ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਅੱਜ ਮੋਗਾ ਵਿੱਚ ਕਿਸਾਨਾਂ ਦੀ ਇੱਕ ਮਹਾਪੰਚਾਇਤ ਹੋ ਰਹੀ ਹੈ, ਜਿਸ ਵਿਚ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਣ ਤੋਂ ਇਨਕਾਰ ਕਰਨ ਅਤੇ ਡੱਲੇਵਾਲ ਵਿੱਚ ਵਿਗੜਦੀ ਸਥਿਤੀ ਬਾਰੇ ਮਹਾਪੰਚਾਇਤ ਵਿੱਚ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ, ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਕਿ 13 ਜਨਵਰੀ ਨੂੰ ਤਹਿਸੀਲ ਪੱਧਰ ‘ਤੇ ਨਵੀਂ ਖੇਤੀ ਨੀਤੀ ਦੇ ਡ੍ਰਾਫਟ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ, ਇਸ ਦੇ ਨਾਲ ਹੀ 26 ਜਨਵਰੀ ਨੂੰ ਟ੍ਰੈਕਟਰ ਮਾਰਚ ਵੀ ਕੱਢਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਨੇਤਾਵਾਂ ਨੇ ਕਿਹਾ ਕਿ ਸਹਿਮਤੀ ਬਣੀ ਤਾਂ ਇਹ ਪ੍ਰੋਗਰਾਮ ਸਮੂਹਿਕ ਤੌਰ ‘ਤੇ ਵੀ ਹੋ ਸਕਦਾ ਹੈ।
ਉਥੇ ਹੀ ਛੇ ਮੈਂਬਰੀ ਕਮੇਟੀ ਕੱਲ੍ਹ ਖਨੌਰੀ ਮੋਰਚੇ ‘ਤੇ ਜਾਏਗੀ, ਜਿਸ ਨਿਚ ਮਹਾਪੰਚਾਇਤ ਵਿਚ ਇਕਜੁਟ ਹੋਣ ਲਈ ਪਾਸ ਕੀਤੇ ਮਤੇ ਨੂੰ ਅੰਦੋਲਨ ‘ਤੇ ਚੱਲ ਰਹੇ ਕਿਸਾਨ ਆਗੂਆਂ ਦੇ ਸਾਹਮਣੇ ਰੱਖਿਆ ਜਾਵੇਗਾ। ਉਨ੍ਹਾਂ ਦੇ ਨਾਲ 101 ਕਿਸਾਨਾਂ ਦਾ ਜਥਾ ਵੀ ਜਾਵੇਗਾ। ਇਸ ਮੌਕੇ ਅੰਦੋਲਨ ਵਿਚ ਸ਼ਾਮਲ ਹੋਣ ਨੂੰ ਲੈ ਕੇ ਫੈਸਲਾ ਨਹੀਂ ਹੋਇਆ। ਇਹ ਐਲਾਨ ਕਿਸਾਨ ਨੇਤਾ ਜੋਗਿੰਦਰ ਸਿੰਘ ਉਗਰਾਹਾਂ ਨੇ ਕੀਤਾ। ਕਿਸਾਨ ਮੋਰਚੇ ਵਿਚ ਇਹ ਵੀ ਐਲਾਨ ਕੀਤਾ ਗਿਆ ਕਿ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਮੋਰਚੇ ਖਿਲਾਫ ਕੋਈ ਵੀ ਕਿਸਾਨ ਆਗੂ ਬਿਆਨਬਾਜ਼ੀ ਨਹੀਂ ਕਰੇਗਾ।
ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਮੋਗਾ ਦੀ ਦਾਣਾ ਮੰਡੀ ਵਿਖੇ ਇੱਕ ਮਹਾਂਪੰਚਾਇਤ ਦਾ ਆਯੋਜਨ ਕੀਤਾ ਗਿਆ। ਇਸ ਮਹਾਪੰਚਾਇਤ ਵਿੱਚ 30 ਤੋਂ 40 ਹਜ਼ਾਰ ਕਿਸਾਨ ਪਹੁੰਚੇ ਹਨ। ਹਰਿਆਣਾ, ਰਾਜਸਥਾਨ ਅਤੇ ਯੂਪੀ ਦੇ ਕਿਸਾਨ ਆਗੂ ਵੀ ਮਹਾਂਪੰਚਾਇਤ ਵਿੱਚ ਹਿੱਸਾ ਲੈਣ ਲਈ ਆਏ ਹਨ। ਇਸ ਤੋਂ ਇਲਾਵਾ ਪੰਜਾਬ ਦੇ ਸਾਰੇ ਕਿਸਾਨ ਸੰਗਠਨਾਂ ਦੇ ਮੁੱਖ ਆਗੂ ਮਹਾਪੰਚਾਇਤ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਨ ਪਹੁੰਚੇ। ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਮਹਾਪੰਚਾਇਤ ਵਿੱਚ ਪਹੁੰਚੇ। ਇਸ ਸਮੇਂ ਸਾਰੇ ਵੱਡੇ ਆਗੂ ਸਟੇਜ ‘ਤੇ ਮੌਜੂਦ ਹਨ।
ਜ਼ਿਲ੍ਹਾ ਪੁਲਿਸ ਨੇ ਕਿਸਾਨਾਂ ਦੀ ਮਹਾਪੰਚਾਇਤ ਕਾਰਨ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਾਰੇ ਪ੍ਰਬੰਧ ਕੀਤੇ ਹਨ। ਮੋਗਾ ਪੁਲਿਸ ਪੂਰੀ ਤਰ੍ਹਾਂ ਅਲਰਟ ਮੋਡ ‘ਤੇ ਹੈ। ਪੁਲਿਸ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ 300 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਐਸਐਸਪੀ ਮੋਗਾ ਅਜੈ ਗਾਂਧੀ ਨੇ ਵੀ ਵਿਭਾਗ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ : ਪੰਜਾਬ ਦੇ ਫੌਜੀ ਜਵਾਨ ਨੇ ਪੀਤਾ ਸ਼.ਹਾਦ.ਤ ਦਾ ਜਾ/ਮ, ਅਸਾਮ ‘ਚ ਡਿਊਟੀ ਦੌਰਾਨ ਪਹਾੜੀ ਡਿੱਗ/ਣ ਕਾਰਨ ਹੋਇਆ ਸ਼ਹੀਦ
ਦੂਜੇ ਪਾਸੇ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇੱਕ ਮੀਡੀਆ ਬੁਲੇਟਿਨ ਜਾਰੀ ਕਰਦੇ ਹੋਏ, ਡਾ. ਅਵਤਾਰ ਸਿੰਘ ਨੇ ਕਿਹਾ ਕਿ ਡੱਲੇਵਾਲ ਗੱਲ ਵੀ ਨਹੀਂ ਕਰ ਪਾ ਰਹੇ ਹਨ। ਉਨ੍ਹਾਂ ਦਾ ਬਲੱਡ ਪ੍ਰੈਸ਼ਰ ਵੱਧ-ਘੱਟ ਰਿਹਾ ਹੈ। ਮੰਗਲਵਾਰ ਨੂੰ ਕਮਜ਼ੋਰੀ ਨਾਲ ਉਹ ਲਗਭਗ ਇੱਕ ਘੰਟੇ ਤੱਕ ਬੇਹੋਸ਼ ਰਹੇ। ਡਾਕਟਰਾਂ ਨੇ ਉਨ੍ਹਾਂ ਨੂੰ ਪੀਣ ਲਈ ਪਾਣੀ ਦਿੱਤਾ ਤਾਂ ਉਨ੍ਹਾਂ ਨੂੰ ਥੋੜ੍ਹੀ ਹੋਸ਼ ਆਈ। ਕੱਲ੍ਹ ਰਾਤ ਵੀ ਉਨ੍ਹਾਂ ਬਲੱਡ ਪ੍ਰੈਸ਼ਰ 77/45 ਅਤੇ ਨਬਜ਼ ਰੇਟ 38 ਤੋਂ ਘੱਟ ਹੋ ਗਿਆ ਸੀ। ਰਾਤ ਨੂੰ ਲਗਭਗ 2.30 ਵਜੇ ਬਲੱਡ ਪ੍ਰੈਸ਼ਰ ਕੁਝ ਸਥਿਰ ਹੋ ਗਿਆ। ਉਨ੍ਹਾਂ ਕਿਹਾ ਕਿ ਜੇ ਹਾਲਾਤ ਇਸੇ ਤਰ੍ਹਾਂ ਰਹੇ ਤਾਂ ਕਿਸੇ ਵੀ ਸਮੇਂ ਕੁਝ ਵੀ ਹੋ ਸਕਦਾ ਹੈ। ਡੱਲੇਵਾਲ ਦੀ ਜਾਂਚ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਡਾਕਟਰਾਂ ਦੀ ਇੱਕ ਟੀਮ ਵੀ ਸਰਹੱਦ ‘ਤੇ ਤਾਇਨਾਤ ਹੈ। ਅੱਜ ਡੱਲੇਵਾਲ ਦੇ ਵਰਤ ਦੇ 45 ਦਿਨ ਹੋ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: