ਕਰਨਾਟਕ ਦੇ ਚਮਰਾਜਨਗਰ ‘ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇੱਥੇ ਭਾਰਤੀ ਹਵਾਈ ਸੈਨਾ ਦਾ (IAF) ਦਾ ਸੂਰਿਆ ਕਿਰਨ ਸਿਖਲਾਈ ਜਹਾਜ਼ ਕਰੈਸ਼ ਹੋ ਗਿਆ। ਘਟਨਾ ਪਿੰਡ ਮਕਾਲੀ ਨੇੜੇ ਵਾਪਰੀ ਹੈ। ਜਹਾਜ਼ ਵਿੱਚ ਮਹਿਲਾ ਪਾਇਲਟ ਸਮੇਤ ਦੋ ਪਾਇਲਟ ਮੌਜੂਦ ਸਨ। ਦੋਵੇਂ ਪਾਇਲਟ ਸੁਰੱਖਿਅਤ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ ‘ਚ 2 ਗੈਂਗਸਟਰ ਕਾਬੂ, ਪੈਟਰੋਲ ਪੰਪ ਦੇ ਕਰਮਚਾਰੀਆਂ ਤੋਂ ਲੁਟੇ ਸੀ 40 ਲੱਖ ਰੁ:
ਭਾਰਤੀ ਹਵਾਈ ਫੌਜ ਦੇ ਅਧਿਕਾਰੀ ਵੱਲੋਂ ਇਸ ਹਾਦਸੇ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ। IAF ਦਾ ਸਿਖਲਾਈ ਜਹਾਜ਼ ਕ੍ਰੈਸ਼ ਹੋਣ ‘ਤੋਂ ਬਾਅਦ ਅੰਦਰ ਫਸੇ ਦੋਵੇ ਪਾਇਲਟਾਂ ਨੂੰ ਬਾਹਰ ਕੱਢਿਆ ਗਿਆ। ਗ਼ਨੀਮਤ ਰਹੀ ਕਿ ਇਸ ਹਾਦਸੇ ਵਿੱਚ ਦੋਵੇਂ ਪਾਇਲਟ ਸੁਰੱਖਿਅਤ ਹਨ। ਅਧਿਕਾਰੀ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਲਈ ਕੋਰਟ ਆਫ ਇਨਕੁਆਰੀ ਦੇ ਹੁਕਮ ਦਿੱਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”
