ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਸਾਰੇ ਸਕੂਲ, ਕਾਲਜ ਬੰਦ ਕਰ ਦਿੱਤੇ ਗਏ ਹਨ ਤਾਂ ਜੋ ਵਧਦੇ ਕੋਰੋਨਾ ਕੇਸਾਂ ਨੂੰ ਠੱਲ੍ਹ ਪਾਈ ਜਾ ਸਕੇ। ਇਸੇ ਦਰਮਿਆਨ ਵਿਦਿਆਰਥੀਆਂ ਲਈ ਅਹਿਮ ਖਬਰ ਹੈ ਕਿ ਪੰਜਾਬੀ ਯੂਨੀਵਰਿਸਟੀ ਵੱਲੋਂ ਸਾਰੇ ਕੋਰਸਾਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
ਯੂਨੀਵਰਿਸਟੀ ਵੱਲੋਂ 15 ਜਨਵਰੀ ਤੱਕ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਹੈ। ਯੂਨੀਵਰਸਿਟੀ ਦਾ ਕਹਿਣਾ ਹੈ ਕਿ ਕੁਝ ਹੀ ਵਿਦਿਆਰਥੀਆਂ ਨੇ ਪ੍ਰੀਖਿਆਵਾਂ ਦੇਣੀਆਂ ਸਨ। ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਦੁਆਰਾ ਪ੍ਰੀਖਿਆ ਲੈਣ ਦਾ ਵਿਰੋਧ ਕੀਤਾ ਜਾ ਰਿਹਾ ਸੀ। ਕੈਂਪਸ ਵਿੱਚ ਪ੍ਰੀਖਿਆਵਾਂ ਦਾ ਆਯੋਜਨ ਦਾ ਵਿਰੋਧ ਕਰਦੇ ਵਿਦਿਆਰਥੀਆਂ ਦੀਆਂ ਵੀਡੀਓਜ਼ ਵੀ ਆਨਲਾਈਨ ਪ੍ਰਸਾਰਿਤ ਕੀਤੀਆਂ ਗਈਆਂ ਸਨ। ਇਸੇ ਦੇ ਮੱਦੇਨਜ਼ਰ ਯੂਨੀਵਰਿਸਟੀ ਵੱਲੋਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਯੂਨੀਵਰਸਿਟੀ ਕੋਲ ਕੋਵਿਡ -19 ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪ੍ਰੀਖਿਆਵਾਂ ਕਰਵਾਉਣ ਲਈ ਸਾਰੀਆਂ ਸਹੂਲਤਾਂ ਹਨ। ਯੂਨੀਵਰਿਸਟੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਮੁਤਾਬਕ ਸਾਰੀਆਂ ਪੈਂਡਿੰਗ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ।