ਨਵੀਂ ਪੱਛਮੀ ਗੜਬੜੀ ਦੇ ਚੱਲਦਿਆਂ ਉੱਤਰ ਭਾਰਤ ਵਿੱਚ ਇੱਕ ਵਾਰ ਫਿਰ ਮੌਸਮ ਬਦਲਣ ਦੇ ਆਸਾਰ ਹਨ। ਭਾਰਤੀ ਮੌਸਮ ਵਿਭਾਗ ਅਨੁਸਾਰ ਚੱਕਰਵਾਤੀ ਹਵਾਵਾਂ ਦਾ ਖੇਤਰ ਦੱਖਣ ਪੂਰਬ ਬੰਗਾਲ ਦੀ ਖਾੜੀ ਤੇ ਉਸ ਨਾਲ ਲੱਗਦੇ ਅੰਡੇਮਾਨ ਸਾਗਰ ਦੇ ਉੱਤੇ ਬਣਿਆ ਹੋਇਆ ਹੈ। ਇਸ ਤੋਂ ਇਲਾਵਾ 22 ਫਰਵਰੀ ਦੀ ਸ਼ਾਮ ਤੱਕ ਪੱਛਮੀ ਹਿਮਾਲਿਆ ਦੇ ਨੇੜੇ ਨਵੀਂ ਪੱਛਮੀ ਗੜਬੜੀ ਹੋਣ ਦੀ ਸੰਭਾਵਨਾ ਹੈ। ਜਿਸ ਕਾਰਨ ਕਈ ਇਲਾਕਿਆਂ ਵਿੱਚ ਬਾਰਿਸ਼ ਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ।
IMD ਅਨੁਸਾਰ 22 ਤੋਂ 24 ਫਰਵਰੀ ਵਿਚਾਲੇ ਪੱਛਮੀ ਹਿਮਾਲਿਆ ਵਿੱਚ ਬਾਰਿਸ਼ ਤੇ ਬਰਫਬਾਰੀ ਵੱਧ ਸਕਦੀ ਹੈ। ਉੱਥੇ ਹੀ 22 ਤੇ 24 ਫਰਵਰੀ ਨੂੰ ਪਹਾੜਾਂ ‘ਤੇ ਭਾਰੀ ਬਰਫਬਾਰੀ ਹੋ ਸਕਦੀ ਹੈ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ਵਿੱਚ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ: BREAKING: ‘ਯੂਕਰੇਨ ਤੋਂ ਘੁਸਪੈਠ ਕਰਨ ਵਾਲੇ 5 ਘੁਸਪੈਠੀਆਂ ਨੂੰ ਮਾਰਿਆ ਗਿਆ’- ਰੂਸ
ਪੰਜਾਬ ਵਿੱਚ ਪਿਛਲੇ 8-10 ਦਿਨਾਂ ਤੋਂ ਲਗਾਤਾਰ ਤਿੱਖੀ ਧੁੱਪ ਨੇ ਲੋਕਾਂ ਨੂੰ ਠੰਡ ਤੋਂ ਰਾਹਤ ਦਿੱਤੀ ਹੈ, ਪਰ ਪੱਛਮੀ ਗੜਬੜੀ ਦੇ ਚਲਦਿਆਂ ਆਉਣ ਵਾਲੇ 2 ਦਿਨਾਂ ਲਈ ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਬਦਲ ਸਕਦਾ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਅਨੁਸਾਰ ਪੰਜਾਬ ਦੇ ਮਾਲਵਾ, ਮਾਝਾ ਤੇ ਦੁਆਬਾ ਖੇਤਰਾਂ ਵਿੱਚ ਤੇਜ਼ ਹਵਾਵਾਂ ਨਾਲ ਬਾਰਿਸ਼ ਹੋ ਸਕੋਦੀ ਹੈ। ਮੌਸਮ ਵਿਭਾਗ ਅਨੁਸਾਰ 22 ਤੇ 23 ਫਰਵਰੀ ਨੂੰ ਸੂਬੇ ਭਰ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਦੱਸ ਦੇਈਏ ਕਿ ਪਠਾਨਕੋਟ, ਗੁਰਦਾਸਪੂਰ, ਅੰਮ੍ਰਿਤਸਰ, ਹੁਸ਼ਿਆਰਪੁਰ ਵਿੱਚ 90 ਫ਼ੀਸਦੀ, ਤਰਨ ਤਾਰਨ, ਕਪੂਰਥਲਾ ਵਿੱਚ 70 ਤੋਂ 80 ਫ਼ੀਸਦੀ ਤੱਕ ਕਿਣਮਿਣ ਹੋਣ ਦੇ ਆਸਾਰ ਹਨ, ਜਦਕਿ ਪਟਿਆਲਾ, ਫਤਹਿਗੜ੍ਹ ਸਾਹਿਬ, ਮੋਹਾਲੀ ਵਿੱਚ ਵੀ 50 ਤੋਂ 60 ਫ਼ੀਸਦੀ ਕਿਣਮਿਣ ਹੋ ਸਕਦੀ ਹੈ। ਮੈਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਦੇ ਚਲਦਿਆਂ ਤਾਪਮਾਨ ਵੀ 3 ਤੋਂ 4 ਡਿਗਰੀ ਸੈਲਸੀਅਸ ਹੇਠਾਂ ਡਿੱਗ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: