ਆਈ. ਜੀ. ਬਾਰਡਰ ਰੇਂਜ ਮੋਨੀਸ਼ ਚਾਵਲਾ ਨੇ ਬੀ. ਐੱਸ. ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਤੇ ਨਾਲ ਹੀ ਉਨ੍ਹਾਂ ਬਾਰਡਰ ਦੇ ਨਾਲ ਲੱਗਦੇ ਖੇਤਰਾਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਉਨ੍ਹਾਂ ਨੇ ਐੱਸ. ਐੱਸ. ਪੀ. ਰੂਰਲ ਰਾਕੇਸ਼ ਕੌਸ਼ਲ ਵੀ ਮੌਜੂਦ ਸਨ।
ਭਾਰਤ-ਪਾਕਿ ਸਰਹੱਦ ‘ਤੇ ਡਰੋਨ ਦੀਆਂ ਵਧਦੀਆਂ ਗਤੀਵਿਧੀਆਂ ਅਤੇ ਨਸ਼ਿਆਂ ਦੀ ਖੇਪ ਫੜੇ ਜਾਣ ਤੋਂ ਬਾਅਦ ਚੌਕਸੀ ਦੇ ਮੱਦੇਨਜ਼ਰ ਆਈਜੀ ਬਾਰਡਰ ਰੇਂਜ ਅਤੇ ਐਸਐਸਪੀ ਦਿਹਾਤੀ ਨੇ ਬੀਐਸਐਫ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮਕਸਦ ਬੀ.ਐਸ.ਐਫ ਅਤੇ ਪੁਲਿਸ ਦੇ ਤਾਲਮੇਲ ਨਾਲ ਨਸ਼ਾ ਤਸਕਰੀ ਨੂੰ ਨੱਥ ਪਾਉਣਾ ਸੀ।
ਸਰਹੱਦ ‘ਤੇ ਖੜ੍ਹੀ ਝੋਨੇ ਦੀ ਫਸਲ ਦੇ ਸਮੇਂ ਤਸਕਰੀ ‘ਚ ਵਾਧਾ ਹੋ ਰਿਹਾ ਹੈ। ਆਉਣ ਵਾਲੇ ਇੱਕ ਮਹੀਨੇ ਵਿੱਚ ਧੁੰਦ ਕਾਰਨ ਡ੍ਰੋਨ ਗਤੀਵਿਧੀਆਂ ਵੀ ਵਧ ਜਾਣਗੀਆਂ ਜਿਸ ਲਈ ਬੀ.ਐਸ.ਐਫ ਅਤੇ ਪੁਲਿਸ ਵਿਚਕਾਰ ਤਾਲਮੇਲ ਹੋਣਾ ਜ਼ਰੂਰੀ ਹੈ। ਬੀਐਸਐਫ ਦੇ ਕਮਾਂਡੈਂਟ ਕੁਲਵੰਤ ਸਿੰਘ ਵੀ ਮੌਕੇ ’ਤੇ ਮੌਜੂਦ ਸਨ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਆਉਣ ਵਾਲੇ ਮੌਸਮ ਵਿੱਚ ਚੌਕਸੀ ਵਧਾਈ ਜਾਂਦੀ ਹੈ ਤਾਂ ਜੋ ਪਾਕਿਸਤਾਨ ਵਿੱਚ ਬੈਠੇ ਤਸਕਰ ਧੁੰਦ ਦਾ ਫਾਇਦਾ ਚੁੱਕ ਕੇ ਕੋਈ ਹਰਕਤ ਨਾ ਕਰ ਸਕਣ। ਇਸ ਦੇ ਨਾਲ ਹੀ ਪੁਲਿਸ ਨੇ ਨਾਕਿਆਂ ਦੀ ਗਿਣਤੀ ਵਧਾਉਣ ਦੀ ਗੱਲ ਵੀ ਕਹੀ, ਤਾਂ ਜੋ ਸ਼ੱਕੀ ਵਿਅਕਤੀਆਂ ‘ਤੇ ਤਿੱਖੀ ਨਜ਼ਰ ਰੱਖੀ ਜਾ ਸਕੇ। ਇਹ ਫੈਸਲਾ ਕੀਤਾ ਗਿਆ ਕਿ ਪੁਲਿਸ ਅਤੇ ਬੀਐਸਐਫ ਇੱਕ ਦੂਜੇ ਦੇ ਸੰਪਰਕ ਵਿੱਚ ਰਹਿਣਗੇ, ਤਾਂ ਜੋ ਸਰਹੱਦ ਤੋਂ ਹਰ ਹਰਕਤ ‘ਤੇ ਨਜ਼ਰ ਰੱਖੀ ਜਾ ਸਕੇ।