In Faridkot Corona positive pregnant : ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਫਰੀਦਕੋਟ ਵਿਤ ਕੋਰੋਨਾ ਦਾ ਇਕ ਪਾਜ਼ੀਟਿਵ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਿਲੇ ਵਿਚ ਪੈਂਦੇ ਪਿੰਡ ਦੀ ਇਕ ਗਰਭਵਤੀ ਔਰਤ ਦੀ ਜਾਂਚ ਦੌਰਾਨ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਉਸ ਦੇ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੁੰਦਿਆਂ ਹੀ ਉਸ ਨੂੰ ਆਈਸੋਲੇਸ਼ਨ ਵਾਰਡ ਵਿਚ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜ਼ਿਲੇ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ 68 ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਵਿਚੋਂ 63 ਮਰੀਜ਼ ਠੀਕ ਹੋਣ ਤੋਂ ਬਾਅਦ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 5 ਐਕਟਿਵ ਮਾਮਲੇ ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਦੱਸਣਯੋਗ ਹੈ ਕਿ ਅੱਜ ਸਵੇਰ ਤੋਂ ਹੀ ਕੋਰੋਨਾ ਵਾਇਰਸ ਦੇ ਸੂਬੇ ਵਿਚ ਵੱਖ-ਵੱਖ ਜ਼ਿਲਿਆਂ ਤੋਂ ਮਾਮਲੇ ਸਾਹਮਣੇ ਆ ਰਹੇ ਹਨ, ਜਿਥੇ ਜਲੰਧਰ ਜ਼ਿਲੇ ਤੋਂ ਕੋਰੋਨਾ ਦੇ 8 ਮਰੀਜ਼ ਪਾਜ਼ੀਟਿਵ ਪਾਏ ਗਏ ਹਨ ਤੇ ਬਠਿੰਡਾ ਤੋਂ ਵੀ ਇਕ ਪਾਜ਼ੀਟਿਵ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ 10 ਸਾਲਾ ਬੱਚੇ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਉਥੇ ਤਰਨਤਾਰਨ ਦੇ ਪੱਟੀ ਸ਼ਹਿਰ ਵਿਚ ਕੋਰੋਨਾ ਵਾਇਰਸ ਨਾਲ ਇਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਆਈ ਹੈ।
ਜ਼ਿਕਰਯੋਗ ਹੈ ਕਿ ਹੁਣ ਤੱਕ ਕੋਰੋਨਾ ਵਾਇਰਸ ਨਾਲ ਪੰਜਾਬ ਵਿਚ 49 ਮੌਤਾਂ ਹੋ ਚੁੱਕੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਕੋਰੋਨਾਵਾਇਰਸ ਦੇ ਬੀਤੇ 24 ਘੰਟਿਆਂ ਦੌਰਾਨ 56 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 24 ਮਰੀਜ਼ ਠੀਕ ਹੋਏ ਹਨ। ਹੁਣ ਤੱਕ ਸੂਬੇ ਵਿੱਚ ਮਰੀਜ਼ਾਂ ਦੀ ਗਿਣਤੀ 2510 ਹੋ ਗਈ ਹੈ ਜਦੋਂਕਿ 2043 ਠੀਕ ਹੋਏ ਹਨ।