ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਮੁੰਬਈ ਦੇ ਇੱਕ 18 ਸਾਲਾ ਵਿਦਿਆਰਥੀ ਨੇ ਐਤਵਾਰ ਨੂੰ ਕੈਂਪਸ ਵਿੱਚ ਸਥਿਤ ਇੱਕ ਹੋਸਟਲ ਦੀ ਇਮਾਰਤ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ।
ਪੁਲਿਸ ਮੁਤਾਬਕ ਮ੍ਰਿਤਕ ਵਿਦਿਆਰਥੀ ਦਾ ਨਾਂ ਦਰਸ਼ਨ ਰਮੇਸ਼ ਸੋਲੰਕੀ ਹੈ, ਜੋ ਮੂਲ ਰੂਪ ਤੋਂ ਅਹਿਮਦਾਬਾਦ, ਗੁਜਰਾਤ ਦਾ ਰਹਿਣ ਵਾਲਾ ਹੈ।
ਪੁਲਿਸ ਨੇ ਦੱਸਿਆ ਕਿ ਦਰਸ਼ਨ ਪਵਈ ਵਿੱਚ ਆਈਆਈਟੀ ਵਿੱਚ ਬੀਟੈੱਕ ਕਰ ਰਿਹਾ ਸੀ। ਵਿਦਿਆਰਥੀ ਨੇ ਤਿੰਨ ਮਹੀਨੇ ਪਹਿਲਾਂ ਕੋਰਸ ਵਿਚ ਦਾਖਲਾ ਲਿਆ ਸੀ ਅਤੇ ਸ਼ਨੀਵਾਰ ਨੂੰ ਹੀ ਉਸ ਦੀ ਪਹਿਲੇ ਸਮੈਸਟਰ ਦੀ ਪ੍ਰੀਖਿਆ ਖਤਮ ਹੋ ਗਈ ਸੀ। ਜਾਂਚ ‘ਚ ਸਾਹਮਣੇ ਆਇਆ ਕਿ ਦਰਸ਼ਨ ਸੋਲੰਕੀ ਹੋਸਟਲ 16ਬੀ ਦੀ ਅੱਠਵੀਂ ਮੰਜ਼ਿਲ ‘ਤੇ ਰਹਿੰਦਾ ਸੀ। ਦਰਸ਼ਨ ਨੇ ਹੋਸਟਲ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਜਦੋਂ ਉਸ ਨੇ ਹੇਠਾਂ ਛਾਲ ਮਾਰੀ ਤਾਂ ਜ਼ੋਰਦਾਰ ਆਵਾਜ਼ ਆਈ ਅਤੇ ਕੁਝ ਦੇਰ ਬਾਅਦ ਵਿਦਿਆਰਥੀ ਅਤੇ ਸੁਰੱਖਿਆ ਕਰਮਚਾਰੀ ਉੱਥੇ ਪਹੁੰਚ ਗਏ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਵਿਦਿਆਰਥੀ ਨੂੰ ਕੈਂਪਸ ‘ਚ ਸੁਰੱਖਿਆ ਕਰਮਚਾਰੀਆਂ ਨੇ ਖੂਨ ਨਾਲ ਲੱਥਪੱਥ ਹਾਲਤ ‘ਚ ਦੇਖਿਆ ਅਤੇ ਫਿਰ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਇਕ ਟੀਮ ਕੈਂਪਸ ਪਹੁੰਚੀ ਅਤੇ ਵਿਦਿਆਰਥੀ ਨੂੰ ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਨੇ ਕੋਈ ਸੁਸਾਈਡ ਨੋਟ ਨਹੀਂ ਛੱਡਿਆ ਅਤੇ ਮੁੱਢਲੀ ਜਾਂਚ ਤੋਂ ਜਾਪਦਾ ਹੈ ਕਿ ਉਸ ਨੇ ਹੋਸਟਲ ਦੀ ਇਮਾਰਤ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਸੀ। ਥਾਣੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਵਿਦਿਆਰਥੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਗੁਜਰਾਤ ਵਿੱਚ ਉਸ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ।