In Mansa 2 more Corona : ਪੂਰੇ ਦੇਸ਼ ਦੇ ਨਾਲ-ਨਾਲ ਪੰਜਾਬ ਵਿਚ ਵੀ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਜਾ ਰਿਹਾ ਹੈ। ਕੋਵਿਡ-19 ਮਰੀਜਾਂ ਦੀ ਗਿਣਤੀ ਘਟਣ ਦਾ ਨਾਂ ਨਹੀਂ ਲੈ ਰਹੀ। ਅੱਜ ਜਿਲ੍ਹਾ ਮਾਨਸਾ ਵਿਖੇ 2 ਹੋਰ ਕੇਸਾਂ ਦੀ ਪੁਸ਼ਟੀ ਹੋਈ ਹੈ। ਇਸ ਤਰ੍ਹਾਂ ਮਾਨਸਾ ਵਿਚ ਕੁੱਲ 19 ਪਾਜੀਟਿਵ ਕੇਸ ਸਾਹਮਣੇ ਆ ਗਏ ਹਨ ਜਿਨ੍ਹਾਂ ਵਿਚੋਂ 4 ਬਿਲਕੁਲ ਠੀਕ ਹੋ ਗਏ ਹਨ ਤੇ 15 ਦਾ ਇਲਾਜ ਚੱਲ ਰਿਹਾ ਹੈ। ਜਿਹੜੇ ਮਰੀਜਾਂ ਦੀ ਰਿਪੋਰਟ ਅੱਜ ਪਾਜੀਟਿਵ ਪਾਈ ਗਈ ਹੈ ਉਹ ਹੋਰਨਾਂ ਸੂਬਿਆਂ ਤੋਂ ਆਏ ਹਨ। ਇਸ ਦੀ ਜਾਣਕਾਰੀ SMO ਡਾ. ਅਸ਼ੋਕ ਕੁਮਾਰ ਨੇ ਦਿੱਤੀ।
ਕੈਪਟਨ ਅਮਰਿੰਦਰ ਸਿੰਘ ਵਲੋਂ ਵਾਰ-ਵਾਰ ਸਾਰੇ ਜਿਲ੍ਹਿਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਕਿ ਹੋਰਨਾਂ ਸੂਬਿਆਂ ਤੋਂ ਆਉਣ ਵਾਲੇ ਸਾਰੇ ਵਿਅਕਤੀਆਂ ਦੇ ਪਹਿਲਾਂ ਟੈਸਟ ਕੀਤੇ ਜਾਣ ਤੇ ਉਸ ਤੋਂ ਬਾਅਦ ਹੀ ਉਨ੍ਹਾਂ ਨੂੰ ਘਰ ਭੇਜਿਆ ਜਾਵੇ ਪਰ ਮਾਨਸਾ ਵਿਖੇ ਸਿਹਤ ਵਿਭਾਗ ਦੀ ਲਾਪ੍ਰਵਾਹੀ ਕਾਰਨ ਇਹ ਕੇਸ ਸਾਹਮਣੇ ਆ ਰਹੇ ਹਨ, ਜਿਸ ਕਾਰਨ Covid-19 ਮਰੀਜਾਂ ਦੀ ਗਿਣਤੀ ਦਿਨੋ-ਦਿਨ ਵਧ ਰਹੀ ਹੈ। ਜਿਲ੍ਹਾ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਜਿਹੜੇ ਵੀ ਵਿਅਕਤੀ ਸੂਬੇ ਤੋਂ ਬਾਹਰੋਂ ਆ ਰਹੇ ਹਨ ਉਨ੍ਹਾਂ ਨੂੰ ਏਕਾਂਤਵਾਸ ਵਿਚ ਰੱਖਿਆ ਜਾਵੇ ਤੇ ਜੇ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ ਹੀ ਉਨ੍ਹਾਂ ਨੂੰ ਘਰ ਭੇਜਿਆ ਜਾਵੇ।
ਮਿਲੀ ਜਾਣਕਾਰੀ ਮੁਤਾਬਕ ਮਾਨਸਾ ਵਿਚ ਜਿਲ੍ਹੇ ਤੋਂ ਬਾਹਰੋਂ ਆਉਣ ਵਾਲੇ ਵਿਅਕਤੀਆਂ ਦੇ ਕੋਰੋਨਾ ਟੈਸਟ ਨਹੀਂ ਕੀਤੇ ਗਏ ਜਿਸ ਦਾ ਨਤੀਜਾ ਹੈ ਕਿ ਇਥੇ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ ਆਏ ਦਿਨ ਵਧ ਰਹੀ ਹੈ। ਲੱਗਦਾ ਹੈ ਕੈਪਟਨ ਅਮਰਿੰਦਰ ਸਿੰਘ ਵਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਇਥੇ ਲਾਗੂ ਨਹੀਂ ਹੁੰਦੇ। ਡਾ. ਅਸ਼ੋਕ ਕੁਮਾਰ ਨੇ ਦੱਸਿਆ ਕਿ ਕੋਰੋਨਾ ਮਰੀਜਾਂ ਨੂੰ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਵੀ ਸੈਂਪਲ ਲੈ ਕੇ ਲੈਬ ਵਿਚ ਭੇਜੇ ਜਾ ਚੁੱਕੇ ਹਨ ਤੇ ਹਰ ਅਹਿਤਿਆਤ ਵਰਤੀ ਜਾ ਰਹੀ ਹੈ। ਸੂਬੇ ਵਿੱਚ ਕੁੱਲ 30199 ਸ਼ੱਕੀ ਮਰੀਜ਼ ਪਾਏ ਗਏ ਹਨ, ਜਿਨ੍ਹਾਂ ਚੋਂ 23352 ਜਣਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਨ੍ਹਾਂ ‘ਚ ਸਰਗਰਮ ਮਾਮਲੇ 1293 ਹਨ, ਜਦੋਂਕਿ 5396 ਵਿਅਕਤੀਆਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ। ਪੰਜਾਬ ਵਿੱਚ ਹੁਣ ਤਕ 25 ਮੌਤਾਂ ਹੋ ਚੁੱਕੀਆਂ ਹਨ।