ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸਟੇਟ ਪ੍ਰਧਾਨ ਡਾ. ਪਰਮਜੀਤ ਮਾਨ ਨੇ ਕਿਹਾ ਕਿ ਸਰਕਾਰ ਨੇ 15 ਅਗਸਤ ਦੇ ਮੌਕੇ ‘ਤ ਹਰ ਜ਼ਿਲ੍ਹੇ ਵਿਚ ਇਕ ਸਰਕਾਰੀ ਤੇ ਪ੍ਰਾਈਵੇਟ ਹਸਪਤਾਲ ਨੂੰ ਆਯੁਸ਼ਮਾਨ ਸਕੀਮ ਤਹਿਤ ਸਨਮਾਨਿਤ ਕਰਨ ਦਾ ਫੈਸਲਾ ਲਿਆ ਹੈ ਤੇ ਅਸੀਂ ਇਸ ਫੈਸਲੇ ਦਾ ਵਿਰੋਧ ਕਰਦੇ ਹਾਂ। ਇਕ ਤਾਂ ਸਰਕਾਰ ਪਹਿਲਾਂ ਹੀ ਪ੍ਰਾਈਵੇਟ ਹਸਪਤਾਲ ਦੀ ਪੇਮੈਂਟ ਨਹੀਂ ਪਾ ਰਹੀ ਦੂਜਾ ਇਹੋ ਜਿਹੇ ਫੈਸਲੇ ਲੈ ਕੇ ਨੋਟੰਕੀ ਕਰ ਰਹੀ ਹੈ।
ਡਾ. ਪਰਮਜੀਤ ਮਾਨ ਆਈਐੱਮਏ ਪ੍ਰੈਜ਼ੀਡੈਂਟ ਪੰਜਾਬ ਨੇ ਦੱਸਿਆ ਕਿ ਸਟੇਟ ਹੈਲਥ ਏਜੰਸੀ ਵੱਲੋਂ ਹਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਹਰ ਜ਼ਿਲ੍ਹੇ ਦੇ ਸਭ ਤੋਂ ਵਧ ਕੰਮ ਕਰਨ ਵਾਲੇ ਇਕ ਸਰਕਾਰੀ ਜਾਂ ਇਕ ਪ੍ਰਾਈਵੇਟ ਹਸਪਤਾਲ ਨੂੰ ਆਜ਼ਾਦੀ ਦਿਹਾੜੇ ਮੌਕੇ ‘ਤੇ ਸਨਮਾਨਿਤ ਕੀਤੀ ਜਾਵੇ।
ਆਈਐੱਮਏ ਪੰਜਾਬ ਸਰਕਾਰਾਂ ਦੇ ਇਸ ਫੈਸਲੇ ਦਾ ਡਟ ਕੇ ਵਿਰੋਧ ਕਰਦੀ ਹੈ ਤੇ ਨਾਲ ਹੀ ਸਰਕਾਰ ਦੁਆਰਾ ਦਿੱਤੇ ਹੋਏ ਸਨਮਾਨ ਨੂੰ ਨਾ ਲੈਣ ਦਾ ਸਾਰੇ ਹਸਪਤਾਲਾਂ ਨੂੰ ਨਿਰਦੇਸ਼ ਦਿੰਦੀ ਹੈ। ਇਕ ਪਾਸੇ ਤਾਂ ਸਰਕਾਰ ਪ੍ਰਾਈਵੇਟ ਹਸਪਤਾਲਾਂ ਨੂੰ ਕੰਮ ਕਰਨ ਲਈ ਸ਼ਲਾਘਾਯੋਗ ਐਵਾਰਡ ਦੇਣਾ ਚਾਹੁੰਦੀ ਹੈ ਤੇ ਦੂਜੇ ਪਾਸੇ ਹਸਪਤਾਲਾਂ ਦੀ ਪੇਮੈਂਟ ਰੋਕ ਰਹੀ ਹੈ। ਇਹ ਨੀਤੀ ਸਰਕਾਰ ਦੇ ਦੋਹਰੇ ਚਰਿੱਤਰ ਨੂੰ ਦਰਸਾਉਂਦੀ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ‘ਇਕ ਵਿਧਾਇਕ ਇਕ ਪੈਨਸ਼ਨ’ ਕਾਨੂੰਨ ਨੂੰ ਰਾਜਪਾਲ ਦੀ ਮਿਲੀ ਮਨਜ਼ੂਰੀ, ਨੋਟੀਫਿਕੇਸ਼ਨ ਹੋਇਆ ਜਾਰੀ
ਡਾ. ਪਰਮਜੀਤ ਮਾਨ ਨੇ ਕਿਹਾ ਕਿ ਪੀਜੀਆਈ ਚੰਡੀਗੜ੍ਹ ਦੀ ਤਾਂ ਲਗਭਗ 60 ਫੀਸਦੀ ਭੁਗਤਾਨ ਕਰ ਦਿੱਤਾ ਗਿਆ ਹੈ ਪਰ ਪ੍ਰਾਈਵੇਟ ਹਸਪਤਾਲਾਂ ਦਾ ਸਿਰਫ 10 ਤੋਂ 15 ਫੀਸਦੀ ਭੁਗਤਾਨ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ :