ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਚਰਚਾ ਹੋ ਰਹੀ ਸੀ ਕਿ ਜਨਰਲ ਕੈਟਾਗਰੀ ਵਾਲਿਆਂ ਨੂੰ ਮੁਫਤ ਬਿਜਲੀ ਦਾ ਉਹ ਫਾਇਦਾ ਨਹੀਂ ਦਿੱਤਾ ਜੋ ਐੱਸੀ ਪਰਿਵਾਰਾਂ ਨੂੰ ਦੇ ਦਿੱਤਾ ਗਿਆ ਹੈ। ਬਿਜਲੀ ਮੰਤਰੀ ਵੱਲੋਂ ਇਸ ਬਾਰੇ ਸਪੱਸ਼ਟ ਕੀਤਾ ਗਿਆ ਕਿ ਸਾਰੇ SC/BC ਪਰਿਵਾਰਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਨਹੀਂ ਦਿੱਤੀ ਜਾ ਰਹੀ।
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਪੱਸ਼ਟ ਕੀਤਾ ਹੈ ਕਿ ਜੇ SC/BC ਪਰਿਵਾਰ ਦਾ ਬਿਜਲੀ ਲੋਡ 1 ਕਿਲੋਵਾਟ ਤੋਂ ਵੱਧ ਹੈ ਤੇ ਉਹ ਟੈਕਸ ਭਰਦਾ ਹੈ ਤਾਂ 601 ਯੂਨਿਟਾਂ ਆਉਣ ‘ਤੇ ਉਸ ਨੂੰ ਜਨਰਲ ਕੈਟਾਗਿਰੀ ਵਾਂਗ ਪੂਰਾ ਬਿੱਲ ਭਰਨਾ ਪਵੇਗਾ ।
ਸਿਰਫ 1 ਕਿਲੋਵਾਟ ਤੱਕ ਲੋਡ ਵਾਲੇ SC/BC ਪਰਿਵਾਰਾਂ ਤੇ ਨਾਨ-ਟੈਕਸ ਪੇਅਰ ਨੂੰ ਹੀ ‘ਆਪ’ ਸਰਕਾਰ ਵੱਲੋਂ ਦਿੱਤੀ ਗਈ ਮੁਫਤ ਬਿਜਲੀ ਯੋਜਨਾ ਦਾ ਲਾਭ ਮਿਲੇਗਾ। ਸਾਰੇ ਐੱਸ. ਸੀ., ਬੀ. ਸੀ., ਫ੍ਰੀਡਮ ਫਾਈਟਰ, ਬੀ. ਪੀ. ਐੱਲ. ਪਰਿਵਾਰ ਜੇਕਰ ਉਹ ਟੈਕਸ ਭਰਦੇ ਹਨ ਤਾਂ ਉਨ੍ਹਾਂ ਨੂੰ ਜਨਰਲ ਕੈਟਾਗਰੀ ਵਾਲਿਆਂ ਵਾਂਗ ਹੀ ਸਾਰਾ ਬਿਲ ਅਦਾ ਕਰਨਾ ਹੋਵੇਗਾ। ਜੋ ਪਰਿਵਾਰ ਪਹਿਲਾਂ 200 ਯੂਨਿਟ ਮੁਫਤ ਬਿਜਲੀ ਦਾ ਫਾਇਦਾ ਲੈ ਰਹੇ ਸਨ, ਤਕਰੀਬਨ ਉਨ੍ਹਾਂ ਨੂੰ ਹੀ ਇਸ ਯੋਜਨਾ ਦਾ ਫਾਇਦਾ ਹੋ ਸਕੇਗਾ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਗੌਰਤਲਬ ਹੈ ਕਿ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਮੁਫਤ ਬਿਜਲੀ ਦੇਣ ਦੀ ਗਾਰੰਟੀ ਪੰਜਾਬ ਦੇ ਲੋਕਾਂ ਨੂੰ ਦਿੱਤੀ ਗਈ ਸੀ ਤੇ ਪਿਛਲੇ ਜਿਹੇ ਪਾਰਟੀ ਦੇ ਕਾਰਜਕਾਲ ਦਾ ਇੱਕ ਮਹੀਨਾ ਪੂਰਾ ਹੋਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਸੀ ਜਿਸ ਤੋਂ ਬਾਅਦ ਤੋਂ ਲਗਾਤਾਰ ਜਨਰਲ ਕੈਟਾਗਰੀ ਵਾਲਿਆਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ‘ਆਪ’ ਸਰਕਾਰ ਵੱਲੋਂ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰਕੇ ਸਿਰਫ SC/BC ਪਰਿਵਾਰਾਂ ਨੂੰ ਹੀ ਮੁਫਤ ਬਿਜਲੀ ਦਾ ਫਾਇਦਾ ਦਿੱਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਅੱਜ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸਪੱਸ਼ਟੀਕਰਨ ਦਿੱਤਾ ਗਿਆ ਹੈ।