ਹਰਿਆਣਾ ਦੇ ਸਿਰਸਾ ਜ਼ਿਲ੍ਹੇ ਤੋਂ ਇੱਕ ਰੂਹ ਕੰਬਾਊ ਵਾਰਦਾਤ ਸਾਹਮਣੇ ਆਈ ਹੈ। ਇੱਕ ਪਤੀ ਨੇ ਚਰਿੱਤਰ ਦੇ ਸ਼ੱਕ ਹੋਣ ‘ਤੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪਤੀ ਵੱਲੋਂ ਪਤਨੀ ਦੇ ਸਿਰ ‘ਤੇ ਹਥੌੜੇ ਨਾਲ ਹਮਲਾ ਕੀਤਾ ਗਿਆ, ਜਿਸ ਕਰਕੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਮੁਲਜ਼ਮ ਪਤੀ ਆਟੋ ਰਿਪੇਅਰ ਕਰਨ ਦਾ ਕੰਮ ਕਰਦਾ ਸੀ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਦਰ ਥਾਣਾ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਆਰਤੀ ਦਾ ਵਿਆਹ ਮੱਖਣ ਨਾਲ ਹੋਇਆ ਸੀ। ਮੀਰਪੁਰ ਕਲੋਨੀ ਦੀ ਰਹਿਣ ਵਾਲੀ ਆਰਤੀ ਅਤੇ ਉਸਦਾ ਪਤੀ ਮੱਖਣ ਸਿੰਘ ਦੋਵੇਂ ਘਰ ਵਿੱਚ ਸਨ। ਦੋਵੇਂ ਬੱਚੇ ਆਪਣੀ ਮਾਸੀ ਦੇ ਘਰ ਗਏ ਹੋਏ ਸਨ। ਮੱਖਣ ਨੂੰ ਸ਼ੱਕ ਸੀ ਕਿ ਉਸਦੀ ਪਤਨੀ ਆਰਤੀ ਦੇ ਕਿਸੇ ਨੌਜਵਾਨ ਨਾਲ ਨਾਜਾਇਜ਼ ਸਬੰਧ ਹਨ। ਇਸ ਕਾਰਨ ਐਤਵਾਰ ਰਾਤ ਦੋਵਾਂ ਵਿਚਕਾਰ ਝਗੜਾ ਹੋ ਗਿਆ।
ਇਹ ਵੀ ਪੜ੍ਹੋ : ਨੌਜਵਾਨ ਨੇ ਸਰਹਿੰਦ ਭਾਖੜਾ ਨਹਿਰ ‘ਚ ਛਾਲ ਮਾ/ਰ ਕੇ ਦਿੱਤੀ ਜਾ.ਨ, ਮਾਨਸਿਕ ਤੌਰ ‘ਤੇ ਸੀ ਪਰੇਸ਼ਾਨ
ਸੋਮਵਾਰ ਸਵੇਰੇ ਕਰੀਬ 5 ਵਜੇ ਗੁੱਸੇ ਵਿੱਚ ਮੱਖਣ ਸਿੰਘ ਨੇ ਆਪਣੀ ਪਤਨੀ ਆਰਤੀ ਦੇ ਸਿਰ ‘ਤੇ ਹਥੌੜੇ ਨਾਲ ਵਾਰ ਕਰਕੇ ਹੱਤਿਆ ਕਰ ਦਿੱਤੀ। ਗੁਆਂਢੀਆਂ ਨੇ ਮਹਿਲਾ ਦੇ ਮਾਪਿਆਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਪੰਚਨਾਮਾ ਦੀ ਕਾਰਵਾਈ ਤੋਂ ਬਾਅਦ, ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਜਾਇਆ ਗਿਆ।
ਪੁਲਿਸ ਨੇ ਦੱਸਿਆ ਕਿ ਮੁਲਜ਼ਮ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁੱਛਗਿੱਛ ਦੌਰਾਨ ਉਸਨੇ ਦੱਸਿਆ ਕਿ ਉਸ ਦੀ ਪਤੀ ਆਰਤੀ ਦਾ ਕਿਸੇ ਹੋਰ ਵਿਅਕਤੀ ਨਾਲ ਨਾਜਾਇਜ਼ ਸਬੰਧ ਸੀ। ਇਸ ਗੱਲ ਨੂੰ ਲੈ ਕੇ ਅਕਸਰ ਲੜਾਈ ਹੁੰਦੀ ਰਹਿੰਦੀ ਸੀ। ਮਾਮਲੇ ਦੀ ਜਾਂਚ ਜਾਰੀ ਹੈ। ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਅਪਰਾਧ ਵਿੱਚ ਵਰਤਿਆ ਗਿਆ ਹਥੌੜਾ ਵੀ ਜਲਦੀ ਹੀ ਬਰਾਮਦ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: