ਪੰਜਾਬ ਦੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਬੀਤੇ ਦਿਨੀਂ ਕਾਂਗਰਸ ‘ਚ ਸ਼ਾਮਲ ਹੋ ਗਏ । ਉਨ੍ਹਾਂ ਨੇ ਰਾਜਾ ਵੜਿੰਗ ਦੀ ਮੌਜੂਦਗੀ ‘ਚ ਕਾਂਗਰਸ ਦਾ ਪੱਲਾ ਫੜਿਆ ਹੈ। ਅੱਜ ਡਾ. ਧਰਮਵੀਰ ਗਾਂਧੀ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।
ਵੱਡਾ ਐਲਾਨ ਕਰਦੇ ਹੋਏ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਜੇਕਰ ਕਾਂਗਰਸ ਲੋਕ ਸਭਾ ਚੋਣਾਂ ‘ਚ ਜਿੱਤੇਗੀ ਤਾਂ ਕਿਸਾਨਾਂ ਨੂੰ MSP ਦੀ ਕਾਨੂੰਨੀ ਗਾਰੰਟੀ ਮਿਲੇਗੀ। ਸਵਾਮੀਨਾਥਨ ਰਿਪੋਰਟ ਮੁਤਾਬਕ ਕਿਸਾਨਾਂ ਨੂੰ ਫਸਲਾਂ ਦਾ ਮੁੱਲ ਦਿੱਤਾ ਜਾਵੇਗਾ। ਔਰਤਾਂ ਦੇ ਬਣਦੇ ਹੱਕਾਂ ਨੂੰ ਯਕੀਨੀ ਬਣਾਇਆ ਜਾਵੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਸਮਾਲ ਸਕੇਲ ਸੈਕਟਰ ਨੂੰ ਉਭਾਰਿਆ ਜਾਵੇਗਾ। ਉਸ ਨੂੰ ਮਜ਼ਬੂਤ ਕੀਤਾ ਜਾਵੇਗਾ ਤਾਂ ਕਿ ਲੋਕਾਂ ਨੂੰ ਰੋਜ਼ਗਾਰ ਮਿਲ ਸਕੇ। ਦਲਿਤਾਂ ਦੀ ਜਲ, ਜੰਗਲ, ਜ਼ਮੀਨ ਦੀ ਲੜਾਈ ਲੜਾਂਗੇ ਤੇ ਉਨ੍ਹਾਂ ਦੇ ਅਧਿਕਾਰ ਦੀ ਰਾਖੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ‘ਅੱਜ ਜੇਕਰ ਪੰਜਾਬ ਨੂੰ ਕੋਈ ਬਚਾ ਸਕਦਾ ਹੈ ਤਾਂ ਉਹ ਸਿਰਫ ਭਾਜਪਾ ਹੈ’ : ਰਵਨੀਤ ਸਿੰਘ ਬਿੱਟੂ
ਦੱਸ ਦੇਈਏ ਕਿ ਧਰਮਵੀਰ ਗਾਂਧੀ 2014 ‘ਚ ‘ਆਪ’ ਦੀ ਟਿਕਟ ‘ਤੇ ਪਟਿਆਲਾ ਤੋਂ ਸੰਸਦ ਮੈਂਬਰ ਬਣੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ 2016 ‘ਚ ਹੀ ‘ਆਪ’ ਤੋਂ ਦੂਰੀ ਬਣਾ ਲਈ ਸੀ। ਡਾ: ਗਾਂਧੀ ਇਕੱਲੇ ਅਜਿਹੇ ਆਗੂ ਹਨ ਜਿਨ੍ਹਾਂ ਨੇ ਆਪਣੇ ਸਿਆਸੀ ਕਰੀਅਰ ਵਿਚ ਪਟਿਆਲਾ ਦੇ ਸ਼ਾਹੀ ਪਰਿਵਾਰ ਦੀ ਨੂੰਹ ਪ੍ਰਨੀਤ ਕੌਰ ਨੂੰ ਹਰਾਇਆ ਸੀ।
ਵੀਡੀਓ ਲਈ ਕਲਿੱਕ ਕਰੋ -: