿਆ ਘੇਰੇ ਵਿਚ ਮਹਿਲਾ ਕਮਾਂਡੋ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੁਰਸ਼ਰਨ ਕੌਰ ਦੀ ਸੁਰੱਖਿਆ ਘੱਟ ਕਰਨ ਦਾ ਫੈਸਲਾ ਕਈ ਏਜੰਸੀਆਂ ਵੱਲੋਂ ਪਿਛਲੇ ਹਫਤੇ ਹੋਏ ਰਿਵਿਊ ਕਰਨ ਦੇ ਬਾਅਦ ਲਿਆ ਗਿਆ।
ਵੀਡੀਓ ਲਈ ਕਲਿੱਕ ਕਰੋ -:
