ਮਾਹਿਲਪੁਰ : ਹੁਸ਼ਿਆਰਪੁਰ ਦੇ ਸੈਲਾ ਖੁਰਦ ਵਿਖੇ ਸੋਮਵਾਰ ਰਾਤ ਨੂੰ ਪੰਜਾਬ ਨੈਸ਼ਨਲ ਬੈਂਕ (ਪੀਐਨਬੀ) ਦੇ ਏਟੀਐਮ ਵਿੱਚ ਅਚਾਨਕ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋਇਆ। ਅੱਗ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ।
ਬੈਂਕ ਮੈਨੇਜਰ ਵਿਜੇ ਲਾਲ ਨੇ ਦੱਸਿਆ ਕਿ ਸੋਮਵਾਰ ਰਾਤ ਨੂੰ ਸ਼ਾਰਟ-ਸਰਕਟ ਕਾਰਨ ਚੌਕੀਦਾਰ ਨੇ ਧੂੰਆਂ ਨਿਕਲਦਾ ਵੇਖਿਆ ਤਾਂ ਉਸ ਨੇ ਇਸ ਬਾਰੇ ਉਸ ਨੂੰ ਸੂਚਿਤ ਕੀਤਾ। ਮੌਕੇ ‘ਤੇ ਪਹੁੰਚ ਕੇ ਉਸ ਨੇ ਦੇਖਿਆ ਕਿ ਏਟੀਐਮ ਦੇ ਅੰਦਰ ਅੱਗ ਲੱਗੀ ਹੋਈ ਸੀ ਅਤੇ ਧੂੰਆਂ ਉੱਠ ਰਿਹਾ ਸੀ।
ਇਹ ਵੀ ਪੜ੍ਹੋ : ਜ਼ਲਿਆਂਵਾਲਾ ਬਾਗ ਦੇ ਨਵੀਨੀਕਰਨ ‘ਤੇ ਵੰਡੀ ਕਾਂਗਰਸ- ਰਾਹੁਲ ਗਾਂਧੀ ਨੇ ਕਿਹਾ ‘ਸ਼ਹੀਦਾਂ ਦਾ ਅਪਮਾਨ’ ਤਾਂ ਕੈਪਟਨ ਨੇ ਕੀਤੀ ਤਾਰੀਫ
ਉਸਨੇ ਦੱਸਿਆ ਕਿ ਉਸਨੇ ਇਸ ਸਬੰਧ ਵਿੱਚ ਪੁਲਿਸ ਨੂੰ ਸੂਚਿਤ ਕੀਤਾ ਅਤੇ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀ ਗੱਡੀ ਬੁਲਾਈ ਗਈ। ਪੇਪਰਮਿਲ ਦੀ ਫਾਇਰ ਬ੍ਰਿਗੇਡ ਗੱਡੀ ਨੇ ਅੱਗ ‘ਤੇ ਕਾਬੂ ਪਾਇਆ। ਉਦੋਂ ਤੱਕ ਏਟੀਐਮ ਨੂੰ ਪਹਿਲਾਂ ਹੀ ਬਹੁਤ ਨੁਕਸਾਨ ਹੋ ਚੁੱਕਾ ਸੀ। ਅੱਗ ਕਾਰਨ ਮਸ਼ੀਨਰੀ ਸੜ ਕੇ ਸੁਆਹ ਹੋ ਗਈ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗੀ ਕਿ ਕਿੰਨਾ ਕੈਸ਼ ਸੜਿਆ ਹੈ।