ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੀੜ ਸਿੱਖਾਵਾਲੇ ਵਿੱਚ ਸ਼ਨੀਵਾਰ ਦੇਰ ਰਾਤ ਅਚਾਨਕ ਇੱਕ ਘਰ ਦੀ ਛੱਤ ਡਿੱਗ ਗਈ। ਇਸ ਦੌਰਾਨ ਹੇਠਾਂ ਸੁੱਤੇ ਪਏ ਪਰਿਵਾਰ ਦੇ 4 ਮੈਂਬਰ ਛੱਤ ਦੇ ਮਲਬੇ ਹੇਠ ਦੱਬ ਗਏ। ਰੌਲਾ ਸੁਣ ਕੇ ਮੌਕੇ ‘ਤੇ ਪਹੁੰਚੇ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਮਲਬੇ ਹੇਠੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਜਿੱਥੇ ਇੱਕ 20 ਸਾਲਾ ਲੜਕੀ ਦੀ ਮੌਤ ਹੋ ਗਈ। ਜਦਕਿ ਪਰਿਵਾਰ ਦੇ ਬਾਕੀ ਤਿੰਨ ਮੈਂਬਰ ਜ਼ੇਰੇ ਇਲਾਜ ਹਨ।
ਇਹ ਘਟਨਾ ਸਿੱਖਾਵਾਲਾ ਵਾਸੀ 60 ਸਾਲਾ ਇਕਬਾਲ ਸਿੰਘ ਦੇ ਘਰ ਵਾਪਰੀ ਹੈ। ਗੁਆਂਢੀਆਂ ਅਨੁਸਾਰ ਘਟਨਾ ਵੇਲੇ ਇਕਬਾਲ ਸਿੰਘ, ਉਸ ਦੀ ਪਤਨੀ ਸੁਨੀਤਾ ਕੌਰ, ਪੁੱਤਰ ਰਵੀ (22) ਅਤੇ ਪੁੱਤਰੀ ਗੁੱਡੂ (20) ਘਰ ਦੇ ਅੰਦਰ ਸੌਂ ਰਹੇ ਸਨ। ਛੱਤ ਡਿੱਗਣ ਦੀ ਆਵਾਜ਼ ਸੁਣ ਕੇ ਪਿੰਡ ਵਾਸੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਮਲਬੇ ਹੇਠ ਦੱਬੇ ਪਰਿਵਾਰਕ ਮੈਂਬਰਾ ਨੂੰ ਬਾਹਰ ਕੱਢਿਆ। ਇਸ ਤੋਂ ਬਾਅਦ ਸਾਰਿਆਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ : ਲੁਧਿਆਣਾ ਦੇ ਹੋਟਲਾਂ ‘ਚ ਪੁਲਿਸ ਦੀ ਰੇਡ, 4 ਔਰਤਾਂ ਤੇ ਮਰਦ ਨੂੰ ਹਿਰਾਸਤ ‘ਚ ਲਿਆ
ਹਸਪਤਾਲ ਦੇ ਡਾਕਟਰਾਂ ਨੇ ਬੱਚੀ ਗੁੱਡੂ ਨੂੰ ਮ੍ਰਿਤਕ ਐਲਾਨ ਦਿੱਤਾ। ਪਿੰਡ ਵਾਸੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਾਕੀ ਤਿੰਨ ਮੈਂਬਰਾਂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਹਾਲਾਂਕਿ ਡਾਕਟਰਾਂ ਮੁਤਾਬਕ ਉਨ੍ਹਾਂ ਦੀ ਹਾਲਤ ‘ਚ ਜਲਦੀ ਹੀ ਸੁਧਾਰ ਹੋਣਾ ਸ਼ੁਰੂ ਹੋ ਜਾਵੇਗਾ। ਇਕਬਾਲ ਸਿੰਘ ਦਾ ਮਕਾਨ ਕਾਫੀ ਪੁਰਾਣਾ ਸੀ, ਜੋ ਮੁਰੰਮਤ ਨਾ ਹੋਣ ਕਾਰਨ ਕਮਜ਼ੋਰ ਹੋ ਗਿਆ ਸੀ। ਅਜਿਹੇ ਵਿੱਚ ਪਿੰਡ ਦੇ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਪੀੜਤਾਂ ਨੂੰ ਮੈਡੀਕਲ ਸਹੂਲਤ ਦੇਣ ਦੇ ਨਾਲ-ਨਾਲ ਆਰਥਿਕ ਮਦਦ ਅਤੇ ਮਕਾਨ ਬਣਾਉਣ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: