In Faridkot found one more Corona : ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ। ਦਿਨੋ-ਦਿਨ ਸੂਬੇ ਵਿਚ ਇਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਫਰੀਦਕੋਟ ਦੇ ਇਕ ਪਿੰਡ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਟਰੱਕ ਡਰਾਈਵਰ ਦੀ ਰਿਪੋਰਟ ਵਿਚ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਦੱਸਣਯੋਗ ਹੈ ਕਿ ਉਕਤ ਟਰੱਕ ਡਰਾਇਵਰ ਜੰਮੂ ਤੋਂ ਆਇਆ ਸੀ, ਵਾਪਸੀ ਦੌਰਾਨ ਉਸ ਦਾ ਕੋਰੋਨਾ ਟੈਸਟ ਦਾ ਸੈਂਪਲ ਲਿਆ ਗਿਆ ਸੀ। ਉਸ ਦੇ 11 ਮਈ ਨੂੰ ਸੈਂਪਲ ਲਏ ਜਾਣ ਤੋਂ ਬਾਅਦ ਉਹ 12 ਮਈ ਨੂੰ ਆਪਣੇ 12 ਮਈ ਨੂੰ ਆਪਣੇ ਘਰ ਆ ਗਿਆ ਸੀ। ਇਸ ਦੌਰਾਨ 15 ਮਈ ਨੂੰ ਉਸ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ।
ਇਸ ਦੀ ਸੂਚਨਾ ਫਰੀਦਕੋਟ ਦੇ ਸਿਹਤ ਵਿਭਾਗ ਨੂੰ ਦਿੱਤੀ ਗਈ ਹੈ, ਜਿਥੇ ਇਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਨੂੰ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕਰ ਲਿਆ ਗਿਆ ਹੈ। ਸਿਹਤ ਵਿਭਾਗ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਕੁਆਰੰਟਾਈਨ ਕਰ ਲਿਆ ਗਿਆ ਹੈ ਅਤੇ ਉਸ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਸਿਵਲ ਸਰਜਨ ਡਾ. ਰਾਜਿੰਦਰ ਕੁਮਾਰ ਤੋਂ ਮਿਲੀ ਜਾਣਕਾਰੀ ਮੁਤਾਬਕ ਹੁਣ ਤਕ ਜ਼ਿਲੇ ਵਿਚੋਂ ਲਏ ਗਏ 3236 ਸੈਂਪਲਾਂ ‘ਚੋਂ 122 ਰੀਪੋਰਟਾਂ ਪੈਂਡਿੰਗ ਹਨ। ਉਨ੍ਹਾਂ ਦੱਸਿਆ ਕਿ ਹੁਣ ਤਕ ਫ਼ਰੀਦਕੋਟ ‘ਚ ਕੁਲ 52 ਲੋਕ ਪਾਜ਼ੇਟਿਵ ਆ ਚੁੱਕੇ ਹਨ, ਜਿਨ੍ਹਾਂ ‘ਚੋਂ 5 ਠੀਕ ਹੋ ਕੇ ਘਰ ਪਰਤ ਚੁੱਕੇ ਹਨ ਅਤੇ ਇਕ ਦਾ ਇਲਾਜ ਲੁਧਿਆਣਾ ਅਤੇ 46 ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ‘ਚ ਇਲਾਜ ਅਧੀਨ ਹਨ।