In Chandigarh and patiala found : ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਪਟਿਆਲਾ ਅਤੇ ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ 5-5 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਪਟਿਆਲਾ ਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਨਵੇਂ ਆਏ ਮਾਮਲਿਆਂ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਅੱਜ ਆਏ ਨਵੇਂ 5 ਮਾਮਲੇ ਪਟਿਆਲਾ ਦੇ ਗੁਰੂ ਤੇਗ ਬਹਾਦਰ ਨਗਰ ਦੇ ਹਨ, ਜਿਥੇ ਇਕ 49 ਸਾਲਾ ਮਾਂ ਤੇ ਉਸ ਦੀ 22 ਸਾਲਾ ਧੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ।
ਇਸੇ ਤਰ੍ਹਾਂ ਨਾਭਾ ਦੀ ਇਕ 19 ਸਾਲਾ ਲੜਕੀ ’ਚ ਵੀ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ, ਜੋਕਿ ਟੀਬੀ ਦੀ ਮਰੀਜ਼ ਹੈ। ਇਨ੍ਹਾਂ ਤੋਂ ਇਲਾਵਾ ਦੋ ਹੋਰ ਕੇਸ ਰਾਜਪੁਰਾ ਤੋਂ ਮਿਲੇ ਹਨ। ਜ਼ਿਕਰਯੋਗ ਹੈ ਕਿ ਹੁਣ ਪਟਿਾਲਾ ਜ਼ਿਲੇ ਵਿਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 99 ਹੋ ਗਈ ਹੈ, ਜਦਕਿ 7 ਵਿਅਕਤੀ ਹਸਪਤਾਲੋਂ ਠੀਕ ਹੋ ਕੇ ਘਰ ਪਰਤ ਚੁੱਕੇ ਹਨ. ਸਿਵਲ ਸਰਜਨ ਨੇ ਦੱਸਿਆ ਕਿ ਅੱਜ 112 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਹੁਣ ਤੱਕ ਪਟਿਆਲਾ ਵਿਚ 1300 ਤੋਂ ਵੱਧ ਵਿਅਕਤੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ।
ਉਧਰ ਚੰਡੀਗੜ੍ਹ ਵਿਚ ਵੀ ਕੋਰੋਨਾ ਵਾਇਰਸ ਨੂੰ ਠੱਲ੍ਹ ਪੈਂਦੀ ਨਜ਼ਰ ਨਹੀਂ ਆ ਰਹੀ, ਕਿਉਂਕਿ ਹਰ ਦਿਨ ਇਸ ਦੇ ਮਾਮਲਿਆਂ ’ਚ ਵਾਧਾ ਹੁੰਦਾ ਦੇਖਿਆ ਜਾ ਰਿਹਾ ਹੈ। ਅੱਜ ਵੀ ਸ਼ਹਿਰ ’ਚੋਂ 5 ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ, ਜੋਕਿ ਬਾਪੂਧਾਮ ਕਾਲੋਨੀ ਦੇ ਹੀ ਰਹਿਣ ਵਾਲੇ ਹਨ। ਇਨ੍ਹਾਂ ਵਿਚ ਇਕ ਔਰਤ ਅਤੇ 3 ਮਰਦ ਸ਼ਾਮਲ ਹਨ, ਜਦੋਂਕਿ ਇਕ 6 ਸਾਲਾ ਬੱਚੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਨਵੇਂ ਮਰੀਜ਼ਾਂ ਦੇ ਨਾਲ ਹੀ ਸਿਰਫ ਬਾਪੂਧਾਮ ਕਾਲੋਨੀ ਵਿਚ ਕੁਲ ਪਾਜ਼ੀਟਿਵ ਮਰੀਜ਼ 71 ਹੋ ਗਏ ਹਨ, ਜਦੋਂਕਿ ਪੂਰੇ ਚੰਡੀਗੜ੍ਹ ਵਿਚ ਕੁਲ ਪੀੜਤਾਂ ਦੀ ਗਿਣਤੀ 129 ਹੋ ਗਈ ਹੈ। ਇਥੇ ਦੱਸ ਦੇਈਏ ਕਿ ਕੱਲ ਬੁੱਧਵਾਰ ਨੂੰ ਵੀ ਬਾਪੂਧਾਮ ਕਾਲੋਨੀ ਤੋਂ ਹੀ 5 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਸੀ।