ਰੋਪੜ ਤੋਂ ਖਬਰ ਸਾਹਮਣੇ ਆਈ ਹੈ ਜਿਥੇ ਪਤੀ ਨੂੰ ਪਤਨੀ ਨੇ ਸ਼ਰਾਬ ਪੀਣ ਤੋਂ ਰੋਕਿਆ ਤਾਂ ਪਤੀ ਨੇ ਪਤਨੀ ਦਾ ਗਲਾ ਘੁੱਟ ਉਸ ਦਾ ਕਤਲ ਕਰ ਦਿੱਤਾ ਤੇ ਮਗਰੋਂ ਉਸ ਦੀ ਲਾਸ਼ ਨੂੰ ਬੋਰੀ ਵਿੱਚ ਭਰ ਕੇ ਨਹਿਰ ਵਿਚ ਸੁੱਟ ਦਿੱਤੀ। ਸ਼ਰਾਬ ਪੀਣ ਦੇ ਆਦੀ ਕਮਲਜੀਤ ਸਿੰਘ ਨੇ ਪਤਨੀ ਰਾਜ ਕੌਰ ਦਾ ਗਲਾ ਘੋਟ ਕੇ ਕਤਲ ਕਰ ਦਿੱਤਾ। ਲਾਸ਼ ਨੂੰ ਬੈਗ ਵਿੱਚ ਪਾ ਕੇ ਰੋਪੜ ਜਿਲੇ ਦੇ ਡੁਗਰੀ ਕੋਟਲੀ ਪਿੰਡ ਦੇ ਕੋਲ ਨਹਿਰ ਵਿੱਚ ਸੁੱਟ ਦਿੱਤੀ। ਰਾਜ ਕੌਰ ਦੇ ਭਰਾ ਕੁਲਦੀਪ ਨੇ ਪੁਲਿਸ ਨੂੰ ਬਿਆਨ ਦਿੱਤਾ ਕਿ ਕਮਲਜੀਤ ਨੇ ਕਤਲ ਮਗਰੋਂ ਸਬੂਤ ਮਿਟਾਉਣ ਦੀ ਵੀ ਕੋਸ਼ਿਸ਼ ਕੀਤੀ।
ਪੁਲਿਸ ਨੇ ਮਾਮਲੇ ‘ਚ FIR ਦਰਜ ਕਰਕੇ ਕਮਲਜੀਤ ਸਿੰਘ ਤੇ ਉਸ ਦੇ ਦੋਸਤ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁੱਛਗਿੱਛ ਵਿੱਚ ਉਸ ਨੇ ਦੱਸਿਆ ਕਿ ਲਾਸ਼ ਨੂੰ ਨਹਿਰ ਵਿੱਚ ਸੁੱਟ ਦਿੱਤਾ ਹੈ ਗੋਤਾਖੋਰਾਂ ਦੀ ਮਦਦ ਦੇ ਨਾਲ ਰਾਜ ਕੌਰ ਦੀ ਲਾਸ਼ ਨੂੰ ਬਰਾਮਦ ਕਰ ਲਿਆ ਗਿਆ ਤੇ ਹੁਣ ਕਮਲਜੀਤ ਤੇ ਉਸ ਦੇ ਦੋਸਤ ਨੂੰ ਖਰੜ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਲੈ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 10 ਜ਼ਿਲ੍ਹਿਆਂ ‘ਚ ਅੱਜ ਮੀਂਹ ਦਾ ਅਲਰਟ : ਡੈਮਾਂ ‘ਚ ਵੱਧ ਰਿਹਾ ਹੈ ਪਾਣੀ, ਕਈ ਜ਼ਿਲ੍ਹਿਆਂ ‘ਚ ਹੜ੍ਹ
ਰਾਜ ਕੌਰ ਦੇ ਭਰਾ ਨੇ ਦੱਸਿਆ ਕਿ ਜਦੋਂ ਮੈਂ ਕੁਲਦੀਪ ਸਿੰਘ ਤੋਂ ਪੁੱਛਿਆ ਕਿ ਉਸਦੀ ਭੈਣ ਕਿੱਥੇ ਹੈ ਤਾਂ ਉਸ ਨੇ ਦੱਸਿਆ ਕਿ ਰਾਜ ਕੌਰ ਘਰ ਛੱਡ ਕੇ ਕਿਤੇ ਚਲੀ ਗਈ ਹੈ ਪਰ ਰਾਜ ਕੌਰ ਦੇ ਭਰਾ ਨੂੰ ਸ਼ੱਕ ਹੋਇਆ ਕਿ ਕਮਲਜੀਤ ਝੂਠ ਬੋਲ ਰਿਹਾ ਹੈ। ਉਸ ਨੇ ਪੁਲਿਸ ਨੂੰ ਸੂਚਨਾ ਦਿੱਤੀ ਜਦੋਂ ਪੁਲਿਸ ਨੇ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਸਾਰਾ ਰਾਜ ਖੋਲ ਦਿੱਤਾ। ਰਾਜ ਕੌਰ ਦਾ 2023 ਵਿੱਚ ਖਰੜ ਦੇ ਦਸ਼ਮੇਸ਼ ਨਗਰ ਦੇ ਵਿੱਚ ਹੋਇਆ ਸੀ ਵਿਆਹ ਤੋਂ ਬਾਅਦ ਕਮਲਜੀਤ ਸ਼ਰਾਬ ਪੀਣ ਦਾ ਆਦੀ ਸੀ। ਪਤਨੀ ਉਹਨੂੰ ਰੋਕਦੀ ਸੀ ਤੇ ਦੋਵਾਂ ਵਿਚਕਾਰ ਸ਼ਰਾਬ ਨੂੰ ਲੈ ਕੇ ਅਕਸਰ ਹੀ ਝਗੜਾ ਰਹਿੰਦਾ ਸੀ।
ਵੀਡੀਓ ਲਈ ਕਲਿੱਕ ਕਰੋ -:
























