In Mansa found corona positive : ਮਾਨਸਾ ਜ਼ਿਲਾ ਇਕ ਦਿਨ ਵੀ ਕੋਰੋਨਾ ਮੁਕਤ ਨਹੀਂ ਰਹਿ ਸਕਿਆ। ਜ਼ਿਲੇ ਵਿਚ ਕੋਰੋਨਾ ਵਾਇਰਸ ਦੇ ਮੁੜ ਮਾਮਲੇ ਸਾਹਮਣੇ ਆ ਗਏ ਹਨ, ਜਿਥੇ ਤਿੰਨ ਲੋਕਾਂ ਦੀ ਰਿਪੋਰਟ ਵਿਚ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਦੱਸਣਯੋਗ ਹੈ ਕਿ ਅਜੇ ਬੀਤੀ ਸ਼ਾਮ ਹੀ ਜ਼ਿਲੇ ਵਿਚ ਆਖਰੀ ਦੋ ਮਰੀਜ਼ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਘਰਾਂ ਨੂੰ ਪਰਤੇ ਸਨ, ਜਿਸ ਨਾਲ ਮਾਨਸਾ ਜ਼ਿਲਾ ਕੋਰੋਨਾ ਮੁਕਤ ਹੋ ਗਿਆ ਸੀ ਪਰ ਹੁਣ ਫਿਰ ਇਹ ਨਵੇਂ ਤਿੰਨ ਮਾਮਲੇ ਸਾਹਮਣੇ ਆ ਗਏ ਹਨ। ਦੱਸਣਯੋਗ ਹੈ ਕਿ ਹੁਣ ਤੱਕ ਜ਼ਿਲੇ ਵਿਚੋਂ ਕੋਰੋਨਾ ਦੇ ਕੁਲ 38 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 35 ਮਰੀਜ਼ ਠੀਕ ਹੋ ਚੁੱਕੇ ਹਨ। ਜ਼ਿਲੇ ਵਿਚ ਹੁਣ ਇਹ ਨਵੇਂ ਆਏ ਤਿੰਨ ਮਾਮਲੇ ਹੀ ਐਕਟਿਵ ਹਨ।
ਦੱਸਣਯੋਗ ਹੈ ਕਿ ਅੱਜ ਵੀ ਸੂਬੇ ਵਿਚ ਕੋਰੋਨਾ ਵਾਇਰਸ ਦੇ ਵੱਖ-ਵੱਖ ਜ਼ਿਲਿਆਂ ਵਿਚੋਂ ਨਵੇਂ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ, ਜਿਥੇ ਬਠਿੰਡਾ ’ਚ 5 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਨਾਲ ਜ਼ਿਲ੍ਹੇ ‘ਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 62 ਹੋ ਗਈ ਹੈ। ਇਨ੍ਹਾਂ ਪਾਜ਼ੀਟਿਵ ਆਏ ਮਾਮਲਿਆਂ ਵਿਚ 4 ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। ਹਨ। ਜਿਨ੍ਹਾਂ ‘ਚ ਦੋ ਮਹਿਲਾ ਪੁਲਿਸ ਮੁਲਾਜ਼ਮ ਹਨ।
ਇਸ ਦੇ ਨਾਲ ਹੀ ਤਰਨਤਾਰਨ ਤੋਂ ਵੀ ਇਕ ਪੁਲਿਸ ਮੁਲਾਜ਼ਮ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਤੇ ਹੁਸ਼ਿਆਰਪੁਰ ਵਿਚ ਇਕ ਬੀਐਸਐਫ ਦੇ ਜਵਾਨ ਦੇ ਵੀ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਫਿਰੋਜ਼ਪੁਰ ਤੋਂ ਵੀ ਕੋਰੋਨਾ ਦੇ 6 ਮਾਮਲੇ ਸਾਹਮਣੇ ਆਏ ਹਨ। ਦੱਸਣਯੋਗ ਹੈ ਕਿ ਸੂਬੇ ਵਿਚ ਕੋਰੋਨਾ ਦੇ ਹੁਣ ਤੱਕ 3376 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਕਿ ਹੁਣ ਠੀਕ ਹੋਣ ਵਾਲਿਆਂ ਦੀ ਕੁਲ ਗਿਣਤੀ 2461 ਹੋ ਗਈ ਹੈ। ਇਸ ਸਮੇਂ 838 ਮਰੀਜ਼ ਇਲਾਜ ਅਧੀਨ ਹਨ।