ਪਠਾਨਕੋਟ ਏਅਰਬੇਸ ‘ਤੇ 6 ਸਾਲ ਪਹਿਲਾਂ ਜਨਵਰੀ ਵਿਚ ਹੋਏ ਅੱਤਵਾਦੀ ਹਮਲੇ ਤੋਂ ਪੰਜਾਬ ਪੁਲਿਸ ਨੇ ਸਬਕ ਲਿਆ ਹੈ। ਇਸ ਵਾਰ ਨਵੇਂ ਸਾਲ ਸਬੰਧੀ ਚੱਲ ਰਹੇ ਸਮਾਗਮਾਂ ਵਿਚ ਪੁਲਿਸ ਤੇ ਫੌਜ ਨਾਲ ਜੁੜੀਆਂ ਇਮਾਰਤਾਂ ਦੀ ਸੁਰੱਖਿਆ ਨੂੰ ਲੈ ਕੇ ਪੁਖਤਾ ਕਦਮ ਚੁੱਕੇ ਗਏ ਹਨ। ਸਾਰੀਆਂ ਇਮਾਰਤਾਂ ਦੀ ਸੁਰੱਖਿਆ ਵਧਾਈ ਗਈ ਹੈ। ਪੀਸੀਆਰ ਪਾਰਟੀਆਂ ਨੂੰ 24 ਘੰਟੇ ਗਸ਼ਤ ਕਰਨ ਦੀ ਹਦਾਇਤ ਦਿੱਤੀ ਗਈ ਹੈ।
ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਵੀ ਸ਼ੱਕੀ ਚੀਜ਼ ਜਾਂ ਵਿਅਕਤੀ ਨੂੰ ਦੇਖਣ ਤਾਂ ਤੁਰੰਤ ਪੁਲਿਸ ਕੰਟਰੋਲ ਰੂਮ 112 ‘ਤੇ ਸੂਚਿਤ ਕਰਨ। ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ। ਸੂਬੇ ਦੇ 23 ਜ਼ਿਲ੍ਹਿਆਂ ਵਿਚ 400 ਥਾਣਿਆਂ ਤੋਂ ਇਲਾਵਾ ਲਗਭਗ 170 ਇਮਾਰਤਾਂ ਹਨ ਜੋ ਫੌਜ ਤੇ ਪੁਲਿਸ ਨਾਲ ਜੁੜੀਆਂ ਹਨ। ਇਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਇਮਾਰਤਾਂ ਨੂੰ ਸੀਸੀਟੀਵੀ ਕੈਮਰਿਆਂ ਨਾਲ ਲੈਸ ਕੀਤਾ ਗਿਆ ਹੈ।ਇਸ ਸਬੰਧੀ ਮੁੱਖ ਦਫਤਰ ਤੋਂ ਪਹਿਲਾਂ ਹੀ ਫੰਡ ਜਾਰੀ ਕੀਤਾ ਜਾ ਚੁੱਕਾ ਹੈ। 2000 ਤੋਂ ਵਧ ਮੁਲਾਜ਼ਮ ਸਿਰਫ ਇਮਾਰਤਾਂ ਦੀ ਸੁਰੱਖਿਆ ਲਈ ਤਾਇਨਾਤ ਕੀਤੇ ਗਏ ਹਨ। ਬੀਐੱਸਐੱਫ ਤੇ ਪੰਜਾਬ ਪੁਲਿਸ ਵੱਲੋਂ ਮਿਲ ਕੇ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਸਾਰੇ ਸ਼ਹਿਰਾਂ ਵਿਚ ਨਾਕੇ ਲਗਾਏ ਜਾ ਰਹੇ ਹਨ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਵਧਾਉਣ ਦੀ ਪੁਸ਼ਟੀ ਕੀਤੀ। ਪੁਲਿਸ ਪੂਰੀ ਤਰ੍ਹਾਂ ਤੋਂ ਚੌਕਸ ਹੈ।
ਇਹ ਵੀ ਪੜ੍ਹੋ : ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ, ਹਰ ਥਾਣੇ ਨੂੰ ਮਿਲਣਗੇ ਐਲਕੋਮੀਟਰ
ਪੰਜਾਬ ਵਿਚ ਜਿਹੜੇ ਵੀ ਲੋਕਾਂ ਨੂੰ ਪੁਲਿਸ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਗਈ, ਉਨ੍ਹਾਂ ਦੀ ਸੁਰੱਖਿਆ ਵਿਚ ਕਿਸੇ ਤਰ੍ਹਾਂ ਦੀ ਕੋਈ ਚੂਕ ਨਾ ਹੋਵੇ, ਇਸ ‘ਤੇ ਵੀ ਪੁਲਿਸ ਕੰਮ ਕਰ ਰਹੀ ਹੈ। ਸਾਰੇ ਜ਼ਿਲ੍ਹਿਆਂ ਵਿਚ ਸੁਰੱਖਿਆ ਮੁਲਾਜ਼ਮਾਂ ਨੂੰ 100 ਫੀਸਦੀ ਫਾਇਰ ਟ੍ਰੇਨਿੰਗ ਕਰਵਾਈ ਜਾ ਰਹੀ ਹੈ। ਨਾਲ ਹੀ ਦੰਗਿਆਂ ਨਾਲ ਨਿਪਟਣ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਇਸ ਨਾਲ ਲੋਕਾਂ ਨੂੰ ਫਾਇਦਾ ਹੋਵੇਗਾ।#
ਵੀਡੀਓ ਲਈ ਕਲਿੱਕ ਕਰੋ -: