ਗੁਰਦਾਸਪੁਰ ਦੇ ਪਿੰਡ ਸਰਫਕੋਟ ਵਿਚ ਰੂਹ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਇਥੇ ਇਕ ਪਤੀ ਵੱਲੋਂ ਪਹਿਲਾਂ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਗਿਆ ਤੇ ਫਿਰ ਉਸ ਦੀ ਲਾਸ਼ ਨੂੰ ਗਟਰ ਵਿਚ ਸੁੱਟ ਦਿੱਤਾ ਗਿਆ। ਆਪਣੇ ਅਪਰਾਧ ਨੂੰ ਲੁਕਾਉਣ ਲਈ ਕਲਯੁੱਗੀ ਪਤੀ ਨੇ ਪਤਨੀ ਦੇ ਲਾਪਤਾ ਹੋਣ ਦੀ ਖਬਰ ਸੋਸ਼ਲ ਮੀਡੀਆ ‘ਤੇ ਫੈਲਾ ਦਿੱਤੀ।
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਜਤਿੰਦਰ ਕੌਰ ਦੀ ਲਾਸ਼ ਗੋਬਰ ਗੈਸ ਪਲਾਂਟ ਤੋਂ ਮਿਲੀ ਹੈ। ਜਦੋਂ ਪੁਲਿਸ ਮੌਕੇ ‘ਤੇ ਪੁੱਜੀ ਤਾਂ ਉਸ ਨੇ ਦੇਖਿਆ ਕਿ ਪਰਿਵਾਰਕ ਮੈਂਬਰ ਗੋਬਰ ਗੈਸ ਪਲਾਂਟ ‘ਚੋਂ ਜਤਿੰਦਰ ਕੌਰ ਦੀ ਮ੍ਰਿਤਕ ਦੇਹ ਨੂੰ ਬਾਹਰ ਕੱਢ ਰਹੇ ਸਨ। ਪੁਲਿਸ ਵੱਲੋਂ ਜਦੋਂ ਪੂਰੇ ਮਾਮਲੇ ਦੀ ਛਾਣਬੀਣ ਕੀਤੀ ਗਈ ਤਾਂ ਇਹ ਸੱਚ ਸਾਹਮਣੇ ਆਇਆ ਕਿ ਸ਼ਾਤਿਰ ਪਤੀ ਨੇ ਪਹਿਲਾਂ ਖੁਦ ਹੀ ਪਤਨੀ ਦਾ ਕਤਲ ਕਰਕੇ ਉਸ ਦੀ ਲਾਸ਼ ਗਟਰ ਵਿਚ ਸੁੱਟ ਦਿੱਤੀ ਤੇ ਫਿਰ ਉਸ ਦੇ ਗੁੰਮਸ਼ੁਦਾ ਹੋਣ ਦੀ ਖਬਰ ਫੈਲਾ ਦਿੱਤਾ।
ਇਹ ਵੀ ਪੜ੍ਹੋ :ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਐਲਾਨ, ਪਰਿਵਾਰ ‘ਚੋਂ ਇੱਕ ਮੈਂਬਰ ਨੂੰ ਮਿਲੇਗੀ ਸਰਕਾਰੀ ਨੌਕਰੀ
ਪੁਲਿਸ ਵੱਲੋਂ ਪਤੀ ਸਣੇ 3 ਹੋਰਨਾਂ ਖਿਲਾਫ 302, 34 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਲਾਸ਼ ਨੂੰ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਹਾਈਕੋਰਟ ਬਾਰ ਐਸੋਸੀਏਸ਼ਨ ਨੇ CM ਕੈਪਟਨ ਨੂੰ ਲਿਖੀ ਚਿੱਠੀ, ਵਾਅਦੇ ਮੁਤਾਬਕ ਭਲਾਈ ਫੰਡ ਲਈ 1 ਕਰੋੜ ਦੀ ਰਕਮ ਜਾਰੀ ਕਰਨ ਦੀ ਕੀਤੀ ਮੰਗ