2012 ਬੈਚ ਦੇ ਆਈ.ਏ.ਐਸ ਅਧਿਕਾਰੀ ਮੋਗਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਅੱਜ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਜੋਂ ਵਾਧੂ ਚਾਰਜ ਸੰਭਾਲ ਲਿਆ ਹੈ। ਉਹ ਸੁਰਭੀ ਮਲਿਕ, ਆਈਏਐਸ, ਡੀਸੀ ਲੁਧਿਆਣਾ ਦੇ ਛੁੱਟੀ ਦੇ ਸਮੇਂ ਦੌਰਾਨ ਲੁਧਿਆਣਾ ਪ੍ਰਸ਼ਾਸਨ ਦੀ ਅਗਵਾਈ ਕਰਨਗੇ।
ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜੇ ਜਿੱਥੇ ਉਨ੍ਹਾਂ ਆਪਣਾ ਵਾਧੂ ਚਾਰਜ ਸੰਭਾਲ ਲਿਆ। ਉਨ੍ਹਾਂ ਦਾ ਲੁਧਿਆਣਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਸਣੇ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਐਸਡੀਐਮ ਵਿਕਾਸ ਹੀਰਾ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਅਤੇ ਹੋਰ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ।
ਇਹ ਵੀ ਪੜ੍ਹੋ : ਖੰਨਾ ਪੁਲਿਸ ਵੱਲੋਂ ਹਥਿ.ਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਹਥਿ.ਆਰਾਂ ਸਣੇ 5 ਗ੍ਰਿਫ.ਤਾਰ
ਕੁਲਵੰਤ ਸਿੰਘ ਨੇ ਲੁਧਿਆਣਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸ਼ੁਰੂਆਤੀ ਮੀਟਿੰਗ ਕੀਤੀ, ਇਸ ਦੇ ਬਾਅਦ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਨੇਪਰੇ ਚਾੜ੍ਹਨ ਨੂੰ ਪਹਿਲ ਦਿੱਤੀ ਜਾਵੇ ਤਾਂ ਜੋ ਇਨ੍ਹਾਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ : –