ਪੰਜਾਬ ਸਰਕਾਰ ਵੱਲੋਂ ਨਵੀਂ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਹਿਮ ਉਪਰਾਲਾ ਕਰਦਿਆਂ ਫੈਸਲਾ ਕੀਤਾ ਗਿਆ ਹੈ ਕਿ ਦੂਜਾ ਬੱਚਾ ਲੜਕੀ ਪੈਦਾ ਹੋਣ `ਤੇ ਮਾਪਿਆਂ ਨੂੰ 6 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ।
ਇਹ ਜਾਣਕਾਰੀ ਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਸਕੀਮ ਸ਼ੁਰੂ ਕਰਨ ਦਾ ਮੁੱਖ ਉਦੇਸ਼ ਕੁੜੀਆਂ ਦੇ ਲਿੰਗ ਅਨੁਪਾਤ ‘ਚ ਸੁਧਾਰ ਕਰਨਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ `ਤੇ 5000 ਰੁਪਏ ਦੋ ਕਿਸ਼ਤਾਂ ਵਿੱਚ (3000+2000) ਦਿੱਤੇ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਯੋਜਨਾ ‘ਚ ਵਾਧਾ ਕਰਦਿਆਂ ਹੁਣ ਦੂਜਾ ਬੱਚਾ ਲੜਕੀ ਪੈਦਾ ਹੋਣ `ਤੇ 6000 ਰੁਪਏ ਦਿੱਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ‘ਚ ਭਲਕੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਹੜਤਾਲ ‘ਤੇ ਜਾਣਗੇ PRTC ਤੇ PUNBUS ਦੇ ਕੱਚੇ ਮੁਲਾਜ਼ਮ
ਕੈਬਨਿਟ ਮੰਤਰੀ ਨੇ ਯੋਜਨਾ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਇਸ ਵਿੱਤੀ ਸਹਾਇਤਾ ਲਈ ਫਾਰਮ ਭਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਆਧਾਰ ਕਾਰਡ ਲਿੰਕਡ ਬੈਂਕ ਖਾਤਿਆਂ/ ਡਾਕਘਰ ਖਾਤਿਆਂ ਵਿੱਚ ਕੀਤੀ ਜਾਵੇਗੀ। ਇਸੇ ਸਕੀਮ ਤਹਿਤ ਚਾਲੂ ਵਿੱਤੀ ਸਾਲ ਦੌਰਾਨ 13,321 ਲਾਭਪਾਤਰੀਆਂ 5.25 ਕਰੋੜ ਦੀ ਸਹਾਇਤਾ ਰਾਸ਼ੀ ਦਿੱਤੀ ਜਾ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ : –