ਮਾਛੀਵਾੜਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪਤੀ-ਪਤਨੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੋਵਾਂ ਨੇ ਨਹਿਰ ਵਿਚ ਛਾਲ ਮਾਰ ਦਿੱਤੀ। ਪਤਨੀ ਦੀ ਦੇਹ ਨੂੰ ਬਰਾਮਦ ਕਰ ਲਿਆ ਗਿਆ ਹੈ ਜਦੋਂ ਕਿ ਪਤੀ ਦੀ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਜਸਵੰਤ ਸਿੰਘ ਤੇ ਉਸ ਦੀ ਪਤਨੀ ਨੇਹਾ ਰਾਣੀ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਪਤੀ-ਪਤਨੀ ਵੱਲੋਂ ਅਜਿਹਾ ਕਦਮ ਇਸ ਲਈ ਚੁੱਕਿਆ ਗਿਆ ਕਿਉਂਕਿ ਪਿੰਡ ਦੇ ਹੀ ਕੁਝ ਲੋਕਾਂ ਵੱਲੋਂ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਜਸਵੰਤ ਸਿੰਘ ਆਪਣੀ ਪਤਨੀ ਨੂੰ ਲੈ ਕੇ ਕਾਰ ਵਿਚ ਨਿਕਲਿਆ ਸੀ ਤੇ ਉਸ ਦੀ ਕਾਰ ਇਕ ਪੈਟਰੋਲ ਪੰਪ ਦੇ ਨੇੜਿਓਂ ਮਿਲੀ ਹੈ ਜਦੋਂ ਕਿ ਭਾਬੀ ਦੀ ਮ੍ਰਿਤਕ ਦੇਹ ਨੂੰ ਨਹਿਰ ਵਿਚੋਂ ਬਰਾਮਦ ਕੀਤਾ ਗਿਆ ਹੈ ਜਦੋਂ ਕਿ ਅਜੇ ਤੱਕ ਜਸਵੰਤ ਸਿੰਘ ਦੀ ਲਾਸ਼ ਨਹੀਂ ਮਿਲੀ ਹੈ ਜਿਸ ਦੀ ਭਾਲ ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਗਿਆਨੇਸ਼ ਕੁਮਾਰ ਨੇ ਮੁੱਖ ਚੋਣ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ, 26 ਜਨਵਰੀ 2029 ਤੱਕ ਰਹੇਗਾ ਕਾਰਜਕਾਲ
ਜਸਵੰਤ ਸਿੰਘ ਦੇ ਪਿਤਾ ਨੇ ਦੱਸਿਆ ਉਨ੍ਹਾਂ ਦੇ ਪੁੱਤਰ ਦਾ ਪਿੰਡ ਦੇ ਇਕ ਪਰਿਵਾਰ ਨਾਲ ਪਿਛਲੇ ਕਾਫੀ ਲੰਮੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ ਤੇ ਇਸ ਦਾ ਅਦਾਲਤ ਵਿਚ ਕੇਸ ਵੀ ਚੱਲ ਰਿਹਾ ਸੀ। ਉਨ੍ਹਾਂ ਉਤੇ ਕੇਸ ਨੂੰ ਵਾਪਸ ਲਏ ਜਾਣ ਦਾ ਦਬਾਅ ਪਾਇਆ ਜਾ ਰਿਹਾ ਸੀ ਤੇ ਨਾਲ ਹੀ ਉਨ੍ਹਾਂ ਨੂੰ ਬਦਨਾਮ ਕਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਸਨ ਜਿਸ ਕਰਕੇ ਉਸ ਦੇ ਪੁੱਤ ਤੇ ਨੂੰਹ ਨੇ ਖੌਫਨਾਕ ਕਦਮ ਚੁੱਕਿਆ ਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੇ 3 ਬੱਚਿਆਂ ਸਨ।
ਵੀਡੀਓ ਲਈ ਕਲਿੱਕ ਕਰੋ -:
