ਪੰਜਾਬ ਚੋਣਾਂ ਵਿਚ ਹੋਈ ਕਰਾਰੀ ਹਾਰ ਦੇ ਬਾਅਦ ਦਿੱਲੀ ਵਿਚ ਕਾਂਗਰਸ ਇਸ ‘ਤੇ ਮੰਥਨ ਕਰੇਗੀ। ਇਸ ਲਈ ਕਾਂਗਰਸ ਦੇ ਜਨਰਲ ਸਕੱਤਰਾਂ ਤੇ ਸੂਬਾ ਇੰਚਾਰਜਾਂ ਦੀ ਮੀਟਿੰਗ ਬੁਲਾਈ ਗਈ ਹੈ। ਮੀਟਿੰਗ ਤੋਂ ਬਾਅਦ ਪੰਜਾਬ ਵਿਚ ਕਾਂਗਰਸ ਇੰਚਾਰਜ ਰਹੇ ਹਰੀਸ਼ ਚੌਧਰੀ ਦੀ ਛੁੱਟੀ ਤੈਅ ਹੈ। ਨਾਲ ਹੀ ਨਵਜੋਤ ਸਿੱਧੂ ਦੀ ਜਗ੍ਹਾ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਸਕਦਾ ਹੈ। ਸੋਨੀਆ ਗਾਂਧੀ ਸਿੱਧੂ ਤੋਂ ਪਹਿਲਾਂ ਹੀ ਅਸਤੀਫਾ ਲੈ ਚੁੱਕੀ ਹੈ।
ਸਿੱਧੂ ਦੀ ਥਾਂ ‘ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ, ਕਾਦੀਆਂ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ, ਸਾਬਕਾ ਡਿਪਟੀ ਸੀਐਮ ਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਰੰਧਾਵਾ ਅਤੇ ਗਿੱਦੜਬਾਹਾ ਦੇ ਅਮਰਿੰਦਰ ਰਾਜਾ ਵੜਿੰਗ ਪ੍ਰਧਾਨ ਦੇ ਅਹੁਦੇ ਲਈ ਦਾਅਵੇਦਾਰ ਹਨ। ਇਸ ਦੇ ਨਾਲ ਹੀ ਕਾਂਗਰਸ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ‘ਤੇ ਵੀ ਦਾਅ ਲਗਾ ਸਕਦੀ ਹੈ। ਹਾਲਾਂਕਿ ਜੇਕਰ ਪ੍ਰਿਅੰਕਾ ਗਾਂਧੀ ਦੀ ਚੱਲੀ ਤਾਂ ਸਿੱਧੂ ਨੂੰ ਦੁਬਾਰਾ ਪ੍ਰਧਾਨ ਬਣਾਇਆ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਪੰਜਾਬ ਵਿੱਚ ਕਾਂਗਰਸ ਦੀ ਹਾਰ ਦੀ ਜ਼ਿੰਮੇਵਾਰੀ ਅਜੇ ਤੱਕ ਕਿਸੇ ਨੇ ਨਹੀਂ ਲਈ ਹੈ। ਸੰਸਥਾ ਦੇ ਮੁਖੀ ਹੋਣ ਕਾਰਨ ਸਿੱਧੂ ਨੇ ਇਸ ਤੋਂ ਇਨਕਾਰ ਕਰ ਦਿੱਤਾ। ਸਿੱਧੂ ਦਾ ਤਰਕ ਹੈ ਕਿ ਇਹ ਚੋਣ ਉਨ੍ਹਾਂ ਦੀ ਨਹੀਂ, ਚਰਨਜੀਤ ਚੰਨੀ ਦੀ ਅਗਵਾਈ ਹੇਠ ਲੜੀ ਗਈ ਸੀ। ਸੋਨੀਆ ਗਾਂਧੀ ਨੂੰ ਭੇਜੇ ਗਏ ਆਪਣੇ ਅਸਤੀਫ਼ੇ ਦੇ ਪੱਤਰ ਵਿੱਚ ਉਨ੍ਹਾਂ ਨੇ ਸਿਰਫ਼ ਸੋਨੀਆ ਗਾਂਧੀ ਦੀ ਇੱਛਾ ਦਾ ਹਵਾਲਾ ਦਿੱਤਾ ਹੈ। ਸਿੱਧੂ ਖੁਦ ਅੰਮ੍ਰਿਤਸਰ ਪੂਰਬੀ ਸੀਟ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਜੀਵਨਜੋਤ ਕੌਰ ਤੋਂ ਹਾਰ ਗਏ ਸਨ।
ਇਹ ਵੀ ਪੜ੍ਹੋ : ਰੇਤ ਮਾਫ਼ੀਆ ‘ਤੇ CM ਭਗਵੰਤ ਮਾਨ ਦੀ ਵੱਡੀ ਕਾਰਵਾਈ, ਪੰਜਾਬ ਦੇ ਸਾਰੇ ਵੱਡੇ ਅਫਸਰਾਂ ਨੂੰ ਹੁਕਮ ਕੀਤੇ ਜਾਰੀ
ਪੰਜ ਸੂਬਿਆਂ ਵਿੱਚੋਂ ਪੰਜਾਬ ਹੀ ਅਜਿਹਾ ਸੂਬਾ ਸੀ ਜਿੱਥੇ ਕਾਂਗਰਸ ਦੀ ਸਰਕਾਰ ਵਾਪਸੀ ਦੀ ਉਮੀਦ ਸੀ। ਹਾਲਾਂਕਿ, ਪਾਰਟੀ ਦੇ ਬਹੁਤ ਜ਼ਿਆਦਾ ਆਤਮਵਿਸ਼ਵਾਸ ਅਤੇ ਨੇਤਾਵਾਂ ਦੇ ਆਪਸੀ ਮਤਭੇਦ ਕਾਂਗਰਸ ਨੂੰ ਲੈ ਡੁੱਬੀ। ਚੋਣਾਂ ਹਾਰਨ ਵਾਲੇ ਆਗੂਆਂ ਨੇ ਵੀ ਹਾਰ ਲਈ ਚਰਨਜੀਤ ਚੰਨੀ, ਨਵਜੋਤ ਸਿੱਧੂ ਅਤੇ ਸੁਨੀਲ ਜਾਖੜ ਨੂੰ ਜ਼ਿੰਮੇਵਾਰ ਠਹਿਰਾਇਆ। ਕੈਪਟਨ ਅਮਰਿੰਦਰ ਸਿੰਘ ਨੂੰ ਹਟਾ ਕੇ ਚੰਨੀ ਨੂੰ ਮੁੱਖ ਮੰਤਰੀ ਬਣਾਏ ਜਾਣ ਤੋਂ ਬਾਅਦ ਕਾਫੀ ਵਿਵਾਦ ਹੋਇਆ ਸੀ। ਇਸ ਨੂੰ ਸੰਭਾਲਣ ਦੀ ਬਜਾਏ ਕਾਂਗਰਸ ਦੇ ਵੱਡੇ ਆਗੂ ਦਾਅਵੇ ਕਰਨ ਵਿੱਚ ਲੱਗੇ ਰਹੇ।